Thursday, May 02, 2024

Malwa

ਬਿਜਲੀ ਬੋਰਡ ’ਚ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਚ ਵਾਧੇ ਦਾ ਐਲਾਨ

February 16, 2024 09:23 PM
Daljinder Singh Pappi

ਪਟਿਆਲਾ : Punjab Government ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਵੱਲੋਂ ਆਪਣੇ ਤਨਖਾਹ ਦੇ ਸਕੇਲ ਨੂੰ ਪੰਜਾਬ ਸਰਕਾਰ ਦੇ ਹੋਰਨਾਂ ਕਰਮਚਾਰੀਆ ਦੇ ਬਰਾਬਰ ਕਰਨ ਸਬੰਧੀ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਜਵਾਬ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਸੋਧੇ ਹੋਏ ਤਨਖਾਹ ਦੇ ਸਕੇਲ ਸਬੰਧੀ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਿਵੀਜ਼ਨਲ ਸੁਪਰਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਆਦਿ ਸ਼੍ਰੇਣੀ ਗਰੁੱਪ 14 ਤੋਂ 16 ਵਿੱਚ ਰੱਖੇ ਗਏ ਹਨ ਅਤੇ ਉਨ੍ਹਾਂ ਦੀ ਸ਼ੁਰੂਆਤੀ ਤਨਖਾਹ 17,960 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੁਪਰਡੈਂਟ ਗ੍ਰੇਡ-2, ਪੀ.ਏ., ਐਸ.ਏ.ਐਸ. ਅਕਾਉਂਟਸ ਆਦਿ ਨੂੰ ਗਰੁੱਪ 15 ਤੋਂ 17 ਵਿੱਚ ਰੱਖਿਆ ਗਿਆ ਹੈ, ਜਿਨ੍ਹਾਂ ਦੀ ਸ਼ੁਰੂਆਤੀ ਤਨਖਾਹ 18,690 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।
ਇਸ ਮੌਕੇ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ Punjab Government ਵੱਲੋਂ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧਤਾ ਦੀ ਦੁਹਰਾਇਆ।  ਬਿਜਲੀ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਕਰਮਚਾਰੀਆਂ ਦੀਆਂ ਉੱਚਿਤ ਪਰੇਸ਼ਾਨੀਆਂ ਅਤੇ ਮੰਗਾਂ ਨੂੰ ਹੱਲ ਕਰਨ, ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਉਚਿਤ ਮੁਆਵਜ਼ਾ ਅਤੇ ਮਾਨਤਾ ਦੇਣ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹੈ। ਇਸ ਦੌਰਾਨ ਕਰਮਚਾਰੀਆਂ ਦੀਆਂ ਲੋੜਾਂ ਪ੍ਰਤੀ ਸਰਕਾਰ ਦੀ ਜਵਾਬਦੇਹੀ ਦਾ ਜ਼ਿਕਰ ਕਰਦਿਆਂ, ਮੰਤਰੀ ਈ.ਟੀ.ਓ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਤਨਖਾਹ ਦੇ ਸਕੇਲ ਉਦਯੋਗ ਦੇ ਮਾਪਦੰਡਾਂ ਦੇ ਅਨੁਸਾਰ ਹੋਣ ਅਤੇ ਸਾਡੇ ਕਰਮਚਾਰੀਆਂ ਨੂੰ ਉੱਚਿਤ ਮੁਆਵਜ਼ਾ ਮਿਲੇ। ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਧਾਉਣ ਦਾ ਫੈਸਲਾ ਉਨ੍ਹਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਜਿਸਨੂੰ ਲੈ ਕੇ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ Bhagwant Mann ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਵੱਲੋਂ ਉਹਨਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਹਿੱਤ ਤੁਰੰਤ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਲਈ ਦਿਲੋਂ ਧੰਨਵਾਦ ਕਰਦੇ ਹਾਂ। ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਇਹ ਵਾਧਾ ਉਨ੍ਹਾਂ ਦੀ ਭਲਾਈ ਲਈ ਸਰਕਾਰ ਦੀ ਸੱਚੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਜਿਕਰਯੋਗ ਹੈ ਕਿ ਮੁਲਾਜ਼ਮਾਂ ਵੱਲੋਂ ਮੰਗ ਉਠਾਏ ਜਾਣ ਤੋਂ ਬਾਅਦ 2 ਫਰਵਰੀ ਨੂੰ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਆਈ.ਏ.ਐਸ ਦੀ ਹਾਜ਼ਰੀ ਵਿੱਚ ਮੀਟਿੰਗ ਕੀਤੀ ਗਈ ਸੀ ਅਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਮੰਗ ਮੰਨ ਲਈ ਗਈ ਸੀ।

Have something to say? Post your comment

 

More in Malwa

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ

ਭਰਤ ਭਾਰਦਵਾਜ਼ ਬ੍ਰਾਹਮਣ ਸਭਾ ਯੂਥ ਵਿੰਗ ਦੇ ਪ੍ਰਧਾਨ ਬਣੇ

ਸ਼ੋ੍ਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ