Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਕੂਲ ਸਿੱਖਿਆ ਮੰਤਰੀ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਫਾਜ਼ਿਲਕਾ ਦੇ ਸਕੂਲ ਦੀ ਐਨਓਸੀ ਰੱਦ

April 26, 2021 09:43 PM
SehajTimes
ਚੰਡੀਗੜ੍ਹ : ਕੋਵਿਡ-19 ਮਹਾਂਮਾਰੀ ਦੌਰਾਨ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਇੱਕ ਸਕੂਲ ਦਾ ਇਤਰਾਜ਼ਹੀਣਤਾ ਸਰਟੀਫ਼ਿਕੇਟ (ਐਨਓਸੀ) ਰੱਦ ਕਰ ਦਿੱਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਅਜਿਹੇ ਸਕੂਲਾਂ ਖਿਲਾਫ਼ ਆਉਣ ਵਾਲੀਆਂ ਸ਼ਿਕਾਇਤਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ ਅਤੇ ਸ਼ਿਵਾਲਿਕ ਪਬਲਿਕ ਸਕੂਲ ਚੱਕ ਅਰਾਈਆਂ ਵਾਲਾ (ਜਲਾਲਾਬਾਦ) ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਐਨਓਸੀ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਨੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀਆਂ ਕਥਿਤ ਵਧੀਕੀਆਂ ਵਿਰੁੱਧ ਅਜਿਹੀਆਂ ਸ਼ਿਕਾਇਤਾਂ ਲਈ ਆਪਣੀ ਨਿੱਜੀ ਈਮੇਲ ਆਈਡੀ vijayindersingla@gmail.com ਜਾਰੀ ਕੀਤੀ ਸੀ।
ਸ੍ਰੀ ਸਿੰਗਲਾ ਨੇ ਕਿਹਾ ਕਿ ਇਸ ਸਕੂਲ ਵਿਰੁੱਧ ਕੁਝ ਸ਼ਿਕਾਇਤਾਂ ਮਿਲੀਆਂ ਹਨ ਜਿਸ ਵਿੱਚ ਸਕੂਲ ਪ੍ਰਸ਼ਾਸਨ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ ਜਾਂ ਘੱਟ ਤਨਖਾਹ ਦਿੱਤੀ ਜਾ ਰਹੀ ਸੀ।
ਉਨ੍ਹਾਂ ਅੱਗੇ ਕਿਹਾ ਕਿ ਸਕੂਲ ਖ਼ਿਲਾਫ਼ ਸ਼ਿਕਾਇਤਾਂ ਮਿਲਣ ਉਪਰੰਤ ਸਿੱਖਿਆ ਵਿਭਾਗ ਨੇ ਸਕੂਲ ਪ੍ਰਬੰਧਨ ਨੂੰ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਦੇ ਜਵਾਬ ਨਾਲ ਸਹਿਮਤ ਨਾ ਹੁੰਦਿਆਂ ਉਨ੍ਹਾਂ ਦੀ ਐਨਓਸੀ ਰੱਦ ਕਰ ਦਿੱਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਸਕੂਲ ਪ੍ਰਬੰਧਕ ਨੂੰ ਕਰਮਚਾਰੀਆਂ ਦਾ ਸ਼ੋਸ਼ਣ ਕਰਨ ਜਾਂ ਕਿਸੇ ਹੋਰ ਹਦਾਇਤ ਦੀ ਉਲੰਘਣਾ ਨਹੀਂ ਕਰਨ ਦੇਵੇਗੀ।
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਵਿਚ ਕਰੋਨਾ ਦਾ ਸੰਕਟ; 98 ਮੌਤਾਂ, 6318 ਪਾਜ਼ੇਟਿਵ ਮਾਮਲੇ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕੈਰੀਅਰ ਪੁਆਇੰਟ ਗੁਰੂਕੁਲ ਮੋਹਾਲੀ ਦੇ ਵਿਦਿਆਰਥੀਆਂ ਤੇ ਸਟਾਫ਼ ਦੇ 17 ਨਮੂਨੇ ਪਾਜ਼ੇਟਿਵ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਕੋਲ ਕੋਵਿਡ-19 ਟੀਕੇ ਦੀਆਂ ਸਿਰਫ਼ 1.9 ਲੱਖ ਖੁਰਾਕਾਂ ਬਚੀਆਂ: ਬਲਬੀਰ ਸਿੱਧੂ

Have something to say? Post your comment

 

More in Chandigarh

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ