Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪਿੰਡ ਤੱਖਰ ਕਲਾਂ ਦੇ ਨੌਜਵਾਨ ਨੇ ਸਰਕਾਰੀ ਨੌਕਰੀ ਮਿਲਣ ’ਤੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

February 18, 2024 07:34 PM
ਅਸ਼ਵਨੀ ਸੋਢੀ
ਮਾਲੇਰਕੋਟਲਾ : ਅੱਜ ਜਦੋਂ ਪੰਜਾਬ ਵਿੱਚ ਨਵੀਂ ਪੀੜ੍ਹੀ ਵਿੱਚ ਵਿਦੇਸ਼ ਜਾਣ ਦਾ ਜ਼ੋਰ ਹੈ ,ਉਸ ਸਮੇਂ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਮਿਹਨਤ ਦੇ ਬਲਬੂਤੇ ਤੇ ਮੁੱਖ ਮੰਤਰੀ BhagwantMann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਨੌਕਰੀਆਂ ਦੇ ਕੇ ਨਿਵਾਜ ਰਹਿ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ । ਇਤਿਹਾਸ ਗਵਾਹ ਹੈ ਕਿ ਕਿਸੇ ਵੀ ਹੋਰ ਸਰਕਾਰ ਨੇ ਆਪਣੇ ਕਾਰਜ ਕਾਲ ਦੇ ਪਹਿਲੇ ਸਾਲਾਂ ਵਿੱਚ ਇੰਨੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਹੋਣ । ਜ਼ਿਲ੍ਹਾ Malerkotla ਦੇ ਪਿੰਡ TakharKalan ਦੇ ਨੌਜਵਾਨ ਮਨਦੀਪ ਸਿੰਘ ਸਪੁੱਤਰ ਸ੍ਰੀ ਗੁਰਤੇਜ ਸਿੰਘ ਨੇ ਡਾਇਰੈਕਟਰ ਉਚੇਰੀ ਸਿੱਖਿਆ ਪੰਜਾਬ  ਅਧੀਨ ਸਰਕਾਰੀ ਕਾਲਜ ਲੜਕੀਆਂ ਮਾਲੇਰਕੋਟਲਾ ਵਿਖੇ ਬਤੌਰ ਕਲਰਕ ਕਮ ਡਾਟਾ ਐਂਟਰੀ ਉਪਰੇਟਰ ਵਜੋ ਆਪਣੀ ਹਾਜ਼ਰੀ ਰਿਪੋਰਟ ਦਿੱਤੀ । ਇਸ ਮੌਕੇ ਭਾਵੁਕ ਹੁੰਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਲਗਾਤਾਰ ਦਿੱਤੀਆਂ ਜਾ ਰਹੀਆਂ ਸਰਕਾਰੀ ਨੌਕਰੀਆਂ ਉਸ ਦੇ ਲਈ ਵੱਡਾ ਮੌਕਾ ਬਣੀਆਂ ਹਨ । ਜਿਸ ਕਾਰਨ ਉਹ ਇਹ ਨੌਕਰੀ ਹਾਸਲ ਕਰਨ ਵਿੱਚ ਕਾਮਯਾਬ ਹੋਇਆ ਹੈ। ਨੌਕਰੀਆਂ ਦੇਣ ਦੇ ਸਰਕਾਰੀ ਯਤਨ ਇਸੇ ਤਰ੍ਹਾਂ ਜਾਰੀ ਰਹਿਣੇ ਚਾਹੀਦੇ ਹਨ। ਬੀ.ਏ.ਬੀਐਂਡ ਤੱਕ ਦੀ ਤਾਮੀਰ ਹਾਸਲ ਨੌਜਵਾਨ ਮਨਦੀਪ ਸਿੰਘ ਨੇ ਕਿਹਾ ਕਿ ਸਰਕਾਰੀ ਨੌਕਰੀ ਪ੍ਰਾਪਤ ਕਰਨ ਲਈ ਸਬਰ ਰੱਖਣ ਦੀ ਲੋੜ ਹੈ। ਉਸ ਦੀ ਚੋਣ ਕਈ ਵਾਰ ਪਹਿਲਾ ਹੋਈ ਹੈ । ਲੇਕਿਨ ਰਿਫਾਰਸ਼ ਅਤੇ ਪੈਸੇ ਦੀ ਘਾਟ ਹੋਣ ਕਾਰਨ ਕਦੇ ਵੀ ਸਰਕਾਰੀ ਨੌਕਰੀ ਨਹੀਂ ਮਿਲੀ । ਲੇਕਿਨ ਉਸ ਨੇ ਲਗਾਤਾਰ ਆਪਣੇ ਯਤਨ ਜਾਰੀ ਰੱਖੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਉਸ ਨੂੰ ਬਿਨ੍ਹਾਂ ਕਿਸੇ ਸਿਫਾਰ਼ਸ ਅਤੇ ਰਿਸਵਤ ਦੇ ਨਰੋਲ ਮੈਰਿਟ ਦੇ ਆਧਾਰ ਤੇ ਈ.ਡਬਲਿਊ.ਐਸ.ਜਰਨਲ ਕੈਟਾਗਿਰੀ 'ਚ ਉਸ ਦੀ ਚੋਣ, ਉਸ ਸਮੇਂ ਹੋਈ ਹੈ ਜਦੋ ਉਸ ਨੇ ਵਿਦੇਸ਼ ਜਾਣ ਦਾ ਮਨ ਬਣਾ ਲਿਆ।ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਪੰਜਾਬ ਨੂੰ ਅਸਲ ਅਰਥਾਂ ਵਿਚ ਲੋਕਾਂ ਦੀ, ਲੋਕਾਂ ਲਈ ਅਤੇ ਲੋਕਾਂ ਦੁਆਰਾ, ਚੁਣੀ ਹੋਈ ਸਰਕਾਰ ਮਿਲੀ ਜਿਸ ਨੇ ਆਪਣੇ ਕਾਰਜ ਕਾਲ ਦੇ ਪਹਿਲੇ ਦੋ ਸਾਲਾਂ ਵਿੱਚ ਹਜਾਰਾਂ ਹੀ ਨੌਜਵਾਨਾਂ ਨੂੰ ਰੋਜਗਾਰ ਤੇ ਮੌਕੇ ਪ੍ਰਦਾਨ ਕੀਤੇ ਹਨ । ਜਿਸ ਨਾਲ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸੁਪਨਾਂ ਪੂਰਾ ਹੋਇਆ ਹੈ। ਜਿਸ ਦੇ ਨਤੀਜੇ ਵਜੋਂ ਸੂਬੇ ਦੇ ਨੌਜਵਾਨ ਵਿਦੇਸ਼ਾਂ ‘ਚ ਸੈਟਲ ਹੋਣ ਦਾ ਖਿਆਲ ਛੱਡ ਰਹੇ ਹਨ। ਉਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰੁਜ਼ਗਾਰ ਦੇ ਕੇ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਲੜਕੇ-ਲੜਕੀਆਂ ਵਿਦੇਸ਼ ਜਾਣ ਦੀ ਬਜਾਏ ਪੰਜਾਬ ਵਿੱਚ ਹੀ ਆਪਣਾ ਜੀਵਨ ਬਤੀਤ ਕਰਨਗੇ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣਗੇ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣਗੇ।
             ਮਨਦੀਪ ਸਿੰਘ ਨੇ ਕਿਹਾ ਕਿ ਮੈਂ ਸਰਕਾਰੀ ਨੌਕਰੀ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਦਾ ਸੁਪਨਾ ਪੂਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਸਦੇ ਪਿਤਾ ਪੱਤਰਕਾਰ ਹਨ ਅਤੇ ਉਨ੍ਹਾਂ ਦੀ ਇਹ ਦਿਲੀ ਇੱਛਾ ਸੀ ਕਿ ਮੈਂ ਪੜ੍ਹ-ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹਾ ਹੋਵਾ ।ਇਸ ਨਾਲ ਮੈਂ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰ ਕੇ ਸਨਮਾਨ ਦੀ ਜਿੰਦਗੀ ਜੀ ਸਕਦਾ ਹਾਂ ।”

Have something to say? Post your comment

 

More in Malwa

ਸਮਾਣਾ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਵੱਲੋਂ ਮੁਕਦਮਾ ਦਰਜ

ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ 54 ਲੱਖ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ

ਡੀਏਵੀ ਯੂਨੀਵਰਸਿਟੀ ਵੱਲੋਂ ਤਾਂਇਕਵਾਂਡੌ ਕੋਚ ਸਤਵਿੰਦਰ ਸਿੰਘ ਦਾ ਸਨਮਾਨ

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ

ਗਗਨਦੀਪ ਕੌਰ ਢੀਂਡਸਾ ਨੇ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੱਦਾ

ਯੁੱਧ ਨਸ਼ਿਆਂ ਵਿਰੁੱਧ’; ਫਰੀਦਕੋਟ ਪੁਲਿਸ ਨੇ 150 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਰ ਸਮੇਤ ਕੀਤੇ ਕਾਬੂ : ਡੀ.ਐਸ.ਪੀ.

ਆਪ’ ਨੇ ਚਾਰ ਸਾਲਾਂ ਵਿੱਚ ਹਰ ਗਰੰਟੀ ਨੂੰ ਪੂਰਾ ਕਰ ਕੇ ਫ਼ਰਜ਼ ਨਿਭਾਇਆ : ਮਨਜੀਤ ਸ਼ਰਮਾ