Tuesday, April 30, 2024

Malwa

‘ਮਕੈਨੀਕਲ ਅਤੇ ਸਸਟੇਨੇਬਲ ਇੰਜੀਨੀਅਰਿੰਗ ਵਿੱਚ ਤਰੱਕੀ’ ਵਿਸ਼ੇ ’ਤੇ ਦੋ ਦਿਨਾਂ ਕਾਨਫ਼ਰੰਸ 11 ਮਾਰਚ ਨੂੰ

February 18, 2024 08:05 PM
SehajTimes

ਪਟਿਆਲਾ : Punjabi University, Patiala ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਵੱਲੋਂ 11-12 ਮਾਰਚ, 2024 ਨੂੰ ਇੱਕ ਅੰਤਰਰਾਸ਼ਟਰੀ ਕਾਨਫਰੰਸ ਕਰਵਾਈ ਜਾ ਰਹੀ ਹੈ। ਇਸ ਪਹਿਲੀ ਅੰਤਰਰਾਸ਼ਟਰੀ ਕਾਨਫਰੰਸ ਦਾ ਵਿਸ਼ਾ ਹੈ ‘‘ਮਕੈਨੀਕਲ ਅਤੇ ਸਸਟੇਨੇਬਲ ਇੰਜੀਨੀਅਰਿੰਗ ਵਿੱਚ ਤਰੱਕੀ”(‘‘ਐਡਵਾਂਸਿਜ਼ ਇਨ ਮਕੈਨੀਕਲ ਐਂਡ ਸਸਟੇਨੇਬਲ ਇੰਜੀਨੀਅਰਿੰਗ”)। ਕਾਨਫਰੰਸ ਦੇ ਕਨਵੀਨਰ ਪ੍ਰੋਫੈਸਰ ਖੁਸ਼ਦੀਪ ਗੋਇਲ ਅਤੇ ਡਾ: ਹਰਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਕਾਨਫਰੰਸ ਆਨਲਾਈਨ ਮੋਡ ਰਾਹੀਂ ਕਰਵਾਈ ਜਾਵੇਗੀ। ਇਸ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ 11 ਮਾਰਚ, 2024 ਨੂੰ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ, ਰੋਪੜ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਦੇ ਪ੍ਰੋਫੈਸਰ ਡਾ: ਹਰਪ੍ਰੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਇੰਜਨੀਅਰਿੰਗ ਦੀ ਡੀਨ ਫੈਕਲਟੀ ਡਾ: ਗੁਰਮੀਤ ਕੌਰ ਗੈਸਟ ਆਫ ਆਨਰ ਹੋਣਗੇ। ਉੱਘੀਆਂ ਸ਼ਖਸੀਅਤਾਂ, ਜਿਵੇਂ ਕਿ ਡਾ. ਗੁਲਸ਼ਨ ਕੁਮਾਰ, ਮਕੈਨੀਕਲ ਇੰਜੀਨੀਅਰਿੰਗ ਵਿਭਾਗ, ਬਿਰਲਾ ਇੰਸਟੀਚਿਊਟ ਆਫ ਟੈਕਨਾਲੋਜੀ ਐਂਡ ਸਾਇੰਸ, ਦੁਬਈ; ਡਾ: ਅਮਰੀਕ ਸਿੰਘ, ਪ੍ਰੋਫੈਸਰ, ਮਕੈਨੀਕਲ ਇੰਜਨੀਅਰਿੰਗ ਵਿਭਾਗ, ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਅਤੇ ਕੈਨੇਡਾ ਤੋਂ ਡਾ: ਜਸਦੀਪ ਭਿੰਡਰ, ਪੋਸਟ ਡਾਕਟਰੇਟ, ਮਕੈਨੀਕਲ ਇੰਜਨੀਅਰਿੰਗ, ਮੁੱਖ ਬੁਲਾਰੇ ਹੋਣਗੇ। ਕੋ-ਕਨਵੀਨਰ-ਕਮ-ਕੋਆਰਡੀਨੇਟਰ ਡਾ: ਚੰਦਨ ਦੀਪ ਸਿੰਘ ਨੇ ਦੱਸਿਆ ਕਿ ਇਸ ਕਾਨਫਰੰਸ ਦੀ ਇੱਕ ਵਿਲੱਖਣ ਵਿਸ਼ੇਸ਼ਤਾ ਇਹ ਹੈ ਕਿ ਸਾਰੇ ਪ੍ਰਬੰਧਕ ਅਤੇ ਸਰੋਤ ਵਿਅਕਤੀ ਆਪਣੀਆਂ ਸੇਵਾਵਾਂ ਮੁਫਤ ਦੇ ਅਧਾਰ ’ਤੇ ਦੇ ਰਹੇ ਹਨ ਅਤੇ ਇਸੇ ਤਰ੍ਹਾਂ ਭਾਗ ਲੈਣ ਵਾਲਿਆਂ ਤੋਂ ਕੋਈ ਫੀਸ ਨਹੀਂ ਲਈ ਜਾ ਰਹੀ ਹੈ। ਕਾਨਫਰੰਸ ਦੇ ਸਕੱਤਰ ਡਾ: ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਅੰਤਰਰਾਸ਼ਟਰੀ ਕਾਨਫਰੰਸ ਵਿਚ ਪੇਪਰ ਦਾਖਲ ਕਰਨ ਦੀ ਆਖਰੀ ਮਿਤੀ 20 ਫਰਵਰੀ, 2024 ਰੱਖੀ ਗਈ ਹੈ ਅਤੇ ਹੁਣ ਤੱਕ ਪੀਅਰ ਰੀਵਿਊ ਕਮੇਟੀ ਨੂੰ ਦਰਜਨਾਂ ਖੋਜ ਪੱਤਰ ਪ੍ਰਾਪਤ ਹੋ ਚੁੱਕੇ ਹਨ ਗ਼ ਇਸ ਅੰਤਰਰਾਸ਼ਟਰੀ ਕਾਨਫਰੰਸ ਲਈ ਕੋ-ਕੋਆਰਡੀਨੇਟਰ ਡਾ: ਬਲਜਿੰਦਰ ਰਾਮ, ਡਾ: ਤਲਵਿੰਦਰ ਸਿੰਘ, ਡਾ: ਰਾਜਦੀਪ ਸਿੰਘ, ਡਾ: ਹੇਮੰਤ ਕੁਮਾਰ ਅਤੇ ਡਾ: ਚਰਨਜੀਤ ਨੌਹਰਾ ਹਨ ..

Have something to say? Post your comment

 

More in Malwa

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਕੀਤੀ ਉੱਚ ਪੱਧਰੀ ਮੀਟਿੰਗ

ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ

ਹੁਣ ਪੱਤਰਕਾਰ ਵੀ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ

ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵੱਲੋਂ ਜਨਮ ਦਿਨ ਤੇ ਹਰੀ ਦਾਸ ਸ਼ਰਮਾ ਦਾ ਹੋਇਆ ਵਿਸ਼ੇਸ਼ ਸਨਮਾਨ

ਯਾਦਗਾਰੀ ਹੋ ਨਿੱਬੜਿਆ ਮਾਲਵਾ ਲਿਖ਼ਾਰੀ ਸਭਾ ਦਾ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

ਜ਼ਿਲ੍ਹੇ ’ਚ ਪੈਂਦੀਆਂ ਦਾਣਾ ਮੰਡੀਆਂ ਵਿੱਚ ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਕੀਤਾ ਗਿਆ ਜਾਗਰੂਕ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਰਵਾਈ ਸਾਈਕਲ ਰੈਲੀ

ਰਾਜਿੰਦਰ ਸਿੰਘ ਰਾਜਾ ਬੀਰਕਲਾਂ ਸਾਥੀਆਂ ਸਣੇ ਮੁੜ ਕਾਂਗਰਸ ਚ, ਸ਼ਾਮਲ

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਬੀਜ ਡੀਲਰਾਂ ਦੀਆਂ ਦੁਕਾਨਾਂ ਤੋਂ ਭਰੇ ਸੈਂਪਲ

ਆਪ " ਨੇ ਦੋ ਸਾਲਾਂ ਚ, ਲੋਕਾਂ ਨੂੰ ਝੂਠ ਤੇ ਫਰੇਬ ਪਰੋਸਿਆ : ਬਾਜਵਾ