Saturday, October 04, 2025

Chandigarh

ਕਿਸਾਨਾਂ ਨੂੰ 3 ਫਸਲਾਂ ‘ਤੇ MSP ਦੇਣ ਦਾ ਕੇਂਦਰ ਦਾ ਪ੍ਰਸਤਾਵ , ਕਿਸਾਨਾਂ ਨੇ ਮੰਗਿਆ ਸਮਾਂ

February 19, 2024 11:51 AM
SehajTimes

ਚੰਡੀਗੜ੍ਹ : ਕਿਸਾਨ ਨੇਤਾਵਾਂ ਅਤੇ ਕੇਂਦਰ ਸਰਕਾਰ ਵਿਚਾਲੇ ਐਤਵਾਰ ਨੂੰ ਚੌਥੇ ਦੌਰ ਦੀ ਬੈਠਕ ‘ਚ ਕੇਂਦਰੀ ਮੰਤਰੀਆਂ ਨੇ 3 ਫਸਲਾਂ ਮੱਕੀ, ਕਪਾਹ ਅਤੇ ਦਾਲਾਂ (ਅਰਹਰ ਅਤੇ ਉੜਦ) ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਸਤਾਵ ਰੱਖਿਆ। ਇਹ ਪੰਜ ਸਾਲਾਂ ਲਈ ਸਹਿਕਾਰੀ ਸਭਾਵਾਂ ਰਾਹੀਂ ਖਰੀਦੇ ਜਾਣਗੇ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਇਹ 5 ਸਾਲ ਦਾ ਇਕਰਾਰਨਾਮਾ NAFED ਅਤੇ NCCF ਨਾਲ ਹੋਵੇਗਾ। ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਦੀ ਮੀਟਿੰਗ ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਦੇ ਅਹਾਤੇ ਵਿੱਚ ਐਤਵਾਰ ਸ਼ਾਮ ਸਾਢੇ ਅੱਠ ਵਜੇ ਸ਼ੁਰੂ ਹੋਈ। ਇਹ 5 ਘੰਟੇ ਤੋਂ ਵੱਧ ਸਮਾਂ ਚੱਲਿਆ। ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਮੇਤ ਕੇਂਦਰੀ ਮੰਤਰੀ ਅਰਜੁਨ ਮੁੰਡਾ, ਨਿਤਿਆਨੰਦ ਰਾਏ, ਪਿਊਸ਼ ਗੋਇਲ, ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਹਾਜ਼ਰ ਸਨ।
ਕੇਂਦਰ ਦੇ ਇਸ ਪ੍ਰਸਤਾਵ ‘ਤੇ ਮੀਟਿੰਗ ‘ਚ ਮੌਜੂਦ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸਾਰੀਆਂ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਮੰਗਲਵਾਰ ਯਾਨੀ ਭਲਕੇ ਅੰਤਿਮ ਫੈਸਲਾ ਦੇਣਗੇ। ਮੀਟਿੰਗ ਖਤਮ ਹੋਣ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਆਪਣੇ ਫੋਰਮ ਅਤੇ ਮਾਹਿਰਾਂ ਨਾਲ ਸਰਕਾਰ ਦੇ ਪ੍ਰਸਤਾਵ (ਐੱਮ.ਐੱਸ.ਪੀ.) ‘ਤੇ ਚਰਚਾ ਕਰਾਂਗੇ ਅਤੇ ਫਿਰ ਕਿਸੇ ਨਤੀਜੇ ‘ਤੇ ਪਹੁੰਚਾਂਗੇ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਉਹ 19 ਅਤੇ 20 ਫਰਵਰੀ ਨੂੰ ਸਮੂਹ ਜਥੇਬੰਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ 20 ਤਰੀਕ ਦੀ ਸ਼ਾਮ ਨੂੰ ਅਸੀਂ ਆਪਣਾ ਫੈਸਲਾ ਸੁਣਾਵਾਂਗੇ। ਉਨ੍ਹਾਂ ਕਿਹਾ ਸਰਕਾਰ ਹੋਰ ਮੰਗਾਂ ‘ਤੇ ਵੀ ਵਿਚਾਰ ਕਰੇਗੀ। ਜੇਕਰ ਕੋਈ ਨਤੀਜਾ ਨਾ ਨਿਕਲਿਆ ਤਾਂ ਅਸੀਂ 21 ਫਰਵਰੀ ਨੂੰ ‘ਦਿੱਲੀ ਚਲੋ’ ਮਾਰਚ ਜਾਰੀ ਰੱਖਾਂਗੇ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ