Monday, May 20, 2024

Malwa

ਪੰਜਾਬੀ ਪ੍ਰਬੋਧ ਦੀ ਪ੍ਰੀਖਿਆ 10 ਮਾਰਚ ਨੂੰ

February 19, 2024 11:55 AM
SehajTimes

ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 10 ਮਾਰਚ ਨੂੰ ਰੱਖੀ ਗਈ ਹੈ। ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੇ ਮੁੱਖ ਦਫ਼ਤਰ ਪਟਿਆਲਾ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇੱਕ ਯੋਗਤਾ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਜਿਨ੍ਹਾਂ ਉਮੀਦਵਾਰਾਂ ਕੋਲ ਮੈਟ੍ਰਿਕ ਪੱਧਰ ਦੀ ਪੰਜਾਬੀ ਦੀ ਯੋਗਤਾ ਨਹੀਂ ਹੈ, ਭਾਸ਼ਾ ਵਿਭਾਗ ਪੰਜਾਬ ਵੱਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 10 ਮਾਰਚ, 2024 (ਦਿਨ ਐਤਵਾਰ) ਨੂੰ ਲਈ ਜਾਵੇਗੀ। ਇਸ ਸਬੰਧੀ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਤਾਰੀਕ 6 ਮਾਰਚ ਨਿਸਚਤ ਕੀਤੀ ਗਈ ਹੈ। ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ। ਇਸ ਪ੍ਰੀਖਿਆ ਦੀ ਫੀਸ 2000/- ਰੁਪਏ ਹੈ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੁਏਸ਼ਨ ਦੇ ਅਸਲ ਸਰਟੀਫਿਕੇਟ ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30 ਗੁਣਾ 25 ਸੈਂਟੀਮੀਟਰ ਸਾਈਜ਼ ਦਾ ਸਵੈ ਪਤੇ ਵਾਲਾ ਲਿਫਾਫਾ ਜਿਸ ਉਤੇ 40/- ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫੋਟੋਆਂ ਇੱਕੋ ਸਨੈਪ ਦੀਆਂ ਪਾਸਪੋਰਟ ਸਾਈਜ਼ (ਜਿਨ੍ਹਾਂ ਵਿੱਚੋਂ ਦੋ ਫੋਟੋਆਂ ਗਜ਼ਟਿਡ ਅਫਸਰ ਵੱਲੋਂ ਤਸਦੀਕ ਕੀਤੀਆਂ ਹੋਣ) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ ਕੱਪੜੇ ਹਲਕੇ ਰੰਗ ਦੇ ਹੋਣ, ਨਾਲ ਲਿਆਉਣੀਆਂ ਲਾਜ਼ਮੀ ਹਨ। ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰਬਰ 0175-2214469 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ