Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਨੇ ਬਦਲਵੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ

February 19, 2024 12:44 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੀ ਮੰਗ ਕੀਤੀ। ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੋਜ਼ਮਬੀਕ ਅਤੇ ਕੋਲੰਬੀਆ ਤੋਂ ਦਾਲਾਂ ਦੀ ਦਰਾਮਦ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਦਰਾਮਦ ਦੋ ਅਰਬ ਡਾਲਰ ਤੋਂ ਵੱਧ ਹੈ ਅਤੇ ਜੇ ਦਾਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ ਤਾਂ ਪੰਜਾਬ ਦਾਲਾਂ ਦੇ ਉਤਪਾਦਨ ਵਿੱਚ ਦੇਸ਼ ਵਿੱਚ ਮੋਹਰੀ ਹੋ ਸਕਦਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪੰਜਾਬ ਨੇ ਹਰੀ ਕ੍ਰਾਂਤੀ ਕਾਰਨ ਉਪਜਾਊ ਮਿੱਟੀ ਤੇ ਪਾਣੀ ਦੀ ਵੱਧ ਵਰਤੋਂ ਕਰਕੇ ਆਪਣੇ ਇਸ ਇੱਕੋ-ਇੱਕ ਕੁਦਰਤੀ ਸਰੋਤ ਨੂੰ ਗੁਆ ਲਿਆ ਹੈ ਪਰ ਫਿਰ ਵੀ ਇਹ ਦੇਸ਼ ਵਿੱਚ ਦੂਜੀ ਹਰੀ ਕ੍ਰਾਂਤੀ ਹੋਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦੇ ਕਿਸਾਨ ਕਪਾਹ ਅਤੇ ਮੱਕੀ ਨੂੰ ਤਾਂ ਹੀ ਅਪਣਾ ਸਕਦੇ ਹਨ, ਜੇ ਉਨ੍ਹਾਂ ਨੂੰ ਇਨ੍ਹਾਂ ਫ਼ਸਲਾਂ ਦਾ ਐਮ.ਐਸ.ਪੀ. ਮਿਲੇ। ਉਨ੍ਹਾਂ ਕਿਹਾ ਕਿ ਇਨ੍ਹਾਂ ਫ਼ਸਲਾਂ ਦਾ ਯਕੀਨੀ ਮੰਡੀਕਰਨ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਸ਼ੇ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਸਬੰਧੀ ਗਰੰਟੀ ਮੰਗੀ ਗਈ ਅਤੇ ਕਿਹਾ ਗਿਆ ਕਿ ਇਨ੍ਹਾਂ ਫ਼ਸਲਾਂ ਦੀ ਖ਼ਰੀਦ ਲਈ ਸਮਝੌਤਾ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਵਿੱਚ ਮਦਦ ਕਰੇਗਾ ਕਿਉਂਕਿ ਇਹ ਲੋਕਾਂ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਭਾਰਤ ਵਿਦੇਸ਼ਾਂ ਤੋਂ ਦਾਲਾਂ ਦੀ ਦਰਾਮਦ ਕਰਦਾ ਹੈ ਅਤੇ ਜੇ ਕਿਸਾਨਾਂ ਨੂੰ ਲਾਹੇਵੰਦ ਭਾਅ ਮਿਲ ਜਾਵੇ ਤਾਂ ਉਹ ਦਾਲਾਂ ਦਾ ਉਤਪਾਦਨ ਇੱਥੇ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਦੇਸ਼ ਦੇ ਵਿਦੇਸ਼ੀ ਭੰਡਾਰ ਦੀ ਬੱਚਤ ਹੋਣ ਦੇ ਨਾਲ-ਨਾਲ ਕਿਸਾਨਾਂ ਨੂੰ ਝੋਨੇ ਦੇ ਚੱਕਰ 'ਚੋਂ ਬਾਹਰ ਕੱਢਣ ਦੇ ਨਾਲ-ਨਾਲ ਸੂਬੇ ਦੇ ਕੀਮਤੀ ਪਾਣੀ ਦੀ ਵੀ ਬੱਚਤ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਕਿਸਾਨਾਂ ਦੇ ਵਕੀਲ ਵਜੋਂ ਸ਼ਿਰਕਤ ਕੀਤੀ ਸੀ ਅਤੇ ਅੰਤਮ ਫੈਸਲਾ ਸਬੰਧਤ ਧਿਰਾਂ ਨੇ ਲੈਣਾ ਹੈ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਅਮਨ-ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪਹਿਲਾਂ ਹੀ ਦੋ ਕਿਸਾਨ ਸ਼ਹੀਦ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।



ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਵਿਚਾਰ-ਵਟਾਂਦਰੇ ਲਈ ਦਰਵਾਜ਼ੇ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮਸਲਾ ਜਲਦੀ ਹੱਲ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਰੀਬ ਪੰਜ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨਾ ਅਤਿ ਨਿੰਦਣਯੋਗ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਦਾ ਕੋਈ ਵੀ ਨੌਜਵਾਨ ਪਾਣੀ ਦੀਆਂ ਬੁਛਾੜਾਂ ਜਾਂ ਅੱਥਰੂ ਗੈਸ ਦੇ ਗੋਲਿਆਂ ਦਾ ਸਾਹਮਣਾ ਕਰੇ। ਮਸਲਿਆਂ 'ਤੇ ਵਿਚਾਰ ਕਰਨ ਲਈ ਗੱਲਬਾਤ ਲਈ ਆਉਣ ਵਾਸਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਦਿਆਂ ਦੇ ਹੱਲ ਲਈ ਇਹ ਸਹੀ ਪਲੇਟਫਾਰਮ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿੱਚ ਗੱਲਬਾਤ ਦਾ ਦੌਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ, ਜਿਸ ਲਈ ਸਮੂਹ ਸਬੰਧਤ ਧਿਰਾਂ ਨੂੰ ਸਾਥ ਦੇਣਾ ਚਾਹੀਦਾ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ