Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਪ ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਗੁਡਾਣਾ, ਢੇਲਪੁਰ, ਬਠਲਾਣਾ ਵਿੱਚ ਲਾਏ ਗਏ ਕੈਂਪ

February 19, 2024 01:13 PM
SehajTimes
ਮੋਹਾਲੀ : ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਸਕੀਮ ‘ਆਪ ਦੀ ਸਰਕਾਰ ਆਪ ਦੇ  ਦੁਆਰ’ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਮੋਹਾਲੀ ਦੇ ਪਿੰਡ ਗੁਡਾਣਾ, ਢੇਲਪੁਰ, ਬਠਲਾਣਾ ਅਤੇ ਵਾਰਡ ਨੰ: 3,4,5,6,7,8 ਅਤੇ 9 ਵਿੱਚ ਕੈਂਪ ਲਗਾਇਆ ਗਿਆ, ਜਿੱਥੇ ਲੋਕਾਂ ਵੱਲੋਂ ਆਪਣੇ ਲੰਬਿਤ ਪਏ ਕੰਮ ਜੋ ਕਿ ਉਨ੍ਹਾਂ ਨੂੰ ਪਹਿਲਾਂ ਸਰਕਾਰੀ ਦਫਤਰਾਂ ਵਿੱਚ ਜਾ ਕੇ ਕਰਵਾਉਣੇ ਪੈਦੇਂ ਸਨ, ਹੁਣ ਬਿਨਾਂ ਕਿਸੇ ਦੇਰੀ ਦੇ ਅਸਾਨੀ ਨਾਲ ਕਰਵਾਏ ਗਏ। ਇਨ੍ਹਾਂ ਕੈਂਪਾਂ ਵਿਚ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ ਜਿਨ੍ਹਾਂ ਵਲੋਂ ਲੋਕਾਂ ਦੇ ਕੰਮਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ। ਐਸ.ਡੀ.ਐਮ ਮੋਹਾਲੀ ਦੀਪਾਂਕਰ ਗਰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ ਅਤੇ ਇੱਕ ਹੀ ਜਗ੍ਹਾ ’ਤੇ ਇਕੱਠੇ ਹੋ ਕੇ ਸਰਕਾਰੀ ਅਧਿਕਾਰੀ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਹਿੰਮ ਤਹਿਤ ਮੋਹਾਲੀ ਦੇ ਹਰੇਕ ਪਿੰਡ ਅਤੇ ਵਾਰਡ ਵਿਚ ਕੈਂਪ ਲਗਾਏ ਜਾ ਰਹੇ ਹਨ ਅਤੇ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਜੋ ਵੀ ਉਨ੍ਹਾਂ ਦੇ ਕੰਮ ਹੋਣ ਵਾਲੇ ਹਨ, ਉਹ ਕੈਂਪਾਂ ’ਚ ਆ ਕੇ ਕਰਵਾਉਣ। 
 
 
ਇਸ ਮੌਕੇ ਐਸ.ਡੀ.ਐਮ. ਸ੍ਰੀ ਦੀਪਾਂਕਰ ਗਰਗ ਨੇ ਦੱਸਿਆ ਕਿ ਸੁਵਿਧਾ ਕੈਂਪ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਰਜੀਆਂ ਪ੍ਰਾਪਤ ਹੋਈਆਂ ਹਨ, ਜਿੰਨਾਂ ਵਿਚੋਂ ਕਈਆਂ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ ਹੈ ਅਤੇ ਕਈ ਅਰਜ਼ੀਆਂ ਸਮਾਂਬੱਧ ਸਮੇਂ ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕੈਂਪ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪ੍ਰਾਪਤ ਅਰਜ਼ੀਆਂ ਸਬੰਧੀ ਸੂਚਨਾ ਆਨਲਾਈਨ ਪੋਰਟਲ ਤੇ ਚੜ੍ਹਾਉਣ ਅਤੇ ਹਰ ਲਾਭਪਾਤਰੀ ਦੀ ਅਰਜ਼ੀ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਵੱਖ-ਵੱਖ ਸਕੀਮਾਂ ਦੇ ਲਾਭ ਮੁਹੱਈਆ ਕਰਵਾਉਣ ਲਈ ਬਿਨੈ ਪੱਤਰ ਪ੍ਰਾਪਤ ਹੋਏ, ਜਿੰਨਾ ਦੀ ਪੜਤਾਲ ਉਪਰੰਤ ਯੋਗ ਪ੍ਰਾਰਥੀਆਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਇਹ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਦਫ਼ਤਰਾਂ ਵਿੱਚ ਨਾ ਜਾਣਾ ਪਵੇ ਅਤੇ ਉਹ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਲਾਭ ਪ੍ਰਾਪਤ ਕਰ ਸਕਣ। ਕੈਂਪ ਵਿੱਚ 43 ਸੁਵਿਧਾਵਾਂ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਲਈ ਦਿੱਤੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ