Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲਾਈਨਮੈਨ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

February 19, 2024 01:45 PM
SehajTimes
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੰਗਤਪੁਰਾ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਮਨਜਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 
 
ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਹ ਪਿੰਡ ਸੰਗਤਪੁਰਾ ਵਿੱਚ ਵਾਹੀਯੋਗ ਜ਼ਮੀਨ ਦਾ ਮਾਲਕ ਹੈ, ਜਿੱਥੇ ਉਸ ਨੇ ਆਪਣੇ ਟਿਊਬਵੈੱਲ ਦੇ ਨਵੇਂ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਲਗਾਉਣਾ ਸੀ। ਇਸ ਸਬੰਧੀ ਉਪਰੋਕਤ ਰਾਜੇਸ਼ ਕੁਮਾਰ ਲਾਈਨਮੈਨ ਨੇ 40,000 ਰੁਪਏ ਦੀ ਰਿਸ਼ਵਤ ਲੈ ਲਈ ਪਰ ਉਸ ਨੇ ਟਰਾਂਸਫਾਰਮਰ ਨਹੀਂ ਲਗਾਇਆ। ਜਦੋਂ ਬਿਜਲੀ ਅਧਿਕਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਜਿਸ ਦੌਰਾਨ ਦੋਸ਼ ਸਹੀ ਅਤੇ ਸੱਚ ਪਾਏ ਗਏ। ਇਸ ਸਬੰਧੀ ਕਥਿਤ ਦੋਸ਼ੀ ਰਾਜੇਸ਼ ਕੁਮਾਰ ਲਾਈਨਮੈਨ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ