Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਤੇਲ ਪਾਈਪ ਲਾਈਨ ਕੱਢਣ ਦਾ ਕਿਸਾਨਾਂ ਵੱਲੋਂ ਵਿਰੋਧ

February 19, 2024 02:00 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਹੈਪੀ ਨਮੋਲ, ਮਿੱਠਾ ਸਿੰਘ ਅਤੇ ਅਜੀਤ ਸਿੰਘ ਨੇ ਕਿਹਾ ਕਿ ਭਾਰਤ ਪੈਟਰੋਲੀਅਮ ਵੱਲੋਂ ਨਮੋਲ ਅਤੇ ਹੋਰਨਾਂ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਦੀ ਪਾਈਪ ਲਾਈਨ ਕੱਢੀ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਨਹੀਂ ਕੱਢਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਅਜਿਹਾ ਕਰਕੇ ਕਿਸਾਨਾਂ ਨਾਲ ਨਵਾਂ ਬਿਖੇੜਾ ਖੜਾ ਨਾ ਕਰੇ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਨੇ ਮੀਟਿੰਗ ਕਰਕੇ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਵਿੱਚ ਦੀ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਦੀ ਪਾਈਪ ਲਾਈਨ ਨਾ ਕੱਢਣ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਮੋਲ ਪਿੰਡ ਦੇ ਕਿਸਾਨਾਂ ਨੇ ਫੈਸਲਾ ਲਿਆ ਹੈ ਅਸੀਂ ਕਿਸੇ ਵੀ ਕੀਮਤ ਉਪਰ ਪਾਈਪ ਲਾਈਨ ਨਹੀਂ ਕੱਢਣ ਦੇਵਾਂਗੇ,ਕਿਉ ਕਿ ਉਹ ਜ਼ਬਰੀ ਪਾਈਪ ਲਾਈਨ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੰਪਨੀ ਕਿਸਾਨਾ ਦੀਆਂ ਆਪਸ ਵਿੱਚ ਵੰਡੀਆਂ ਪਾਉਣ ਲੱਗੀ ਹੋਈ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਉਹ ਉਕਤ ਮਾਮਲੇ ਨੂੰ ਡਿਪਟੀ ਕਮਿਸ਼ਨਰ  ਸੰਗਰੂਰ ਤੇ ਐਸਡੀਐਮ ਸੁਨਾਮ ਦੇ ਧਿਆਨ ਵਿੱਚ ਲਿਆਉਣ ਚਾਹੁੰਦੇ ਹਾਂ ਕਿ ਜੇਕਰ ਪ੍ਰਸ਼ਾਸਨ ਜਾਂ ਪਾਈਪ ਲਾਈਨ ਪਾਉਣ ਵਾਲੀ ਕੰਪਨੀ ਕਿਸਾਨਾਂ ਨਾਲ ਧੱਕਾ ਕਰਦੀਂ ਹੈ ਤਾਂ ਪਿੰਡ ਨਮੋਲ ਵੱਲੋਂ ਤੇ ਹੋਰ ਨਾਲ ਲੱਗਦੇ ਜਿਨਾਂ ਪਿੰਡਾ ਵਿੱਚ ਦੀ ਪਾਈਪ ਲਾਈਨ ਕੱਢੀ ਜਾ ਰਹੀ ਹੈ ਰਲਕੇ ਸਾਰੇ ਲੋਕਾਂ ਵੱਲੋਂ ਤੇ ਜੱਥੇਬੰਦੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਐਕਸ਼ਨ ਕੀਤਾਂ ਜਾਵੇਗਾ। ਉਨ੍ਹਾਂ ਕਿਹਾ ਕਿ ਜੱਥੇਬੰਦੀ ਦੇ ਆਗੂਆਂ ਵੱਲੋਂ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਵੀ ਲਿਆਂਦਾ ਸੀ ਪਰ ਮੁੱਖ ਮੰਤਰੀ ਨੇ ਯਕੀਨ ਦਿਵਾਇਆ ਸੀ ਕਿ ਕਿਸਾਨਾਂ ਨੂੰ ਸਹਿਮਤ ਕਰੇ ਬਿਨਾਂ ਇਹ ਪਾਇਪ ਲਾਈਨ ਨਹੀਂ ਕੱਢਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਦਾ ਕੇਂਦਰ ਸਰਕਾਰ ਨਾਲ ਅੰਦੋਲਨ ਚੱਲ ਰਿਹਾ ਹੈ ਕਿਸਾਨਾਂ ਉਸ ਮੋਰਚੇ ਵਿਚ ਡਟੇ ਹੋਏ ਹਨ, ਅਜਿਹਾ ਨਾ ਹੋਵੇ ਸੂਬਾ ਸਰਕਾਰ ਉਕਤ ਮਾਮਲੇ ਵਿੱਚ ਮੌਕੇ ਦਾ ਫਾਇਦਾ ਉਠਾਕੇ ਪਾਈਪ ਲਾਈਨ ਨਾ ਕਢਵਾਏ ਨਹੀਂ ਤਾਂ  ਕਿਸਾਨਾਂ ਨੂੰ ਮਜਬੂਰ ਹੋਕੇ ਪੰਜਾਬ ਸਰਕਾਰ ਖ਼ਿਲਾਫ਼ ਐਕਸ਼ਨ ਕਰਨਾ ਪਵੇ। ਇਸ ਮੌਕੇ  ਭਗਵਾਨ ਸਿੰਘ, ਸੁੱਖੀ ਪੂਨੀਆਂ ਮੈਂਬਰ, ਜਗਜੀਤ ਸਿੰਘ ਕਿਸਾਨ ਆਗੂ, ਪਰਮਜੀਤ ਸਿੰਘ, ਮਲਕੀਤ ਸਿੰਘ, ਮਤਵਾਲ ਸਿੰਘ ਨਮੋਲ, ਮਿੱਠੂ ਸਿੰਘ,ਭੋਲਾ ਸਿੰਘ,ਬਾਬੂ ਸਿੰਘ,ਛੋਟਾ ਸਿੰਘ ਆਦਿ ਕਿਸਾਨ ਹਾਜ਼ਰ ਸਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ