Saturday, November 01, 2025

Chandigarh

ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਇਕੱਠੇ ਹੋਣ ਉਤੇ ਪਾਬੰਦੀ

February 19, 2024 03:10 PM
SehajTimes
ਮੋਹਾਲੀ : ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਚ ਸਥਿੱਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 05 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। 
 
ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ 'ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਸਰਕਾਰੀ ਹਾਈ ਸਕੂਲ ਦੇਵੀ ਨਗਰ ਅਬਰਾਵਾਂ, ਸਰਕਾਰੀ ਹਾਈ ਸਕੂਲ  ਧਰਮਗੜ (ਬਨੂੰੜ), ਸਰਕਾਰੀ ਹਾਈ ਸਕੂਲ ਕਰਾਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਲੜੂ, ਸਰਕਾਰੀ ਹਾਈ ਸਕੂਲ ਮੁਕੰਦਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਸੈਣੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ ਭੁਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਣੀਮਾਜਰਾ, ਸਰਕਾਰੀ ਹਾਈ ਸਕੂਲ ਤਸਿੰਬਲੀ, ਏ.ਸੀ ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਕਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਨੂੰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ, ਐਸ.ਐਸ ਜੈਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡੇਸਰਾ  ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਮਿਤੀ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ