Sunday, December 21, 2025

Malwa

'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ ਦਾ ਆਗ਼ਾਜ਼

February 19, 2024 03:21 PM
SehajTimes
ਪਟਿਆਲਾ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਨੇ 'ਕੌਫ਼ੀ ਵਿਦ ਆਫ਼ੀਸਰ' ਦਾ ਆਗ਼ਾਜ਼ ਕੀਤਾ ਹੈ। ਇਸ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਪਟਿਆਲਾ ਜ਼ਿਲ੍ਹੇ ਦੇ ਉਤਸ਼ਾਹੀ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਦੀ ਚੋਣ ਕਰਨ ਲਈ ਮਾਰਗ ਦਰਸ਼ਨ ਕੀਤਾ। ਡਾ. ਹਰਜਿੰਦਰ ਸਿੰਘ ਬੇਦੀ ਨੇ ਆਪਣੀ ਮੈਡੀਕਲ ਦੀ ਪੜ੍ਹਾਈ ਤੇ ਆਈ.ਏ.ਐਸ. ਬਣਨ ਦਾ ਸਫ਼ਰ ਅਤੇ ਨਿਜੀ ਤਜਰਬਾ ਸਾਂਝਾ ਕਰਦਿਆਂ ਨੌਜਵਾਨਾਂ ਨੂੰ ਟੀਚੇ ਨਿਰਧਾਰਤ ਕਰਕੇ ਮਿਹਨਤ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕੈਰੀਅਰ ਕਾਊਂਸਲਿੰਗ, ਮਾਰਗ ਦਰਸ਼ਨ, ਕੈਰੀਅਰ ਦੇ ਟੀਚਿਆਂ ਦਾ ਵਿਕਾਸ ਕਰਨਾ, ਨਿੱਜੀ ਸ਼ਕਤੀਆਂ ਤੇ ਕਮਜ਼ੋਰੀਆਂ ਦੀ ਪਛਾਣ ਕਰਨ ਸਮੇਤ ਨਿੱਜੀ ਤੇ ਸਰਕਾਰੀ ਸੈਕਟਰ ਵਿੱਚ ਕੈਰੀਅਰ/ਨੌਕਰੀ  ਦੇ ਮੌਕਿਆਂ ਬਾਰੇ ਗਿਆਨ ਸਾਂਝਾ ਕਰਨਾ ਅਤੇ ਸਵੈ-ਰੁਜ਼ਗਾਰ ਲਈ ਆਤਮ ਵਿਸ਼ਵਾਸ ਵਧਾਉਣ ਦੇ ਨੁਕਤੇ ਸਾਂਝੇ ਕੀਤੇ।
 
 
ਏ.ਡੀ.ਸੀ. ਡਾ. ਬੇਦੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨਾਂ ਦਾ ਮਾਰਗ ਦਰਸ਼ਨ ਕਰਨ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨਾਲ ਹਰ ਮਹੀਨੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਅਫ਼ਸਰਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ https://forms.gle/-kF2swdxe8HUy3mtM6 ਲਿੰਕ ਉਪਰ ਰਜਿਸਟਰ ਕਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਬਲਾਕ-ਡੀ ਮਿੰਨੀ ਸਕੱਤਰੇਤ ਦੇ ਦਫ਼ਤਰ ਆ ਕੇ ਮਿਲ ਸਕਦੇ ਹਨ। ਇਸ ਦੌਰਾਨ ਪੁੱਜੇ ਨੌਜਵਾਨ ਲੜਕੇ ਤੇ ਲੜਕੀਆਂ ਨੇ ਇਸ ਪ੍ਰੋਗਰਾਮ ਵਿਚ ਭਾਗ ਲੈ ਕੇ ਕਾਫੀ ਉਤਸਾਹਿਤ ਮਹਿਸੂਸ ਕੀਤਾ ਤੇ ਕੈਰੀਅਰ ਤੇ ਰੁਜ਼ਗਾਰ ਦੇ ਮੌਕੇ ਸਬੰਧੀ ਆਪਣੇ ਸ਼ੰਕੇ ਦੂਰ ਕਰਨ ਲਈ ਸਵਾਲ ਜਵਾਬ ਕੀਤੇ।ਪ੍ਰੋਗਰਾਮ ਮੌਕੇ ਰੋਜ਼ਗਾਰ ਅਫ਼ਸਰ ਕੰਵਲ ਪੁਨੀਤ ਕੌਰ ਤੇ ਤੇਜਵਿੰਦਰ ਸਿੰਘ, ਡਿਪਟੀ ਸੀਈਓ ਸਤਿੰਦਰ ਸਿੰਘ ਤੇ ਕੈਰੀਅਰ ਕਾਉਂਸਲਰ ਰੂਪਸੀ ਪਾਹੂਜਾ ਵੀ ਮੌਜੂਦ ਸਨ।

Have something to say? Post your comment

 

More in Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਅਕਾਲੀ ਦਲ ਪੰਜਾਬ ਨੂੰ ਤਰੱਕੀ ਤੇ ਲਿਆਉਣ ਦੇ ਸਮਰੱਥ : ਵਿਨਰਜੀਤ ਗੋਲਡੀ 

ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟੇ ਗੁਰੂ ਕੇ ਬੇਟੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਦੋੜ ਵਿਖੇ ਨਗਰ ਕੀਰਤਨ ਸਜਾਇਆ ਗਿਆ

ਕਿਸਾਨਾਂ ਨੇ ਬਿਜਲੀ ਤੇ ਸੀਡ ਬਿਲ ਨੂੰ ਦੱਸਿਆ ਕਿਸਾਨ ਵਿਰੋਧੀ  

ਛਾਜਲੀ ਵਿਖੇ ਸਕੂਲ ਖੇਡਾਂ 'ਚ ਜੇਤੂ ਬੱਚਿਆਂ ਨੇ ਕੱਢੀ ਰੈਲੀ 

ਮਨਰੇਗਾ ਕਾਮਿਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ 

ਅਮਨਬੀਰ ਚੈਰੀ ਨੇ ਸੰਮਤੀ ਮੈਂਬਰ ਕੀਤੇ ਸਨਮਾਨਤ 

ਪੈਨਸ਼ਨਰ ਦਿਹਾੜੇ ਮੌਕੇ "ਆਪ" ਸਰਕਾਰ ਖਿਲਾਫ ਕੱਢੀ ਭੜਾਸ 

ਬਿਜਲੀ ਬਿਲ ਪਾਸ ਕਰਨ ਖ਼ਿਲਾਫ਼ ਰੇਲਾਂ ਦਾ ਚੱਕਾ ਜਾਮ ਕਰਨਗੇ ਕਿਸਾਨ 

ਸੇਵਾ ਮੁਕਤ ਮੁਲਾਜ਼ਮਾਂ ਨੇ ਮਨਾਇਆ ਪੈਨਸ਼ਨਰ ਦਿਹਾੜਾ