Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਮਾਨ ਸਰਕਾਰ ਆਮ ਲੋਕਾਂ ਦੀਆਂ ਇੱਛਾਵਾਂ ਦਾ ਸਨਮਾਨ ਕਰਨ ਲਈ ਵਚਨਬੱਧ : ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

February 19, 2024 04:26 PM
SehajTimes
ਡੇਰਾਬਸੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਇਛਾਵਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਭਰ ਵਿੱਚ 'ਆਪ ਦੀ ਸਰਕਾਰ ਆਪ ਦੇ ਦਵਾਰ' ਮੁਹਿੰਮ ਤਹਿਤ ਰੋਜ਼ਾਨਾ ਲੱਗ ਰਹੇ ਕੈਂਪ ਸਰਕਾਰ ਦੀ ਲੋਕਾਂ ਪ੍ਰਤੀ ਉਸੇ ਵਚਨਬੱਧਤਾ ਅਤੇ ਸੁਹਿਰਦਤਾ ਦਾ ਪ੍ਰਤੀਕ ਹੈ। ਅੱਜ ਡੇਰਾਬਸੀ ਸਬ ਡਵੀਜ਼ਨ ਦੇ ਵਾਰਡ ਨੰ: 15 ਜ਼ੀਰਕਪੁਰ, ਅਮਲਾਲਾ, ਰਾਮਗੜ੍ਹ ਰੁੜਕੀ ਅਤੇ ਬੇਹੜਾ ਵਿੱਚ ਲਾਏ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਆਏ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਹਿੱਤ ਸ਼ਮੂਲੀਅਤ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਲੋਕਾਂ ਵਾਸਤੇ ਰੋਜ਼ਾਨਾ ਲਏ ਜਾ ਰਹੇ ਇਤਿਹਾਸਕ ਫੈਸਲਿਆਂ ਦੀ ਲੜੀ ਵਿੱਚ "ਆਪ ਦੀ ਸਰਕਾਰ ਆਪ ਦੇ ਦਵਾਰ" ਤਹਿਤ ਲਗਾਏ ਗਏ ਕੈਂਪਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਲੋਕਾਂ ਵੱਲੋਂ ਇੱਕੋ ਛੱਤ ਥੱਲੇ ਮਿਲ ਰਹੀਆਂ ਇਨ੍ਹਾਂ ਸਰਕਾਰੀ ਸੇਵਾਵਾਂ ਦਾ ਵੱਡੇ ਪੱਧਰ ਤੇ ਲਾਭ ਲਿਆ ਜਾ ਰਿਹਾ ਹੈ। 
 
 
ਉਨ੍ਹਾਂ ਕਿਹਾ ਕਿ ਅੱਜ ਵਾਰਡ ਨੰ: 15 ਜ਼ੀਰਕਪੁਰ, ਅਮਲਾਲਾ, ਰਾਮਗੜ੍ਹ ਰੁੜਕੀ ਅਤੇ ਬੇਹੜਾ ਵਿਖੇ ਲਗੇ ਕੈਂਪਾਂ ਮੌਕੇ ਤੇ ਪਹੁੰਚ ਕੇ ਖੁਦ ਲੋਕਾ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ਹੀ ਹੱਲ ਕਰਵਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਹੁਣ ਵੱਖ-ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਹ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।
 
 
ਐਮ ਐੱਲ ਏ ਰੰਧਾਵਾ ਨੇ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਸਰਕਾਰ ਦੇ ਲੋਕ ਹਿੱਤੂ ਫੈਸਲਿਆਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਵਾਸਤੇ, ਪੰਜਾਬ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਵੀ ਭੇਜੀਆਂ ਗਈਆਂ ਹਨ ਜੋ ਕਿ ਪਿੰਡਾਂ ਦੇ ਲੋਕਾਂ ਵਿੱਚ ਕੈਂਪਾਂ ਦੌਰਾਨ ਵੱਧ ਤੋਂ ਵੱਧ ਪ੍ਰਚਾਰ ਕਰਨਗੀਆਂ ਤਾਂ ਜੋ ਕੋਈ ਵੀ ਨਾਗਰਿਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।
 
 
ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
 
 
 
ਐਮ ਐਲ ਏ ਰੰਧਾਵਾ ਨੇ ਅੱਜ ਅਮਲਾਲਾ ਪਿੰਡ ਵਿੱਚ ਪੰਜਾਬ ਸਰਕਾਰ ਦੀ ਘਰ ਘਰ ਰਾਸ਼ਨ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਅਤੇ ਕਿਹਾ ਕਿ ਇਸ ਮੁਹਿੰਮ ਤਹਿਤ ਸਮੁੱਚੇ ਹਲਕੇ ਵਿੱਚ ਘਰ ਘਰ ਜਾ ਕੇ ਰਾਸ਼ਨ ਦੀ ਨਿਯਮਿਤ ਵੰਡ ਯਕੀਨੀ ਬਣਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਸਰਕਾਰ ਵੱਲੋਂ ਮਿਲਦੇ ਰਾਸ਼ਨ ਦੀ ਪ੍ਰਾਪਤੀ ਲਈ ਡਿਪੂਆਂ ਦੇ ਵਾਰ ਵਾਰ ਗੇੜੇ ਨਾ ਲਾਉਣੇ ਪੈਣ ਅਤੇ ਘਰ ਬੈਠੇ ਹੀ ਪੂਰਾ ਰਾਸ਼ਨ ਮਿਲ ਸਕੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ