Wednesday, September 17, 2025

Chandigarh

Matru Vandana Yojana ਤਹਿਤ 52229 ਲਾਭਪਾਤਰੀਆਂ ਨੂੰ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ : Dr. Baljit Kaur

February 19, 2024 04:41 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 52229 ਔਰਤ ਲਾਭਪਾਤਰੀਆਂ ਨੂੰ 25 ਕਰੋੜ ਵੰਡੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000/- ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ 'ਤੇ 6000/- ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਦਿੱਤੀ ਜਾਂਦੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਹੈ।
   
ਮੰਤਰੀ ਨੇ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਤਹਿਤ ਮਾਰਚ 2024 ਤੱਕ ਘੱਟੋ ਘੱਟ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਟੀਚਾ ਰੱਖਿਆ ਗਿਆ ਸੀ, ਜਿਹੜਾ ਕਿ ਵਿਭਾਗ ਵੱਲੋਂ ਨਵੰਬਰ 2023 ਤੱਕ ਹੀ ਪੂਰਾ ਕਰ ਲਿਆ ਸੀ ਅਤੇ ਜਨਵਰੀ 2024 ਤੱਕ ਲਗਭਗ 1 ਲੱਖ 16 ਹਜਾਰ ਔਰਤਾਂ ਲਾਭਪਾਤਰੀਆਂ ਦੇ ਫਾਰਮ ਭਰੇ ਜਾ ਚੁੱਕੇ ਹਨ। ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸੂਬੇ ਵਿੱਚ ਜਨਮ ਸਮੇਂ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ  ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ/ ਡਾਕਖਾਨੇ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜੋ ਆਧਾਰ ਕਾਰਡ ਨਾਲ  ਜੁੜਿਆ ਹੋਣਾ ਲਾਜ਼ਮੀ ਹੈ। ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਅਤੇ ਇਨ੍ਹਾਂ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ