Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਤਾ ਸਿੰਘਾ ਦੇਵੀ ਦੇ ਪਵਿੱਤਰ ਸਥਾਨ ਦੇ ਵਿਕਾਸ ਕਾਰਜਾਂ ਤੇ ਖਰਚੇ ਜਾਣਗੇ ਇੱਕ ਕਰੋੜ ਰੁਪਏ : ਅਨਮੋਲ ਗਗਨ ਮਾਨ

February 19, 2024 04:48 PM
SehajTimes
ਨਯਾ ਗਾਓਂ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਮਹਿਮਾਨ ਨਿਵਾਜ਼ੀ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕ ਹਿੱਤਾਂ ਨੂੰ ਸਮਰਪਿਤ ਹੋ ਕੇ ਨਿਰੰਤਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਅੱਜ ਨਯਾ ਗਾਓਂ ਦੇ ਵਾਰਡ ਨੰਬਰ 2 ਤੇ 3, ਨਾਡਾ ਵਿਖੇ ਮਾਤਾ ਸਿੰਘਾ ਦੇਵੀ ਦੇ ਸਥਾਨ ਤੇ ਛਿੰਝ ਮੇਲੇ ਵਿੱਚ ਸ਼ਮੂਲੀਅਤ ਮੌਕੇ ਮਾਤਾ ਸਿੰਘਾ ਦੇਵੀ ਦੇ ਪਵਿੱਤਰ ਸਥਾਨ ਤੇ ਨਤਮਸਤਕ ਹੋ ਕੇ ਆਸ਼ੀਰਵਾਦ ਲੈਣ ਬਾਅਦ ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕਾਂ ਵੱਲੋਂ ਜਿਨ੍ਹਾਂ ਆਸਾਂ ਅਤੇ ਉਮੀਦਾਂ ਨੂੰ ਲੈ ਕੇ ਸਰਕਾਰ ਬਣਾਈ ਗਈ ਸੀ, ਸਰਕਾਰ ਉਨ੍ਹਾਂ ਨੂੰ ਪੂਰਾ ਕਰਨ ਲਈ ਹਰ ਵੇਲੇ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਘਰੇਲੂ ਬਿਜਲੀ ਦੇਣ ਦੇ ਵਾਅਦੇ ਨੂੰ ਅਮਲੀ ਰੂਪ ਦੇਣ ਨਾਲ ਕਰੀਬ 90 ਫੀਸਦੀ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆਉਣ ਲੱਗ ਪਏ ਹਨ।
 
 
ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਖੇਤਰ ਚ ਸੁਧਾਰਾਂ ਨੂੰ ਲੈ ਕੇ ਆਮ ਆਦਮੀ ਕਲੀਨਿਕਾਂ ਤੇ ਸਕੂਲ ਆਫ਼ ਐਮੀਨੇਂਸ ਬਣਾਉਣ ਤੋਂ ਬਾਅਦ ਹੁਣ ਪੰਜਾਬ ਭਰ ਦੇ ਉਨ੍ਹਾਂ ਲੋਕਾਂ, ਜਿਨ੍ਹਾਂ ਤੇ ਨਜਾਇਜ਼ ਕਲੋਨੀਆਂ ਵਿਚ ਪਲਾਟ ਲੈਣ ਕਾਰਨ ਉਜਾੜੇ/ਕਾਰਵਾਈ ਦੀ ਤਲਵਾਰ ਲਮਕਦੀ ਸੀ, ਮੁੱਖ ਮੰਤਰੀ ਪੰਜਾਬ ਵੱਲੋਂ ਐਨ ਓ ਸੀ ਦੀ ਸ਼ਰਤ ਖਤਮ ਕਰਨ ਤੋਂ ਬਾਅਦ ਪੰਜਾਬ ਦੇ ਲੱਖਾਂ ਲੋਕਾਂ ਲਈ ਵੱਡੀ ਰਾਹਤ ਬਣ ਕੇ ਆਈ ਹੈ। ਉਹਨਾਂ ਇਲਾਕੇ ਦੇ ਉਹਨਾਂ ਲੋਕਾਂ ਜਿਨ੍ਹਾਂ ਦੇ ਮਕਾਨ ਜੰਗਲਾਤ ਦੀ ਜਮੀਨ ਤੇ ਨਾਜਾਇਜ਼ ਕਾਬਜ਼ ਵਜੋਂ ਹੋਣ ਕਰਨ ਢਾਹੇ ਜਾਣ ਦੇ ਖਤਰੇ ਨਾਲ ਜੂਝ ਰਹੇ ਹਨ, ਨੂੰ ਵੀ ਇਸ ਮਾਮਲੇ ਦੇ ਢੁਕਵੇਂ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਇੱਕ ਲੋੜਵੰਦ ਤੱਕ ਮੁਫਤ ਰਾਸ਼ਨ ਦੀ ਸੁਵਿਧਾ ਨੂੰ ਪਹੁੰਚਾਉਣ ਲਈ, ਘਰ-ਘਰ ਮੁਫਤ ਰਾਸ਼ਨ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਹਰ ਇਕ ਲੋੜਵੰਦ ਵਿਅਕਤੀ ਜੋ ਕਿ ਸਮਾਰਟ ਰਾਸ਼ਨ ਕਾਰਡ ਧਾਰਕ ਹੈ, ਦੇ ਘਰ ਜਾ ਕੇ ਮੁਫ਼ਤ ਰਾਸ਼ਨ ਦਿੱਤਾ ਜਾਵੇਗਾ।
 
 
ਉਹਨਾਂ ਕਿਹਾ ਕਿ ਜਿਨਾਂ ਲੋਕਾਂ ਦੇ ਸਮਾਰਟ ਰਾਸ਼ਨ ਕਾਰਡ ਕਿਸੇ ਕਾਰਨ ਕੱਟੇ ਗਏ ਸਨ, ਸਰਕਾਰ ਵੱਲੋਂ ਉਹਨਾਂ ਨੂੰ ਮੁੜ ਤੋਂ ਬਹਾਲ ਕੀਤਾ ਜਾ ਰਿਹਾ ਹੈ। ਸੈਰ ਸਪਾਟਾ ਮੰਤਰੀ ਨੇ ਜਿੱਥੇ ਇਲਾਕੇ ਦੇ ਲੋਕਾਂ ਦਾ, ਉਨਾਂ ਨੂੰ ਵੋਟਾਂ ਪਾ ਕੇ ਹਲਕੇ ਦੀ ਸੇਵਾ ਕਰਨ ਦਾ ਮੌਕਾ ਦੇਣ 'ਤੇ ਧੰਨਵਾਦ ਪ੍ਰਗਟਾਇਆ, ਉਥੇ ਨਾਲ ਹੀ ਦੱਸਿਆ ਕਿ ਮਾਤਾ ਸਿੰਘਾ ਦੇਵੀ ਦੇ ਪਵਿੱਤਰ ਸਥਾਨ ਦੇ ਆਲੇ ਦੁਆਲੇ ਦੇ ਵਿਕਾਸ ਲਈ ਇਕ ਕਰੋੜ ਰੁਪਏ ਦੇ ਵਿਕਾਸ ਕਾਰਜ ਉਲੀਕੇ ਗਏ ਹਨ, ਜਿਨ੍ਹਾਂ ਵਿੱਚੋ 75 ਲੱਖ ਰੁਪਏ ਦੇ ਵਿਕਾਸ ਕਾਰਜ ਮਨਜੂਰ ਹੋ ਚੁੱਕੇ ਹਨ। ਉਹਨਾਂ ਇਸ ਮੌਕੇ ਛਿੰਝ ਕਮੇਟੀ ਨੂੰ ਦੋ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ