Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

February 19, 2024 05:42 PM
SehajTimes
ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤਣ ਵਾਲੇ ਅਥਲੀਟਾਂ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਅਤੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਪਹਿਲੀ ਵਾਰ ਚੈਂਪੀਅਨ ਬਣੀ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ। ਤਹਿਰਾਨ ਵਿਖੇ ਚੱਲ ਰਹੀ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਮੁਕਾਬਲੇ ਅਤੇ ਹਰਮਿਲਨ ਬੈਂਸ ਨੇ 1500 ਮੀਟਰ ਵਿੱਚ ਸੋਨ ਤਮਗ਼ੇ ਜਿੱਤਿਆ।
 
 
ਤੇਜਿੰਦਰ ਤੂਰ ਨੇ 19.72 ਮੀਟਰ ਗੋਲਾ ਸੁੱਟ ਕੇ ਨਵਾਂ ਕੌਮੀ ਰਿਕਾਰਡ ਵੀ ਬਣਾਇਆ। ਆਪਣੇ ਸ਼ਾਨਦਾਰ ਖੇਡ ਕਰੀਅਰ ਵਿੱਚ ਤੂਰ ਇਸ ਤੋਂ ਪਹਿਲਾਂ ਵਾਰ ਦੋ ਵਾਰ ਏਸ਼ੀਅਨ ਗੇਮਜ਼ ਅਤੇ ਤਿੰਨ ਵਾਰ ਏਸ਼ੀਅਨ ਚੈਂਪੀਂਅਨਸ਼ਿਪ ਵਿੱਚ ਵੀ ਸੋਨ ਤਮਗ਼ਾ ਜਿੱਤ ਚੁੱਕੇ ਹਨ।1500 ਮੀਟਰ ਵਿੱਚ 4.29.55 ਦੇ ਸਮੇਂ ਨਾਲ ਸੋਨ ਤਮਗ਼ਾ ਜਿੱਤਣ ਵਾਲੀ ਹਰਮਿਲਨ ਨੇ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਦੋ ਚਾਂਦੀ ਦੇ ਤਮਗ਼ੇ ਜਿੱਤੇ ਸਨ। 
 
 
 
ਦੂਜੇ ਪਾਸੇ ਮਲੇਸ਼ੀਆ ਵਿਖੇ ਬੈਡਮਿੰਟਨ ਏਸ਼ੀਅਨ ਟੀਮ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਫ਼ਾਈਨਲ ਵਿੱਚ ਥਾਈਲੈਂਡ ਨੂੰ 3-2 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ।ਭਾਰਤੀ ਮਹਿਲਾ ਟੀਮ ਨੇ ਪਹਿਲੀ ਵਾਰ ਏਸ਼ੀਅਨ ਚੈਂਪੀਅਨਸ਼ਿਪ ਜਿੱਤੀ ਹੈ। ਪੰਜਾਬ ਦੀ ਤਨਵੀ ਸ਼ਰਮਾ ਇਸ ਟੀਮ ਦੀ ਮੈਂਬਰ ਹੈ। ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਖੇਡਾਂ ਦੇ ਖੇਤਰ ਵਿੱਚ ਸਾਡੇ ਖਿਡਾਰੀਆਂ ਦੇ ਨਿਰੰਤਰ ਚੰਗੇ ਨਤੀਜੇ ਆ ਰਹੇ ਹਨ।
 
 
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਪੰਜਾਬ ਨੇ ਅਜਿਹੀ ਖੇਡ ਨੀਤੀ ਬਣਾਈ ਹੈ ਕਿ ਜਿਸ ਨਾਲ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰੀ ਲਈ ਨਗਦ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਖਿਡਾਰੀਆਂ ਨੂੰ ਨਗਦ ਇਨਾਮ ਵੀ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਲ ਖਿਡਾਰੀਆਂ ਲਈ ਸਭ ਤੋਂ ਅਹਿਮ ਹੈ ਕਿਉਂਕਿ ਅਗਸਤ ਮਹੀਨੇ ਪੈਰਿਸ ਵਿਖੇ ਓਲੰਪਿਕ ਖੇਡਾਂ ਹੋਣੀਆਂ ਹੈ। ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬ ਦੇ ਹਰ ਖਿਡਾਰੀ ਨੂੰ 15 ਲੱਖ ਰੁਪਏ ਤਿਆਰੀ ਲਈ ਮਿਲਣਗੇ। 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ