Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

GST ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ : Harpal Singh Cheema

February 19, 2024 06:46 PM
SehajTimes
ਚੰਡੀਗੜ੍ਹ : ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਫਤਿਹਗੜ੍ਹ ਸਾਹਿਬ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਰਾਹੀਂ ਇੱਕ ਜੀ.ਐਸ.ਟੀ ਧੋਖਾਧੜੀ ਕਰਨ ਵਾਲੇ ਇੱਕ ਅਜਿਹੇ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ ਜਿਸਦੇ ਦੁਆਰਾ 3.65 ਕਰੋੜ ਰੁਪਏ ਦਾ ਜਾਅਲੀ ਇੰਨਕਮ ਟੈਕਸ ਕ੍ਰੈਡਿਟ ਦਾ ਦਾਅਵਾ ਕੀਤਾ ਗਿਆ ਸੀ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਵਿਭਾਗ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਦੀਪਕ ਸ਼ਰਮਾ ਪੁੱਤਰ ਸੁਰਿੰਦਰ ਪਾਲ ਸ਼ਰਮਾ ਨੂੰ 25 ਜਨਵਰੀ, 2023 ਨੂੰ ਡਿਪਟੀ ਕਮਿਸ਼ਨਰ ਸਟੇਟ ਟੈਕਸ, ਲੁਧਿਆਣਾ ਵੱਲੋਂ ਐਕਟ ਦੀ ਧਾਰਾ 74 ਅਧੀਨ 3.65 ਕਰੋੜ ਰੁਪਏ ਦਾ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਬਦਲੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਉਸ ਨੇ ਨਾ ਤਾਂ ਟੈਕਸ ਜਮ੍ਹਾ ਕਰਵਾਇਆ ਅਤੇ ਨਾ ਹੀ ਕੋਈ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਇਸ ਉਪਰੰਤ 13 ਜੂਨ, 2023 ਨੂੰ ਵਿਭਾਗ ਵੱਲੋਂ ਐਕਟ ਅਨੁਸਾਰ ਇੱਕ ਆਦੇਸ਼ ਪਾਸ ਕਰਦਿਆਂ ਕੀਤਾ ਗਿਆ ਅਤੇ ਦੀਪਕ ਸ਼ਰਮਾ ਨੂੰ 4.45 ਕਰੋੜ ਰੁਪਏ ਵਿਆਜ ਅਤੇ 3.65 ਕਰੋੜ ਰੁਪਏ ਜੁਰਮਾਨੇ ਸਮੇਤ 11.75 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਕਿਹਾ ਗਿਆ।
 
ਵਿੱਤ ਮੰਤਰੀ ਨੇ ਦੱਸਿਆ ਕਿ ਟੈਕਸ ਇੰਟੈਲੀਜੈਂਸ ਯੂਨਿਟ ਅਤੇ ਸੇਲਜ ਟੈਕਸ ਅਧਿਕਾਰੀਆਂ ਵੱਲੋਂ ਜਾਂਚ ਕਰਨ ‘ਤੇ ਪਾਇਆ ਕਿ ਦੀਪਕ ਸ਼ਰਮਾ ਵੱਲੋਂ ਇੱਕ ਬੈਂਕ ਨੂੰ ਇੱਕ ਜਾਅਲੀ ਜੀ.ਐਸ.ਟੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਮ੍ਹਾ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਸੇਲ ਟੈਕਸ ਅਫਸਰ, ਫਤਿਹਗੜ੍ਹ ਸਾਹਿਬ ਦੀ ਬੇਨਤੀ 'ਤੇ ਬੈਂਕ ਵੱਲੋਂ ਇਹ ਬੈਂਕ ਖਾਤਾ ਫ੍ਰੀਜ਼ ਕਰ ਦਿੱਤਾ ਗਿਆ ਹੈ ਅਤੇ ਖਾਤੇ ਵਿੱਚ ਮੌਜੂਦ 26 ਲੱਖ ਰੁਪਏ ਦੀ ਰਿਕਵਰੀ ਲਈ ਉਕਤ ਬੈਂਕ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਸ.ਜੀ.ਐਸ.ਟੀ ਵਿਭਾਗ ਵੱਲੋਂ ਗਠਿਤ ਇੱਕ ਵਿਸ਼ੇਸ਼ ਟਾਸਕ ਫੋਰਸ ਨੇ ਪਿਛਲੇ ਕਈ ਹਫ਼ਤਿਆਂ ਦੌਰਾਨ ਪ੍ਰਾਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਫਤਹਿਗੜ੍ਹ ਸਾਹਿਬ ਪੁਲਿਸ ਦੇ ਸਹਿਯੋਗ ਨਾਲ ਮੁਲਜ਼ਮਾ ਨਾਲ ਜੁੜੇ ਕਈ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਧੋਖਾਧੜੀ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫ.ਆਈ.ਆਰ ਦਰਜ ਕੀਤੀ ਗਈ ਹੈ, ਅਤੇ ਇਸ ਧੋਖਾਧੜੀ ਦੀ ਕੁੱਲ ਰਕਮ ਦਾ ਪਤਾ ਲਗਾਉਣ ਅਤੇ ਚੋਰੀ ਕੀਤੇ ਟੈਕਸਾਂ ਦੀ ਵਸੂਲੀ ਲਈ ਜਾਂਚ ਜਾਰੀ ਹੈ। ਇਸ ਦੌਰਾਨ ਵਿੱਤ ਕਮਿਸ਼ਨਰ ਕਰ-ਕਮ-ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕਿਹਾ ਕਿ ਵਿਭਾਗ ਇੱਕ ਡਾਟਾ ਵਿਸ਼ਲੇਸ਼ਣ ਸਾਫਟਵੇਅਰ 'ਤੇ ਕੰਮ ਕਰ ਰਿਹਾ ਹੈ ਤਾਂ ਜੋ ਫਰਜ਼ੀ ਆਈ.ਟੀ.ਸੀ ਤਿਆਰ ਕਰਨ ਵਾਲਿਆਂ ਦੀ ਪਛਾਣ ਕਰਦਿਆਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਸਫਲ ਆਪ੍ਰੇਸ਼ਨ ਨਾਲ ਜੀ.ਐਸ.ਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੀਤੀ ਜਾਣ ਵਾਲੀ ਧੋਖਾਧੜੀ ਦਾ ਮੁਕਾਬਲਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਜ਼ਬੂਤ ਅੰਤਰ-ਏਜੰਸੀ ਸਹਿਯੋਗ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਮਿਲੀ ਹੈ। ਉਨ੍ਹਾਂ ਟੈਕਸ ਚੋਰੀ ਵਿਰੁੱਧ ਸਰਕਾਰ ਦੇ ਜ਼ੀਰੋ-ਟੌਲਰੈਂਸ ਰੁਖ ਨੂੰ ਦੁਹਰਾਇਆ ਅਤੇ ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ।
 

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਘਰੇਲੂ ਕਲੇਸ਼ ਕਾਰਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ 

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*