Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

February 19, 2024 07:10 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਦੱਸਿਆ ਕਿ 19 ਤੋਂ 26 ਫ਼ਰਵਰੀ 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। 
 
ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ