Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜੈਪਾਲ ਗਿਰੋਹ ਦਾ ਲੋੜੀਂਦਾ ਗੈਂਗਸਟਰ ਝਾਰਖੰਡ ਤੋਂ ਗਿ੍ਰਫ਼ਤਾਰ

April 28, 2021 10:58 AM
SehajTimes
ਚੰਡੀਗੜ : ਪੰਜਾਬ ਪੁਲਿਸ ਦੀ ਸੰਗਠਿਤ ਅਪਰਾਧ ਰੋਕੂ ਇਕਾਈ (ਓ.ਸੀ.ਸੀ.ਯੂ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਗੈਂਗਸਟਰ ਜੈਪਾਲ ਦੇ ਕਰੀਬੀ ਗੈਵੀ ਸਿੰਘ ਉਰਫ ਵਿਜੈ ਉਰਫ਼ ਗਿਆਨੀ ਨੂੰ ਗਿ੍ਰਫਤਾਰ ਕੀਤਾ ਹੈ ਜੋ ਪੁਲਿਸ ਦੇ ਦਬਾਅ ਕਾਰਨ ਸੂਬਾ ਛੱਡ ਕੇ ਫਰਾਰ ਹੋ ਗਿਆ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਨੇ ਅੱਜ ਇਥੇ ਦੱਸਿਆ ਕਿ ਉਹ ਇਸ ਗਿਰੋਹ ਨੂੰ ਫੰਡਿੰਗ ਕਰਨ ਲਈ ਡਰੱਗ ਕਾਰਟਿਲ ਚਲਾ ਰਿਹਾ ਸੀ।
ਫਿਰੋਜ਼ਪੁਰ ਜ਼ਿਲੇ ਦੇ ਪਿੰਡ ਰਈਆ ਵਾਲਾ ਦੇ ਰਹਿਣ ਵਾਲੇ ਗੈਵੀ ਨੂੰ ਪੰਜਾਬ ਪੁਲਿਸ ਦੀ ਟੀਮ ਵੱਲੋਂ ਝਾਰਖੰਡ ਪੁਲਿਸ ਨਾਲ ਮਿਲ ਕੇ ਝਾਰਖੰਡ ਦੇ ਸਰਾਏ ਕਿਲਾ ਖਰਸਵਾ ਜ਼ਿਲੇ ਤੋਂ ਗਿ੍ਰਫਤਾਰ ਕੀਤਾ ਗਿਆ। ਮੁਲਜ਼ਮ ਨੇ ਫਿਰੋਜ਼ਪੁਰ ਦੇ ਜੇਲ ਵਿੱਚ ਬੰਦ ਗੈਂਗਸਟਰ ਚੰਦਨ ਉਰਫ ਚੰਦੂ ਨਾਲ ਨਜ਼ਦੀਕੀ ਸਬੰਧ ਹੋਣ ਬਾਰੇ ਵੀ ਖੁਲਾਸਾ ਕੀਤਾ। 
ਪੁਲਿਸ ਨੇ ਉਸ ਕੋਲੋਂ ਇਕ ਟੋਆਇਟਾ ਫਾਰਚੂਨਰ ਐਸਯੂਵੀ, ਪੰਜ ਮੋਬਾਈਲ ਹੈਂਡਸੈੱਟ ਅਤੇ ਤਿੰਨ ਇੰਟਰਨੈਟ ਡੌਂਗਲਾਂ, ਜਿਨਾਂ ਦੀ ਵਰਤੋਂ ਉਹ ਨਸ਼ਾ ਅਤੇ ਅਪਰਾਧਕ ਨੈੱਟਵਰਕਾਂ ਨੂੰ ਚਲਾਉਣ ਲਈ ਕਰ ਰਿਹਾ ਸੀ, ਵੀ ਬਰਾਮਦ ਕੀਤੀਆਂ ਹਨ।
ਗੈਵੀ, ਜਿਸਦੇ ਕਿ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਦੇ ਨਸ਼ਾ ਤਸਕਰਾਂ ਨਾਲ ਨਜ਼ਦੀਕੀ ਸਬੰਧ ਸਨ, ਨੂੰ ਪਾਕਿਸਤਾਨ ਤੋਂ ਵਾੜ ਦੇ ਥੱਲਿਓਂ ਪਾਈਪਾਂ ਰਾਹੀਂ ਜਾਂ ਨਦੀ ਵਿਚ ਪਾਣੀ ਦੀਆਂ ਟਿਊਬਾਂ ਦੀ ਵਰਤੋਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਭੇਜੀ ਜਾ ਰਹੀ ਸੀ। ਉਹ ਫਰਵਰੀ, 2020 ਵਿਚ 11 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਜਲੰਧਰ ਦਿਹਾਤੀ ਪੁਲਿਸ ਨੂੰ ਲੋੜੀਂਦਾ ਸੀ। ਗੈਵੀ ਦੇ ਪੁਰਾਣੇ ਅਪਰਾਧਕ ਰਿਕਾਰਡ ਮੁਤਾਬਕ ਉਸ ’ਤੇ ਕਤਲ, ਡਕੈਤੀ, ਅਗਵਾ, ਜ਼ਬਰੀ ਲੁੱਟ ਅਤੇ ਐਨ.ਡੀ.ਪੀ.ਐਸ ਅਤੇ ਅਸਲਾ ਐਕਟ ਤਹਿਤ 10 ਤੋਂ ਵੱਧ ਘਿਨਾਉਣੇ ਅਪਰਾਧਾਂ ਦੇ ਮਾਮਲੇ ਚੱਲ ਰਹੇ ਹਨ। 
ਡੀਜੀਪੀ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੈਵੀ ਨੇ ਝਾਰਖੰਡ ਦੇ ਜ਼ਿਲਾ ਸਰਾਏ ਕਿਲਾ ਵਿੱਚ ਜਾਣ ਤੋਂ ਬਾਅਦ ਗੋਲਡ ਜਿਮ ਵਿੱਚ ਜਿਮ ਇੰਸਟਰੱਕਟਰ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ। ਉਹਨਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਗੈਵੀ ਦਾ ਝਾਰਖੰਡ ਤੱਕ ਪਿੱਛਾ ਕੀਤਾ ਅਤੇ ਏਆਈਜੀ, ਓਸੀਸੀਯੂ ਸ੍ਰੀ ਗੁਰਮੀਤ ਚੌਹਾਨ ਅਤੇ ਐਸਐਸਪੀ, ਐਸਏਐਸ ਨਗਰ ਸ੍ਰੀ ਸਤਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੂੰ ਝਾਰਖੰਡ ਭੇਜਿਆ ਗਿਆ ਅਤੇ ਝਾਰਖੰਡ ਪੁਲਿਸ ਦੇ ਸਹਿਯੋਗ ਨਾਲ ਜ਼ਿਲਾ ਜਮਸ਼ੇਦਪੁਰ ਅਤੇ ਸਰਾਏ ਕਿਲਾ ਵਿਖੇ ਜਾਂਚ ਅਭਿਆਨ ਚਲਾਇਆ ਗਿਆ।
ਉਹਨਾਂ ਕਿਹਾ ਕਿ ਇੰਸਪੈਕਟਰ ਹਰਦੀਪ ਸਿੰਘ ਅਤੇ ਇੰਸਪੈਕਟਰ ਪੁਸ਼ਵਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਟੀਮ ਨੇ ਸਰਾਏ ਕਿਲਾ ਵਿਚ ਗੈਵੀ ਦਾ ਪਤਾ ਲਗਾਇਆ ਜਿਥੇ ਉਹ ਜਾਅਲੀ ਆਈਡੀ ਦੀ ਵਰਤੋਂ ਕਰਕੇ ਸ੍ਰੀ ਨਾਥ ਗਲੋਬਲ ਵਿਲੇਜ਼ ਵਿਚ ਕਿਰਾਏ ਦੇ ਫਲੈਟ ਵਿਚ ਰਹਿ ਰਿਹਾ ਸੀ ਅਤੇ ਇੱਥੋਂ ਤੱਕ ਕਿ ਪੁਲਿਸ ਨੂੰ ਚਕਮਾ ਦੇਣ ਲਈ ਉਸਨੇ ਆਪਣੀ ਆਈ-20 ਕਾਰ ਵੇਚ ਕੇ ਫਾਰਚੂਨਰ ਐਸ.ਯੂ.ਵੀ. ਲੈ ਲਈ, ਜੋ ਡਰੱਗ ਮਨੀ ਨਾਲ ਖਰੀਦੀ ਗਈ ਸੀ। 
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਪੁਲਿਸ ਟੀਮਾਂ ਨੇ ਮੁਲਜ਼ਮ ਨੂੰ ਉਸ ਦੇ ਫਲੈਟ ਤੋਂ ਗਿ੍ਰਫਤਾਰ ਕੀਤਾ ਅਤੇ ਪੰਜਾਬ ਪੁਲਿਸ ਉਸਨੂੰ ਝਾਰਖੰਡ ਦੀ ਜੁਡੀਸ਼ੀਅਲ ਕੋਰਟ ਵਿੱਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਲੈ ਜਾਣ ਸਬੰਧੀ ਰਿਮਾਂਡ ਹਾਸਲ ਕਰ ਰਹੀ ਹੈ।
ਉਨਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਗੈਵੀ ਦੀ ਗਿ੍ਰਫਤਾਰੀ ਨਾਲ ਸੂਬੇ ਅਤੇ ਦੇਸ਼ ਵਿੱਚ ਸਰਹੱਦੋਂ ਪਾਰ ਨਸ਼ਾ ਤਸਕਰੀ ਵਿੱਚ ਗੈਂਗਸਟਰਾਂ ਦੀ ਸਰਗਰਮ ਸ਼ਮੂਲੀਅਤ ਦਾ ਖੁਲਾਸਾ ਹੋਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ ਗੈਵੀ ਨੂੰ ਪੁਲਿਸ ਥਾਣਾ ਕੁਰਾਲੀ ਵਿਖੇ ਆਈ.ਪੀ.ਸੀ. ਦੀ ਧਾਰਾ 392, 395, 384, ਐਨਡੀਪੀਐਸ ਐਕਟ ਦੀ ਧਾਰਾ 21-22-29 ਅਤੇ ਆਰਮਜ਼ ਐਕਟ ਦੀ ਧਾਰਾ 25 ਅਧੀਨ ਦਰਜ ਐਫਆਈਆਰ ਨੰ. 31 ਮਿਤੀ 14 ਅਪ੍ਰੈਲ 2021 ਵਿੱਚ ਗਿ੍ਰਫ਼ਤਾਰ ਕੀਤਾ ਗਿਆ ਹੈ।    

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ