Sunday, May 19, 2024

Malwa

ਪੰਜਾਬੀ ਯੂਨੀਵਰਸਿਟੀ ਨੂੰ ਪੀ.ਐਮ. ਊਸ਼ਾ ਅਭਿਆਨ ਹੇਠ 20 ਕਰੋੜ ਰੁਪਏ ਦੀ ਗਰਾਂਟ

February 20, 2024 11:22 AM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ ਵਿੱਚ ਯੂਨੀਵਰਸਿਟੀ ਨੇ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਪ੍ਰਧਾਨ ਮੰਤਰੀ ਉਚਤਰ ਸਿੱਖਿਆ ਅਭਿਆਨ (ਪੀ.ਐਮ. ਊਸ਼ਾ) ਹੇਠ 20 ਕਰੋੜ ਰੁਪਏ ਦੀ ਗਰਾਂਟ ਹਾਸਲ ਕਰ ਲਈ ਹੈ। ਇਸ ਗ੍ਰਾਂਟ ਲਈ ਪੰਜਾਬ ਦੀਆਂ ਪੰਜ ਯੂਨੀਵਰਸਿਟੀਆਂ ਨੇ ਅਪਲਾਈ ਕੀਤਾ ਸੀ ਜਿਨ੍ਹਾਂ ਵਿੱਚੋਂ ਕੇਵਲ ਪੰਜਾਬੀ ਯੂਨੀਵਰਸਿਟੀ ਹੀ ਆਪਣੇ ਸਾਰੇ ਮਾਪਦੰਡ ਪੂਰੇ ਕਰ ਸਕੀ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਸਫ਼ਲਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਯੂਨੀਵਰਸਿਟੀ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਕਰਕੇ ਹੋ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਲਈ ਇਹ ਹੋਰ ਵੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੀ.ਐਮ. ਊਸ਼ਾ ਦੇ ਸਾਰੇ ਮਾਪਦੰਡ ਕੇਵਲ ਸਾਡੀ  ਯੂਨੀਵਰਸਿਟੀ ਨੇ ਹੀ ਪੂਰੇ ਕੀਤੇ ਹਨ। ਪ੍ਰੋ. ਅਰਵਿੰਦ ਨੇ ਕਿਹਾ ਕਿ ਇਸ ਗੱਲ ਨੇ ਉਨ੍ਹਾਂ ਦੀ ਜ਼ਿੰਮੇਂਵਾਰੀ ਹੋਰ ਵਧਾ ਦਿੱਤੀ ਹੈ ਅਤੇ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਪਣਾ ਰੁਤਬਾ ਕਾਇਮ ਕਰਨ ਲਈ ਹੋਰ ਮਿਹਨਤ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੇ ਨਾਲ ਨਾਲ ਸਿੱਖਿਆ ਤੇ ਖੇਡਾਂ ਦੇ ਖੇਤਰ ਵਿੱਚ ਪੰਜਾਬੀਆਂ ਦੀ ਤਰਮਾਨੀ ਕਰਦੀ ਹੈ। ਇਸ ਕਰਕੇ ਇਸ ਦੇ ਰੁਤਬੇ ਨੂੰ ਹੋਰ ਉਚਾਈਆਂ ’ਤੇ ਲਿਜਾਣਾ ਉਨ੍ਹਾਂ ਦੀ ਮੁੱਢਲੀ   ਜ਼ਿੰਮੇਂਵਾਰੀ ਹੈ। ਪੀ.ਐਮ. ਊਸ਼ਾ ਦੇ ਹੇਠ ਪੰਜਾਬੀ ਯੂਨੀਵਰਸਿਟੀ ਨੂੰ ਇਹ ਗ੍ਰਾਂਟ ਤਿੰਨ ਸਾਲ ਲਈ ਮਿਲੀ ਹੈ। ਇਹ ਗ੍ਰਾਂਟ ਯੂ.ਜੀ.ਸੀ. ਐਕਟ ਹੇਠ ਸਿੱਖਿਆ ਸੰਸਥਾਵਾਂ ਨੂੰ ਮੁਹੱਈਆ ਕਰਵਾਈ ਜਾਂਦੀ ਹੈ। ਇਹ ਫੰਡ ਪ੍ਰਾਪਤ ਕਰਨ ਲਈ ਸਿੱਖਿਆ ਸੰਸਥਾ ਕੋਲ ਨੈਸ਼ਨਲ ਅਸਿਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਨੈਕ) ਦਾ ਚੰਗਾ ਸਕੋਰ ਹੋਣਾ ਚਾਹੀਦਾ ਹੈ। ਪੰਜਾਬੀ ਯੂਨੀਵਰਸਿਟੀ ਨੂੰ ਅਕਤੂਬਰ, 2024 ਮਹੀਨੇ ਨੈਕ ਵੱਲੋਂ ‘ਏ’ ਪਲਸ ਦਾ ਸਰਟੀਫਿਕੇਟ ਮਿਲਿਆ ਸੀ ਜਿਸ ਕਰਕੇ ਇਹ ਗਰਾਂਟ ਲੈਣ ਲਈ ਸਫ਼ਲ ਹੋਈ ਹੈ। ਨੈਕ ਕਾਲਜਾਂ, ਯੂਨੀਵਰਸਿਟੀਆਂ ਜਾਂ ਹੋਰ ਮਾਨਤਾ ਪ੍ਰਾਪਤ ਉੱਚ ਵਿਦਿਅਕ ਸੰਸਥਾਵਾਂ ਵਿੱਚ ਸਿੱਖਿਆ ਦੀ ‘ਗੁਣਵੱਤਾ ਦੀ ਸਥਿਤੀ’ ਦਾ ਮੁਲਾਂਕਣ ਕਰਨ ਤੋਂ ਇਲਾਵਾ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਬਿਹਤਰ ਬਣਾਉਣ ਵਾਲੇ ਅਕਾਦਮਿਕ ਪ੍ਰੋਗਰਾਮਾਂ ਦੇ ਨਤੀਜਿਆਂ ਦਾ ਵੀ ਮੁਲਾਂਕਣ ਕਰਦੀ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ ਵਿੱਚ ਨੈਕ ਦਾ ਏ ਗਰੇਡ ਆਉਣ ਕਰਕੇ, ਯੂਨੀਵਰਸਿਟੀ ਬਹੁਤ ਸਾਰੇ ਕੇਂਦਰੀ ਫ਼ੰਡਾਂ ਅਤੇ ਸਕਾਲਰਸ਼ਿਪ ਪ੍ਰੋਗਰਾਮਾਂ ਲਈ ਵੀ ਸਹੂਲਤ ਲੈਣ ਲਈ ਯੋਗ ਬਣੀ ਹੈ।
 
ਪੀ.ਐਮ. ਊਸ਼ਾ ਸਕੀਮ ਦੇਸ਼ ਭਰ ਵਿੱਚ ਉੱਚ ਸਿੱਖਿਆ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਤੱਕ ਸਿੱਖਿਆ ਪਹੁੰਚਣ ਵਿੱਚ ਵਾਧਾ ਕਰਨ ਲਈ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਅਧੀਨ ਇੱਕ ਕੇਂਦਰੀ ਸਪਾਂਸਰਡ ਸਕੀਮ ਹੈ। ਯੋਜਨਾ ਦਾ ਉਦੇਸ਼ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਉੱਚ ਸਿੱਖਿਆ ਦੇ ਪਾਠਕ੍ਰਮ, ਅਧਿਆਪਕਾਂ ਦੀ ਸਿਖਲਾਈ, ਬੁਨਿਆਦੀ ਢਾਂਚਾ, ਐਕਰੀਡੇਸ਼ਨ ਅਤੇ ਰੋਜ਼ਗਾਰ ਯੋਗਤਾ ਵਿੱਚ ਸੁਧਾਰ ਕਰਨਾ ਹੈ। ਇਸ ਦੇ ਰਾਹੀਂ ਉੱਚ ਸਿੱਖਿਆ ਪ੍ਰਣਾਲੀ ਦੇ ਵਿਕਾਸ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਇਹ ਦਾ ਉਦੇਸ਼ ਭੌਤਿਕੀ ਅਤੇ ਡਿਜੀਟਲ ਬੁਨਿਆਦੀ ਢਾਂਚੇ ਨੂੰ ਵਧਾਉਣਾ, ਰਵਾਇਤੀ ਸਿੰਗਲ-ਸਟਰੀਮ ਉੱਚ ਸਿੱਖਿਆ ਸੰਸਥਾਵਾਂ ਨੂੰ ਬਹੁ-ਅਨੁਸ਼ਾਸਨੀ ਅਦਾਰਿਆਂ ਵਿੱਚ ਬਦਲਣ ’ਤੇ ਕੇਂਦਰਿਤ ਹੈ। ਪੀਐਮ-ਊਸ਼ਾ ਸਕੀਮ ਦੇ ਕੋਆਰਡੀਨੇਟਰ ਬਲਵਿੰਦਰ ਸਿੰਘ ਸੂਚ  ਨੇ ਦੱਸਿਆ ਕਿ  ਇਸ ਸਕੀਮ ਤਹਿਤ ਯੂਨੀਵਰਸਿਟੀ ਦੇ ਭੋਤਿਕੀ ਅਤੇ ਡਿਜੀਟਲ ਢਾਂਚੇ ਵਿੱਚ ਸੁਧਾਰ ਕੀਤਾ ਜਾਵੇਗਾ। ਇਸ ਅਨੁਸਾਰ ਯੂਨੀਵਰਸਿਟੀ ਦੇ ਨਵੇਂ ਕੋਰਸਾਂ ਲਈ ਕਲਾਸ ਰੂਮ, ਇਮਾਰਤਾਂ ਦੀ ਮੁਰੰਮਤ ਅਤੇ ਐਕਸਟੈਂਨਸ਼ਨ, ਸੀਵਰੇਜ਼ ਪਲਾਂਟ, ਬਹੁਮੰਜ਼ਿਲਾਂ ਇਮਾਰਤਾਂ ਦੀਆਂ ਲਿਫ਼ਟਾਂ ਅਤੇ ਹੋਰ ਕੰਮ ਕਰਵਾਏ ਜਾਣਗੇ। ਇਸ ਗਰਾਂਟ ਨਾਲ ਯੂਨੀਵਰਸਿਟੀ ਵਿਖੇ ਸਥਿਤ ਅਬਜ਼ਰਵੈਟਰੀ ਨੂੰ ਮੁੜ ਚਾਲੂ ਕੀਤਾ ਜਾਵੇਗ। ਇਸ ਨਾਲ ਨਵੀਆਂ ਡਿਜੀਟਲ ਲੈਬਾਰਟਰੀਆਂ ਤੇ ਨੈਟਵਰਕ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਸਾਇੰਸ ਵਿਭਾਗਾਂ ਵਿੱਚ ਨਵੇਂ ਕੋਰਸਾਂ ਲਈ ਲੈਬਾਰਟਰੀ ਯੰਤਰ ਖਰੀਦੇ ਜਾਣਗੇ। ਇਸ ਗਰਾਂਟ ਨਾਲ ਉੱਦਮਤਾ (ਇੰਟਰਪ੍ਰੀਨੀਓਰਸ਼ਿਪ) ਅਤੇ ਕਿੱਤਾ ਮੁਖੀ ਕੋਰਸਾਂ ਲਈ ਟੇੇ੍ਰਨਿੰਗ ਸ਼ੁਰੂ ਕਰਨ ਲਈ ਵੀ ਮਦੱਦ ਮਿਲੇਗੀ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ