Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਐਸ.ਡੀ.ਐਮ ਡੇਰਾਬੱਸੀ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ ’ ਕੈਂਪਾਂ ਦਾ 21 ਫ਼ਰਵਰੀ ਤੋਂ 27 ਫ਼ਰਵਰੀ ਤੱਕ ਦਾ ਸ਼ਡਿਊਲ ਜਾਰੀ

February 20, 2024 11:41 AM
SehajTimes
ਡੇਰਾਬੱਸੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲਗਾਤਾਰਤਾ ਚ ਐਸ.ਡੀ.ਐਮ ਹਿਮਾਂਸ਼ੂ ਗੁਪਤਾ ਵੱਲੋਂ ਡੇਰਾਬੱਸੀ ਸਬ ਡਵੀਜ਼ਨ ’ਚ 21 ਫਰਵਰੀ ਤੋਂ 27 ਫਰਵਰੀ ਤੱਕ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ-ਸਾਰਣੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਚਾਰ ਪਿੰਡਾਂ/ਵਾਰਡਾਂ ’ਚ ਕੈਂਪ ਲਾਏ ਜਾ ਰਹੇ ਹਨ, ਜਿਨ੍ਹਾਂ ’ਚ ਮੌਕੇ ’ਤੇ ਹਾਜ਼ਰ ਅਧਿਕਾਰੀ/ਕਰਮਚਾਰੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਕੈਂਪ ਦੌਰਾਨ ਹੱਲ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪ ’ਚ ਮਿੱਥੀ ਤਰੀਕ ਨੂੰ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 21 ਫ਼ਰਵਰੀ ਨੂੰ ਹਰੀਪੁਰ ਹਿੰਦੂਆਂ, ਬੈਰਮਾਜਰਾ ਅਤੇ ਵਾਰਡ ਨੰ:22,23 ਜ਼ੀਰਕਪੁਰ ਸਵੇਰੇ 10 ਤੋਂ ਦੁਪਿਹਰ 1 ਵਜੇ ਤੱਕ, ਬਿਜਨਪੁਰ ਅਤੇ ਵਾਰਡ ਨੰ: 6,7 ਲਾਲੜੂ ਵਿਖੇ ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ, 22 ਫ਼ਰਵਰੀ ਨੂੰ ਰਜਾਪੁਰ ਅਤੇ ਸੁੰਡਰਾਂ ਵਿਖੇ ਸਵੇਰੇ 10 ਵਜੇ ਤੋਂ ਦੁਪਿਹਰ 1 ਵਜੇ ਤੱਕ, ਵਾਰਡ ਨੰ: 8,9 ਲਾਲੜੂ ਅਤੇ ਹੈਬਤਪੁਰ ਵਿਖੇ ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਾਏ ਜਾਣਗੇ। 23 ਫ਼ਰਵਰੀ ਨੂੰ ਬਹੋੜਾ, ਭਗਵਾਨਪੁਰ ਅਤੇ ਜਵਾਹਰਪੁਰ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ, ਕੂੜਾਵਾਲਾਂ ਅਤੇ ਇਬਰਾਹਿਮਪੁਰ ਵਿਖੇ ਦੁਪਿਹਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ। 24 ਫ਼ਰਵਰੀ ਨੂੰ ਵਾਰਡ ਨੰ 28, 29 ਜ਼ੀਰਪੁਰ ਅਤੇ ਤ੍ਰਿਵੈਦੀ ਕੈਂਪ ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਵਾਰਡ 26, 27 ਜ਼ੀਰਕਪੁਰ ਅਤੇ ਵਾਰਡ ਨੰ: 16 ਮਹਿਮਦਪੁਰ ਡੇਰਾਬਸੀ ਦੁਪਹਿਰ 2 ਤੋਂ 5 ਵਜੇ ਤੱਕ ਕੈਂਪ ਲਗਾਏ ਜਾਣਗੇ। 26 ਫ਼ਰਵਰੀ ਨੂੰ ਧੀਰੇਮਾਜਰਾ, ਝਰਮੜੀ ਅਤੇ ਜੋਲਾਂਕਲਾਂ ਵਿਖੇ ਸਵੇਰੇ 10 ਤੋਂ ਦੁਪਿਹਰ 1 ਵਜੇ ਅਤੇ ਰਾਮਗੜ੍ਹ ਰੁੜਕੀ ਅਤੇ ਸਿਤਾਰਪੁਰ ਵਿਖੇ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ ਕੈਂਪ ਲਗਾਏ ਜਾਣਗੇ। 27 ਫ਼ਰਵਰੀ ਨੂੰ ਵਾਰਡ ਨੰ: 2, 7 ਡੇਰਾਬਸੀ, ਵਾਰਡ ਨੰ: 10, 11 ਲਾਲੜੂ ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਝੁਆਸਾ (ਐਸ.ਸੀ ਧਰਮਸ਼ਾਲਾ) ਅਤੇ ਵਾਰਡ ਨੰ: 30, 31 ਬਲਟਾਣਾ ਜ਼ੀਰਕਪੁਰ, ਹਮਾਯੁਪੁਰ ਅਤੇ ਖਜੂਰਮੰਡੀ ਵਿਖੇ ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਹੁਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 43 (ਹੁਣ ਵਧ ਕੇ 45) ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ ਜੋ ਕਿ 1076 ਨੰਬਰ ’ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਹਨ। ਇਹ ਸੇਵਾਵਾਂ ਕੈਂਪ ’ਚ ਮਿਲਣਗੀਆਂ; ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸ਼ਾਮਲ ਹਨ। ਇਹ ਸੇਵਾਵਾਂ ਨਹੀਂ ਮਿਲਣਗੀਆਂ; ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ’ਚ ਕਚਿਹਰੀਆਂ ’ਚ ਬਕਾਇਆ ਪਏ ਕੇਸ, ਸੜਕਾਂ, ਸਕੂਲਾਂ, ਡਿਸਪੈਂਸਰੀਆਂ ਆਦਿ ਦੀ ਅਪਗ੍ਰੇਡੇਸ਼ਨ ਜਾਂ ਉਸਾਰੀ, 5 ਮਰਲਾ ਪਲਾਟ ਸਕੀਮ, ਖੇਤੀਬਾੜੀ ਕਰਜ਼ਾ ਮਾਫ਼ੀ, ਸਕੂਲਾਂ, ਡਿਸਪੈਂਸਰੀਆਂ ’ਚ ਸਰਕਾਰੀ ਕਰਮਚਾਰੀਆਂ ਦੀ ਘਾਟ ਅਤੇ ਉਨ੍ਹਾਂ ਬੁਢਾਪਾ ਪੈਨਸ਼ਨ ਕੇਸਾਂ ਨੂੰ ਨਹੀਂ ਲਿਆ ਜਾਵੇਗਾ, ਜਿਹੜੇ ਲੋਕ ਪੈਨਸ਼ਨ ਲੈਣ ਦੀ ਯੋਗਤਾ ਪੂਰੀ ਨਹੀਂ ਕਰਦੇ। ਇਹਨਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜ਼ਰੂਰੀ ਹੈ।
 

Have something to say? Post your comment

 

More in Chandigarh

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਪੰਜਾਬ ਨੇ ਜਲਗਾਹ ਜਨਗਣਨਾ 2026 ਵਿੱਚ 304 ਪੰਛੀਆਂ ਦੀਆਂ ਪ੍ਰਜਾਤੀਆਂ ਰਿਕਾਰਡ ਕੀਤੀਆਂ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ