Wednesday, September 17, 2025

Malwa

ਨੈਸ਼ਨਲ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ 'ਚ ਧਨੌਲਾ ਵਾਸੀ ਮਾਸਟਰ ਪ੍ਰੀਤਮ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ

February 20, 2024 12:28 PM
Harjit Joga

ਬਰਨਾਲਾ : ਧਨੌਲਾ ਵਾਸੀ ਮਾਸਟਰ ਪ੍ਰੀਤਮ ਸਿੰਘ ਨੇ ਹੈਦਰਾਬਾਦ (ਤੇਲੰਗਾਨਾ) ਵਿਖੇ ਹੋਈ 5ਵੀਂ ਨੈਸ਼ਨਲ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧਨੌਲਾ ਵੱਲੋਂ ਮਾਸਟਰ ਪ੍ਰੀਤਮ ਸਿੰਘ ਦਾ ਤਗਮਾ ਜਿੱਤ ਕੇ ਆਉਣ ਮੌਕੇ ਸਵਾਗਤ ਕੀਤਾ ਗਿਆ। ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧਨੌਲਾ ਦੇ ਜਨਰਲ ਸਕੱਤਰ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮਾਸਟਰ ਪ੍ਰੀਤਮ ਸਿੰਘ ਨੇ 75 ਸਾਲ ਤੋਂ ਜਿਆਦਾ ਉਮਰ ਵਰਗ ਵਿੱਚ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਮੌਕੇ ਕਲੱਬ ਪ੍ਰਧਾਨ ਮਹਿਮਾ ਸਿੰਘ ਢਿੱਲੋਂ, ਜਨਰਲ ਸਕੱਤਰ ਸਿਮਰਦੀਪ ਸਿੰਘ ਸਿੱਧੂ, ਸੀਨੀਅਰ ਮੀਤ ਪ੍ਰਧਾਨ ਭਗਵੰਤ ਸਿੰਘ ਪੰਧੇਰ, ਜਾਗਰ ਸਿੰਘ ਢਿੱਲੋਂ, ਮਾਸਟਰ ਕੈਲਾਸ਼ ਚੰਦ, ਮਾਸਟਰ ਹਰਭਜਨ ਸਿੰਘ, ਨਿਰਮਲ ਸਿੰਘ ਨਿੰਮਾ, ਤਰਸੇਮ ਸਿੰਘ ਬਾਠ ਸਮੇਤ ਸਮੂਹ ਕਲੱਬ ਮੈਂਬਰਾਂ ਨੇ ਮਾਸਟਰ ਪ੍ਰੀਤਮ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਉਮੀਦ ਕੀਤੀ ਕਿ ਉਹ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਕਰਕੇ ਬੱਚਿਆਂ ਅਤੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ।

Have something to say? Post your comment

 

More in Malwa

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ