Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਪੰਜਾਬ ਸਰਕਾਰ ਪੁੱਜੀ ਲੋਕਾਂ ਦੇ ਦੁਆਰ : ਅਜੀਤਪਾਲ ਸਿੰਘ ਕੋਹਲੀ

February 20, 2024 12:47 PM
SehajTimes
 
ਪਟਿਆਲਾ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਲੋਕਾਂ ਦੇ ਦੁਆਰ ਪੁੱਜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਦੇ ਦਫ਼ਤਰਾਂ ਦਾ ਲੋਕਾਂ ਨਾਲ ਸਬੰਧਤ ਕੰਮ-ਕਾਜ ਲੋਕਾਂ ਦੇ ਘਰਾਂ ਦੇ ਨੇੜੇ ਹੀ ਤੁਰਤ-ਫੁਰਤ ਹੋ ਰਿਹਾ ਹੋਵੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਸਨੌਰੀ ਅੱਡੇ ਵਿਖੇ ਤਿਆਗੀ ਜੀ ਦੇ ਮੰਦਿਰ ਵਿਖੇ ਲੱਗੇ ਵਿਸ਼ੇਸ਼ ਕੈਂਪ ਮੌਕੇ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਕੋਹਲੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਲੱਗਣ ਵਾਲੇ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ। ਵਿਧਾਇਕ ਕੋਹਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕਰਨ ਲਈ ਇਹ ਕੈਂਪ ਲੋਕਾਂ ਲਈ ਲਾਭਕਾਰੀ ਸਿੱਧ ਹੋ ਰਹੇ ਹਨ। ਕੋਹਲੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਵੀ ਨਿਵਾਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰ ਰਹੇ ਹਨ। ਉਨ੍ਹਾਂ ਦੇ ਨਾਲ ਆਪ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਹੋਰ ਵੀ ਮੌਜੂਦ ਸਨ।
 
ਇਸੇ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਰੋਜ਼ਾਨਾ ਲੱਗ ਰਹੇ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ ਲੱਗੇ ਵਿਸ਼ੇਸ਼ ਕੈਂਪਾਂ ਦੌਰਾਨ 10201 ਸੇਵਾਵਾਂ ਨਾਗਰਿਕਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਹਨ। ਜਦਕਿ ਪਹਿਲੇ ਦਿਨ ਤੋਂ ਹੀ ਇਨ੍ਹਾਂ ਕੈਂਪਾਂ ਵਿੱਚ ਰੋਜ਼ਾਨਾ 2800 ਕਰੀਬ ਲੋਕ ਸ਼ਿਰਕਤ ਕਰ ਰਹੇ ਹਨ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਅੱਜ ਇੱਕ ਦਿਨ ਵਿੱਚ ਲੱਗੇ 31 ਕੈਂਪਾਂ ਵਿੱਚ 2797 ਲੋਕਾਂ ਨੇ ਸ਼ਿਰਕਤ ਕੀਤੀ ਤੇ 1676 ਸੇਵਾਵਾਂ ਦਾ ਲਾਭ ਲਿਆ, ਇਨ੍ਹਾਂ ਵਿੱਚੋਂ 1345 ਸੇਵਾਵਾਂ ਮੌਕੇ 'ਤੇ ਹੀ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਬਿਨ੍ਹਾਂ ਹੁਣ ਤੱਕ ਇਨ੍ਹਾਂ ਕੈਂਪਾਂ ਦੌਰਾਨ 14151 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਲਈ 10201 ਨਾਗਰਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਉਪਰ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ 55 ਆਧਾਰ ਕਾਰਡ ਅਪਡੇਟ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੈਂਪਾਂ ਵਿੱਚ ਹੁਣ ਤੱਕ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁਲ 719 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 235 ਦਾ ਨਿਪਟਾਰਾ ਮੌਕੇ 'ਤੇ ਹੀ ਕਰ ਦਿੱਤਾ ਗਿਆ।

Have something to say? Post your comment

 

More in Malwa

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਭਾਰਤ-ਅਮਰੀਕਾ ਵਪਾਰ ਵਾਰਤਾ ਕਿਸਾਨੀ ਲਈ ਘਾਤਕ 

ਅਕੇਡੀਆ ਵਰਲਡ ਸਕੂਲ 'ਚ ਤੀਆਂ ਦੀ ਧਮਾਲ 

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ 

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ