Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਹਰਮਿੰਦਰ ਸਿੰਘ ਬੇਦੀ ਦੇ ਸਾਹਿਤ ’ਤੇ ਵਿਚਾਰ ਚਰਚਾ

February 20, 2024 01:14 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਨੇ ਵੱਖ ਵੱਖ ਭਸ਼ਾਵਾਂ ਦੇ ਆਪਸੀ ਤਾਲਮੇਲ ਨਾਲ ਅੱਗੇ ਵਧਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ। ਅੱਜ ਇਥੇ ਸੈਨਟ ਹਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਅਤੇ ਅਖਿਲ ਭਾਰਤੀਯ ਸਾਹਿਤ ਪਰਿਸ਼ਦ ਵੱਲੋਂ ਪਦਮ ਸ੍ਰੀ ਹਰਮਿੰਦਰ ਸਿੰਘ ਬੇਦੀ ਦੇ ਸਹਿਤ ਦੇ ਵੱਖ ਵੱਖ ਪਹਿਲੂਆਂ ਉੱਤੇ ਕਰਵਾਈ ਗਈ ਵਿਚਾਰ ਚਰਚਾ ਦੌਰਾਨ ਪ੍ਰੋ. ਅਰਵਿੰਦ ਨੇ ਕਿਹਾ ਕਿ ਕਿਸੇ ਵੀ ਭਾਸ਼ਾ ਦਾ ਦੂਜੀ ਭਾਸ਼ਾ ਨਾਲ ਕੋਈ ਟਕਰਾਅ ਨਹੀਂ ਹੈ। ਇਹ ਭਾਸ਼ਾਵਾਂ ਕੇਵਲ ਆਪਸੀ ਸਹਿਹੋਂਦ ਨਾਲ ਹੀ ਅੱਗੇ ਵੱਧ ਸਕਦੀਆਂ ਹਨ। ਉਹਨਾਂ ਕਿਹਾ ਕਿ ਪੰਜਾਬੀ ਹਿੰਦੀ ਅਤੇ ਉਰਦੂ ਭਾਸ਼ਾਵਾਂ ਵਿੱਚ ਕਾਫੀ ਨੇੜਤਾ ਹੈ ਅਤੇ ਇਹਨਾਂ ਭਾਸ਼ਾਵਾਂ ਵੱਲੋਂ ਇੱਕ-ਦੂਜੀ ਭਾਸ਼ਾ ਦੇ ਅਨੇਕਾਂ ਸ਼ਬਦਾਂ ਨੂੰ ਗ੍ਰਹਿਣ ਕੀਤਾ ਹੋਇਆ ਹੈ ਜੋ ਦੀ ਨਿਸ਼ਾਨਦੇਹੀ ਕਰਦੇ ਹਨ।
 
 
ਉਹਨਾਂ ਕਿਹਾ ਕਿ ਵੱਖ ਵੱਖ ਭਾਸ਼ਾਵਾਂ ਵਿੱਚ ਪੈਦਾ ਕੀਤੇ ਜਾਅਲੀ ਟਕਰਾਅ ਨੂੰ ਖਤਮ ਕਰਨ ਲਈ ਸੰਜੀਦਗੀ ਨਾਲ ਕੰਮ ਕੀਤੇ ਜਾਣ ਦੀ ਲੋੜ ਹੈ ਇਸੇ ਦੌਰਾਨ ਉਹਨਾਂ ਨੇ ਵੱਖ ਵੱਖ ਭਾਸ਼ਾਵਾਂ ਦੇ ਸਹਿਤ ਦੇ ਦੂਜੀਆਂ ਭਾਸ਼ਾਵਾਂ ਵਿੱਚ ਅਨੁਵਾਦ ਕੀਤੇ ਜਾਣ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਅਨੁਵਾਦ ਨਾਲ ਅਸੀਂ ਦੂਜੇ ਸਮਾਜਾਂ ਅਤੇ ਸੱਭਿਆਚਾਰਾਂ ਨੂੰ ਵਧੀਆ ਤਰੀਕੇ ਨਾਲ ਸਮਝ ਸਕਦੇ ਹਾਂ। ਇਸ ਦੌਰਾਨ ਉਹਨਾਂ ਨੇ ਡਾ. ਹਰਮਿੰਦਰ ਸਿੰਘ ਬੇਦੀ ਵੱਲੋਂ ਕੀਤੇ ਗਏ ਕਾਰਜਾਂ ਦੀ ਪੜਚੋਲ ਕੀਤੀ ਅਤੇ ਉਹਨਾਂ ਵੱਲੋਂ ਸਾਹਿਤ ਦੇ ਖੇਤਰ ਵਿੱਚ ਦਿੱਤੇ ਗਏ ਯੋਗਦਾਨ ਦੀ ਸਰਾਨਾ ਕੀਤੀ। ਇਸ ਦੌਰਾਨ ਆਪਣਾ ਕੁੰਜੀਵੱਤ ਭਾਸ਼ਣ ਦਿੰਦਿਆਂ ਡਾ. ਸੁਖਵਿੰਦਰ ਕੌਰ ਬਾਠ ਨੇ ਕਿਹਾ ਕਿ  ਹਰਮਹਿੰਦਰ ਸਿੰਘ ਬੇਦੀ ਨੇ ਹਿੰਦੀ ਸਾਹਿਤ ਖੇਤਰ ਉੱਚ ਮਿਆਰੀ ਕੰਮ ਕੀਤਾ ਹੈ। ਮੱਧਕਾਲੀ ਹਿੰਦੀ ਸਾਹਿਤ,  ਦਰਸ਼ਨ, ਆਧੁਨਿਕ ਹਿੰਦੀ ਸਾਹਿਤ ਅਤੇ ਵਿਸ਼ੇਸ਼ ਤੌਰ ਉੱਤੇ ਉਨ੍ਹਾਂ ਵੱਲੋਂ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ਼ ਸੰਬੰਧਤ ਕਾਰਜ ਇੱਕ ਵਿਸ਼ੇਸ਼ ਮੁਕਾਮ ਰੱਖਦੇ ਹਨ।
 
 
ਇਸ ਮੌਕੇ ਪਦਮ ਸ੍ਰੀ ਹਰਮਹਿੰਦਰ ਸਿੰਘ ਬੇਦੀ ਨੇ ਵੀ ਆਪਣੀ ਰਚਨਾ ’ਤੇ ਆਪਣਾ ਪੱਖ ਪੇਸ਼ ਕੀਤਾ। ਉਨ੍ਹਾਂ ਨੇ ਲੰਮੇ ਸਾਹਿਤਕ ਜੀਵਨ ਦੌਰਾਨ ਆਏ ਉਤਰਾਵਾਂ ਅਤੇ ਚੜ੍ਹਾਵਾਂ ਨੂੰ ਵੀ ਵਿਦਿਆਰਥੀਆਂ ਦੇ ਸਾਹਮਣੇ ਪੇਸ਼ ਕੀਤਾ। ਗੌਰਤਲਬ ਹੈ ਕਿ ਡਾ. ਬੇਦੀ ਨੇ ਆਪਣਾ ਸਮੁੱਚਾ ਜੀਵਨ ਹਿੰਦ ਸਾਹਿਤ ਦੇ ਲੇਖੇ ਲਾਇਆ ਹੈ ਅਤੇ ਉਨ੍ਹਾਂ ਨੇ ਅਨੇਕਾਂ ਮਾਰਮਿਕ ਪੁਸਤਮਾਂ ਪਾਠਕਾਂ ਨੂੰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਹਿੰਦੀ ਵਿਭਾਗ ਦੀ ਮੁਖੀ ਡਾ. ਰੀਤੂ ਕੌਸ਼ਲ ਨੇ ਵਾਈਸ ਚਾਂਸਲਰ ਪ੍ਰੋ. ਅਰਵਿੰਦ, ਡਾ. ਹਰਮਿੰਦਰ ਸਿੰਘ ਬੇਦੀ ਅਤੇ ਹੋਰ ਮਹਿਮਾਨਾਂ ਨੂੰ ਜੀ ਆਇਆ ਆਖਿਆ। ਇਸ ਮੌਕੇ ਉੱਘੇ ਵਿਦਵਾਨ ਡਾ. ਨੀਲਮ ਰਾਠੀ, ਡਾ. ਅਰਵਿੰਦ ਭੱਲਾ ਅਤੇ ਡਾ. ਰਿਤੇਸ਼ ਸ਼ਰਮਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ