Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਨੁੱਖ ਆਪਣੀਆਂ ਪੰਜ ਗਿਆਨ ਇੰਦਰੀਆਂ ਦਾ ਗੁਲਾਮ ਜੀਵ: ਡਾ. ਅਮਰਦੀਪ ਗਰਗ

February 20, 2024 01:21 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਪ੍ਰਾਣੀ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਭਾਸ਼ਣ ਕਰਵਾਇਆ ਗਿਆ। ‘ਸਿਹਤ ਅਤੇ ਰੋਗ’ ਵਿਸ਼ੇ ਉੱਤੇ ਇਹ ਭਾਸ਼ਣ ਦਿਲ ਦੇ ਰੋਗਾਂ ਦੇ ਮਾਹਿਰ ਡਾ. ਅਮਰਦੀਪ ਗਰਗ ਵੱਲੋਂ ਦਿੱਤਾ ਗਿਆ। ਉਨ੍ਹਾਂ ਆਪਣੇ ਇਸ ਭਾਸ਼ਣ ਦੌਰਾਨ ਅੱਜ ਦੇ ਮਨੁੱਖ ਦੀ ਜੀਵਨ ਸ਼ੈਲੀ ਅਤੇ ਕਾਰਪੋਰੇਟ ਸੰਸਾਰ ਦੀਆਂ ਸਾਜਿ਼ਸ਼ਾਂ ਨੂੰ ਮਨੁੱਖੀ ਸਿਹਤ ਨਾਲ਼ ਜੋੜ ਕੇ ਅਹਿਮ ਟਿੱਪਣੀਆਂ ਕੀਤੀਆਂ।

 

ਇੱਕ ਅਹਿਮ ਟਿੱਪਣੀ ਵਿੱਚ ਉਨ੍ਹਾਂ ਕਿਹਾ ਕਿ ਮਨੁੱਖ ਆਪਣੀਆਂ ਪੰਜ ਗਿਆਨ ਇੰਦਰੀਆਂ ਦਾ ਗੁਲਾਮ ਜੀਵ ਹੈ। ਇਹੋ ਗੁਲਾਮੀ ਮਨੁੱਖ ਨੂੰ ਤੰਦਰੁਸਤੀ ਤੋਂ ਦੂਰ ਲਿਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਕੰਮ-ਕਾਜ ਦੇ ਢੰਗ ਬਾਰੇ ਚੇਤੰਨ ਹੋਣ ਦੀ ਲੋੜ ਹੈ। ਕਦੇ ਵੀ ਨਾ ਪੂਰੀਆਂ ਹੋਣ ਵਾਲ਼ੀਆਂ ਫਾਲਤੂ ਦੀ ਇੱਛਾਵਾਂ ਦੀ ਪੂਰਤੀ ਲਈ ਗ਼ਲਤ ਜੀਵਨ ਸ਼ੈਲੀ ਨੂੰ ਅਪਣਾ ਲੈਣਾ ਸਾਨੂੰ ਰੋਗੀ ਬਣਾ ਦਿੰਦਾ ਹੈ। ਮਨ ਦੀ ਸ਼ਾਂਤੀ ਨੂੰ ਦਾਅ ਉੱਤੇ ਲਗਾ ਕੇ ਕੀਤਾ ਗਿਆ ਕੰਮ ਕਾਜ ਕਦੇ ਵੀ ਮਨੁੱਖ ਦੇ ਹਿਤ ਵਿੱਚ ਨਹੀਂ ਹੁੰਦਾ।

 

ਜਿਵੇਂ ਜਿਵੇਂ ਮਨੁੱਖ ਦੀ ਜਿ਼ੰਦਗੀ ਕੁਦਰਤੀ ਜਿਉਣ ਢੰਗ ਤੋਂ ਦੂਰ ਜਾ ਰਹੀ ਹੈ ਓਵੇਂ ਓਵੇਂ ਮਨੁੱਖ ਰੋਗਾਂ ਦੇ ਜਾਲ਼ ਵਿੱਚ ਫਸਦਾ ਜਾ ਰਿਹਾ ਹੈ। ਪ੍ਰੋਗਰਾਮ ਦੇ ਸ਼ੁਰੂ ਵਿੱਚ ਵਿਭਾਗ ਮੁਖੀ ਪ੍ਰੋ. ਗੁਰਿੰਦਰ ਕੌਰ ਵਾਲੀਆ ਵੱਲੋਂ ਸਵਾਗਤੀ ਸ਼ਬਦ ਬੋਲੇ ਗਏ। ਪ੍ਰੋਗਰਾਮ ਦਾ ਸੰਚਾਲਨ ਪ੍ਰੋ. ਹਿਮੇਂਦਰ ਭਾਰਤੀ ਵੱਲੋਂ ਕੀਤਾ ਗਿਆ। ਧੰਨਵਾਦੀ ਸ਼ਬਦ ਡਾ. ਉਂਕਾਰ ਸਿੰਘ ਨੇ ਬੋਲੇ।
  

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ