Monday, November 03, 2025

Chandigarh

ਤਹਿਸੀਲਦਾਰ ਦੇ ਨਾਮ 'ਤੇ ਰਿਸ਼ਵਤ ਮੰਗਣ ਵਾਲਾ ਗ੍ਰਿਫਤਾਰ

February 20, 2024 01:34 PM
SehajTimes
 
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ 'ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁੱਕਦਮਾ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਦਰਜ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇੱਕ ਦਰਖਾਸਤ ਤਹਿਸੀਲਦਾਰ ਨੂੰ ਦਿੱਤੀ ਹੈ ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ ਪਰ ਉਪਰੋਕਤ ਮੁਲਜ਼ਮ ਇੱਸ ਕੇਸ ਵਿੱਚ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਸਨੇ ਸ਼ਿਕਾਇਤਕਰਤਾ ਨੂੰ ਕੰਮ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਇਸ ਸਬੰਧੀ ਤਹਿਸੀਲਦਾਰ ਅਤੇ ਫਰਦ ਕੇਂਦਰ ਦਾ ਮੈਨੇਜਰ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤਕਰਤਾ ਨੇ ਉਪਰੋਕਤ ਮੁਲਜ਼ਮ ਵੱਲੋਂ ਪੈਸਿਆਂ ਦੀ ਮੰਗ ਕਰਦੇ ਸਮੇਂ ਅਵਾਜ ਦੀ ਰਿਕਾਰਡਿੰਗ ਵੀ ਕਰ ਲਈ ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਹੈ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ