Monday, May 20, 2024

Malwa

ਵੋਟਿੰਗ ਦਰ ਵਧਾਉਣ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਮਨਰੀਤ ਰਾਣਾ

February 20, 2024 03:02 PM
SehajTimes
ਫਤਹਿਗੜ੍ਹ ਸਾਹਿਬ :  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਾ ਚੋਣ ਤਹਿਸਲੀਦਾਰਾਂ, ਜ਼ਿਲ੍ਹਾ ਸਵੀਪ ਕੋਆਰਡੀਨੇਟਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ‘ਚੋਣ ਦਾ ਪਰਵ ਦੇਸ਼ ਦਾ ਗਰਵ’ ਵਿਸ਼ੇ ਤਹਿਤ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਜਿਲ੍ਹਾ ਸਵੀਪ ਨੋਡਲ ਅਫਸਰ -ਕਮ- ਐਸ.ਡੀ.ਐਮ. ਖਮਾਣੋਂ ਸ੍ਰੀਮਤੀ ਮਨਰੀਤ ਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਤਿਆਰੀਆਂ ਆਰੰਭੀਆਂ ਗਈਆਂ ਹਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਹੜੇ ਪੋਲਿੰਗ ਸਟੇਸ਼ਨਾਂ ਤੇ ਪਿਛਲੀਆਂ ਚੋਣਾਂ ਦੌਰਾਨ ਘੱਟ ਪੋਲਿੰਗ ਹੋਈ ਸੀ, ਉਨ੍ਹਾਂ ਪੋਲਿੰਗ ਸਟੇਸ਼ਨਾਂ ਤੇ ਵੋਟਾਂ ਦੀ ਦਰ ਨੂੰ ਵਧਾਉਣ ਵਾਸਤੇ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਜਾਗਰੂਕਤਾ ਵੈਨ ਚਲਾਈ ਗਈ ਹੈ ਅਤੇ ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਗਗਨ ਖਾਨ ਨੂੰ ਜਿਲ੍ਹਾ ਆਈਕੋਨ ਬਣਾਇਆ ਗਿਆ ਹੈ, ਜੋ ਕਿ ਵੱਖ ਵੱਖ ਗਤੀਵੀਧੀਆਂ ਦੌਰਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਭੇਜੀ ਗਈ ਜਾਗਰੂਕਤਾ ਵੈਨ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰ ਰਹੀ ਹੈ ਉੱਥੇ ਹੀ ਵੋਟਰਾਂ ਨੂੰ ਈ.ਵੀ.ਐਮ ਅਤੇ ਵੀ ਵੀ ਪੈਟ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਪਾਉਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਤਿਆਰ ਕੀਤੀਆਂ ਗਈਆਂ ਵੱਖ ਵੱਖ ਮੋਬਾਇਲ ਐਪ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਇਨ੍ਹਾਂ ਮੋਬਾਇਲ ਐਪ ਰਾਹੀਂ ਪੋਲਿੰਗ ਪ੍ਰਕਿਰਿਆ ਸੁਖਾਲੀ ਹੋ ਸਕੇ। ਉਨ੍ਹਾਂ ਹੋਰ ਦੱਸਿਆ ਕਿ ਜਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਰਾਹੀਂ ਯੂਥ ਕਲੱਬਾਂ ਦੇ ਮੈਂਬਰਾਂ ਅਤੇ ਵੱਖ ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਦਾ ਸਹਿਯੋਗ ਲਿਆ ਜਾਵੇਗਾ ਤਾਂ ਜੋ ਜਿਲ੍ਹੇ ਵਿੱਚ ਵੋਟਾਂ ਪਾਉਣ ਦੀ ਦਰ ਨੂੰ ਵਧਾ ਕੇ 70 ਫੀਸਦੀ ਤੋਂ ਵੱਧ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮਹਿਲਾ ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਪਿੰਕ ਐਬੰਸਡਰ ਵੀ ਬਣਾਏ ਜਾਣਗੇ ਤਾਂ ਜੋ ਔਰਤਾਂ ਦੀ100 ਫੀਸਦੀ ਵੋਟਿੰਗ ਨੂੰ ਯਕੀਨੀ ਬਣਾਇਆਂ ਜਾ ਸਕੇ।
 
ਸ੍ਰੀਮਤੀ ਮਨਰੀਤ ਰਾਣਾ ਨੇ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਡਿਊਟੀ ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ 100 ਫੀਸਦੀ ਵੋਟਾਂ ਪਾਉਣ ਵਾਸਤੇ ਵੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਇਹ ਸਬੰਧਤ ਅਧਿਕਾਰੀ ਵੀ ਬੈਲਟ ਪੇਪਰਾਂ ਰਾਹੀਂ ਆਪਣੀਆਂ ਵੋਟਾਂ ਪਾ ਸਕਣ। ਬਜੁਰਗਾਂ ਨੂੰ ਵੋਟ ਪਾਉਣ ਦੀ ਸਹੂਲਤ ਦੇਣ ਵਾਸਤੇ ਚੋਣ ਕਮਿਸ਼ਨ ਦੁਆਰਾ ਪ੍ਰਬੰਧ ਕੀਤੇ ਜਾਣਗੇ। ਅਤੇ ਪੋਲਿੰਗ ਬੂਥਾਂ ਤੇ ਰੈਂਪ, ਵੀਹਲ ਚੇਅਰ, ਪੀਣ ਵਾਲੇ ਪਾਣੀ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਵੀਪ ਗਤੀਵਿਧੀਆਂ ਵਿੱਚ ਵੱਖ ਵੱਖ ਸ਼ੋਸਲ ਮੀਡੀਆ ਪਲੇਟਫਾਰਮਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਨੂਰ ਜੋਰਾ ਗਰੁੱਪ ਵੱਲੋਂ ਬੋਲੀਆਂ ਤੇ ਹੋਰ ਪੰਜਾਬੀ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਨੂੰ ਦੇਖਦੇ ਹੋਏ ਵੋਟਰ ਸ਼ਨਾਖਤੀ ਕਾਰਡ ਤੋਂ ਇਲਾਵਾ 12 ਦਸਤਾਵੇਜ ਹੋਰ ਵੀ ਦੱਸੇ ਗਏ ਹਨ। ਜਿਨ੍ਹਾਂ ਦੀ ਸਹਾਇਤਾ ਨਾਲ ਵੋਟਰ ਆਪਣੀ ਵੋਟ ਪਾ ਸਕਦੇ ਹਨ। ਜਿਨ੍ਹਾਂ ਵਿੱਚ ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ ਆਦਿ ਵਰਗੇ ਦਸਤਾਵੇਜ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਵਿੱਚ ਇਸ ਵਾਰ 70 ਪਾਰ ਦਾ ਦਿੱਤਾ ਨਾਅਰਾ ਇੰਨ ਬਿੰਨ ਰੂਪ ਵਿੱਚ ਲਾਗੂ ਕੀਤਾ ਜਾਵੇਗਾ ਤੇ ਵੱਧ ਤੋਂ ਵੱਧ ਵੋਟਰਾਂ ਦੀ ਚੋਣਾਂ ਵਿੱਚ ਸਮੂਲ਼ੀਅਤ ਨੂੰ ਯਕੀਨੀ ਬਣਾਇਆ ਜਾਵੇਗਾ। ਮੁੱਖ ਚੋਣ ਅਧਿਕਾਰੀ ਪੰਜਾਬ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਉਂਦੇ ਦਿਨਾਂ ਵਿੱਚ ਚੋਣ ਕਮਿਸ਼ਨ ਦੀਆਂ ਵੱਖ ਵੱਖ ਟੀਮਾਂ ਜਮੀਨੀ ਪੱਧਰ ਤੇ ਪੋਲਿੰਗ ਬੂਥਾ ਤੇ ਹੋਰ ਗਤੀਵਿਧੀਆਂ ਦੀਆਂ ਚੈਕਿੰਗਾਂ ਵੀ ਕਰਨਗੀਆਂ ਇਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ । ਇਸ ਵੀਡੀਓ ਕਾਨਫਰੰਸਿੰਗ ਵਿੱਚ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ-ਕਮ- ਸਹਾਇਕ ਜਿਲ੍ਹਾ ਸਵੀਪ ਨੋਡਲ ਅਫਸਰ ਸ੍ਰੀਮਤੀ ਜੋਬਨਦੀਪ ਕੌਰ, ਨੋਡਲ ਅਫਸਰ ਮੀਡੀਆ ਸਰਟੀਫਿਕੇਸ਼ ਅਤੇ ਮੋਨੀਟਿਰਿੰਗ ਕਮੇਟੀ ਸ੍ਰੀ ਭੁਪੇਸ਼ ਚੱਠਾ, ਤਹਿਸੀਲਦਾਰ ਚੋਣਾਂ ਸ੍ਰੀਮਤੀ ਨਿਰਮਲਾ ਦੇਵੀ, ਤੋਂ ਇਲਾਵਾ ਹੋਰ ਅਧਿਕਾਰੀ ਵੀ ਸ਼ਾਮਲ ਸਨ
 
 
 

Have something to say? Post your comment

 

More in Malwa

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ