Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਸਬ ਡਵੀਜ਼ਨ ਮੋਹਾਲੀ ਵਿਚ ਲਾਏ ਕੈਂਪ

February 20, 2024 03:17 PM
SehajTimes
ਮੋਹਾਲੀ : ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਸਕੀਮ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ ਡਵੀਜ਼ਨ ਮੋਹਾਲੀ ਦੇ ਪਿੰਡ ਗੀਗੇਮਾਜਰਾ ,ਮੀਡੇ ਮਾਜਰਾ, ਨੁਗਿਆਰੀ ਅਤੇ ਵਾਰਡ ਨੰ: 45, 47, 48, 49, 50  ਵਿਚ ਕੈਂਪ ਲਗਾਇਆ ਗਿਆ ਜਿਸ ਦਾ ਕਾਫ਼ੀ ਲੋਕਾਂ ਨੇ ਲਾਭ ਲਿਆ। ਇਸ ਕੈਂਪ ਵਿਚ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ ਜਿਨ੍ਹਾਂ ਵਲੋਂ ਲੋਕਾਂ ਦੇ ਕੰਮਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ। ਐਸ.ਡੀ.ਐਮ ਮੋਹਾਲੀ ਦੀਪਾਂਕਰ ਗਰਗ ਨੇ ਕਿਹਾ ਕਿ ‘ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ ਅਤੇ ਇੱਕ ਹੀ ਜਗ੍ਹਾ ’ਤੇ ਇਕੱਠੇ ਹੋ ਸਰਕਾਰੀ ਅਧਿਕਾਰੀ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ।
 
 
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਮੁਹਿੰਮ ਤਹਿਤ ਮੋਹਾਲੀ ਦੇ ਹਰੇਕ ਪਿੰਡ ਅਤੇ ਵਾਰਡ ਵਿਚ ਕੈਂਪ ਲਗਾਏ ਜਾ ਰਹੇ ਹਨ ਅਤੇ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਜੋ ਵੀ ਉਨ੍ਹਾਂ ਦੇ ਕੰਮ ਹੋਣ ਵਾਲੇ ਹਨ ਉਹ ਕੈਂਪਾਂ ’ਚ ਆ ਕੇ ਕਰਵਾਉਣ। ਕੈਂਪ ਵਿੱਚ 44 ਸੁਵਿਧਾਵਾਂ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਲਈ ਦਿੱਤੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
 
 
ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ