Sunday, November 02, 2025

Malwa

ਨਵੇਂ ਪਦ ਉਨਤ ਹੋਏ ਡੀ.ਐਸ.ਪੀ ਮੁਹੰਮਦ ਜਮੀਲ ਦਾ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਨਮਾਨ

February 20, 2024 04:51 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀ ਪੁਲਿਸ ਵਿਭਾਗ 'ਚ ਇੰਸਪੈਕਟਰ ਕੈਡਰ ਦੇ ਅਧਿਕਾਰੀਆਂ ਦੀ ਡੀ.ਐਸ.ਪੀ ਵਜੋਂ ਪਦ ਉਨਤੀ ਕੀਤੀ ਗਈ, ਜਿਸ ਵਿੱਚ ਮਾਲੇਰਕੋਟਲਾ ਤੋਂ ਇੰਸਪੈਕਟਰ ਮੁਹੰਮਦ ਜਮੀਲ ਨੂੰ ਡੀ.ਐਸ.ਪੀ ਬਣਾਇਆ ਗਿਆ । ਉਨ੍ਹਾਂ ਦੀ ਇਸ ਪ੍ਰਮੋਸ਼ਨ ਨਾਲ ਸ਼ਹਿਰ ਵਾਸੀਆਂ 'ਚ ਖੁਸ਼ੀ ਦੀ ਲਹਿਰ ਹੈ। ਸ਼ਹਿਰ ਦੀਆਂ ਕਈ ਸਮਾਜ ਸੇਵੀ ਸੰਸਥਾਵਾਂ ਮੁਸਲਿਮ ਫਰੈਂਡਜ਼ ਕਲੱਬ, ਨੈਸ਼ਨਲ ਮੀਡੀਆ ਕਨਫੈਡਰੇਸ਼ਨ ਅਤੇ ਨੈਸ਼ਨਲ ਹਿਊਮਨ ਰਾਈਟਸ (ਸੋਸ਼ਲ ਜਸਟਿਸ ਕੌਂਸਲ) ਪੰਜਾਬ ਵੱਲੋਂ ਡੀ.ਐਸ.ਪੀ ਮੁਹੰਮਦ ਜਮੀਲ ਦੇ ਸਨਮਾਨ ਲਈ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਬਹੁਤ ਸਾਰੀਆਂ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਹਾਜ਼ਰੀ ਲਗਾਈ ਗਈ। ਇਸ ਮੌਕੇ ਤੇ ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਸ਼੍ਰੀ ਜਮੀਲ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਦਾ ਕਾਰਜਕਾਲ ਬੇਦਾਗ ਰਿਹਾ। ਸਮਾਗਮ ਦੌਰਾਨ ਸ਼੍ਰੀ ਮੁਹੰਮਦ ਜਮੀਲ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ 'ਚ ਡੀ.ਐਸ.ਪੀ ਮੁਹੰਮਦ ਜਮੀਲ ਨੇ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧਾਂ ਦਾ ਉਨ੍ਹਾਂ ਨੂੰ ਸਨਮਾਨ ਦੇਣ ਦੇ ਲਈ ਧੰਨਵਾਦ ਕੀਤਾ। ਇਸ ਮੌਕੇ ਸ਼੍ਰੀ ਖੁਸ਼ੀ ਮੁਹੰਮਦ ਪ੍ਰਧਾਨ ਮੁਸਲਿਮ ਫਰੈਂਡਜ਼ ਕਲੱਬ, ਮੁਹੰਮਦ ਅਖਲਾਕ, ਉਸਮਾਨ ਸਿੱਦੀਕੀ, ਜ਼ਹੂਰ ਅਹਿਮਦ ਚੌਹਾਨ, ਨਰੇਸ਼ ਕੁਮਾਰ, ਐਡਵੋਕੇਟ ਇਜ਼ਾਜ਼ ਆਲਮ, ਮਾਸਟਰ ਮੁਹੰਮਦ ਜਮੀਲ, ਨਸੀਮ ਉਰ ਰਹਿਮਾਨ (ਘੁਕਲਾ), ਕੌਂਸਲਰ ਚੋਧਰੀ ਮੁਹੰਮਦ ਸ਼ਕੀਲ (ਕਾਲਾ), ਸਾਬਕਾ ਕੌਂਸਲਰ ਮੁਹੰਮਦ ਇਲਿਆਸ ਜੁਬੈਰੀ, ਮਨਜ਼ੂਰ ਚੌਹਾਨ, ਲਿਆਕਤ ਅਲੀ, ਕਾਸ਼ਿਫ ਖਾਨ, ਮੁਹੰਮਦ ਅਨਵਾਰ ਬਬਲੀ, ਮੁਹੰਮਦ ਯੂਨਸ ਮੁੰਨਾ ਆਦਿ ਵੀ ਹਾਜ਼ਰ ਸਨ।

 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ