Friday, May 17, 2024

Malwa

ਭਾਰਤੀ ਜਨਤਾ ਪਾਰਟੀ ਦੀਆਂ ਸਕੀਮਾਂ ਦੇ ਪ੍ਰਚਾਰ ਲਈ ਪ੍ਰੋਗਰਾਮ ਕਰਵਾਇਆ

February 20, 2024 05:37 PM
SehajTimes

ਘੱਗਾ : ਭਾਰਤੀਆ ਜਨਤਾ ਪਾਰਟੀ ਐਸ.ਸੀ. ਮੋਰਚਾ ਪੰਜਾਬ ਵੱਲੋਂ ਭਾਰਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਦੇਸ਼ ਦੇ ਉੱਘੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਕੁਸ਼ਲ ਅਤੇ ਅਗਾਂਹਵਧੂ ਅਗਵਾਈ ਹੇਠ "ਬਸਤੀ ਸੰਪਰਕ ਅਭਿਆਨ" ਪ੍ਰੋਗਰਾਮ ਤਹਿਤ 19 ਫਰਵਰੀ ਨੂੰ ਪਿੰਡ ਅਤਾਲਾਂ (ਘੱਗਾ) ਪਟਿਆਲਾ ਵਿਖੇ ਮੋਰਚਾ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਆਪਣੇ ਟੀਮ ਨਾਲ ਪਿੰਡ ਦੇ ਭਲਾਈ ਸਕੀਮਾਂ ਤੋ ਵਾਂਝੇ ਔਰਤਾਂ ਅਤੇ ਮਰਦਾਂ ਨੂੰ ਦੇ ਮਸਲਿਆਂ ਨੂੰ ਉਜਾਗਰ ਕਰਨ ਲਈ ਪ੍ਰੋਗਰਾਮ ਚਲਾਇਆ ਗਿਆ । ਉਨਾਂ ਦੱਸਿਆ ਕਿ ਇਸ ਦਾ ਉਦੇਸ਼ ਆਗਾਮੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣਾ ਹੈ, ਨਾਲ ਹੀ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਅਤੇ ਕੇਂਦਰ ਦੀ ਭਾਜਪਾ ਸਰਕਾਰ ਅਧੀਨ ਇਸ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ । ਸ੍ਰ ਕੈਂਥ ਨੇ ਅੱਗੇ ਕਿਹਾ ਕਿ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਲੋੜਵੰਦ ਗਰੀਬ ਪਰਿਵਾਰਾਂ ਨੂੰ ਵੱਖੋ-ਵੱਖ ਸਕੀਮਾਂ ਤੋਂ ਜਾਣੂ ਕਰਵਾ ਕੇ ਜ਼ਮੀਨੀ ਪੱਧਰ 'ਤੇ ਮੀਲ ਪੱਥਰ ਸਾਬਿਤ ਹੋਵੇਗਾ । ਸਮਾਜਿਕ ਅਤੇ ਆਰਥਿਕ ਸਮਾਨਤਾ ਨੂੰ ਯਕੀਨੀ ਬਣਾ ਕੇ ਇੱਕ ਮਜ਼ਬੂਤ, ਸਵੈ-ਨਿਰਭਰ ਅਤੇ ਖੁਸ਼ਹਾਲ ਸਮਾਜ ਦਾ ਨਿਰਮਾਣ ਕਰਨਾ ਸਮੇਂ ਦੀ ਲੋੜ ਹੈ ।

ਇਸ ਪ੍ਰੋਗਰਾਮ ਵਿੱਚ ਯੂਥ ਆਗੂ ਕੰਵਲ ਰੱਖੜਾ, ਕਸ਼ਮੀਰ ਸਿੰਘ,ਰਾਜਪਾਲ ਰਾਜੀ ਅਤੇ ਗੁਰਪ੍ਰੀਤ ਸਿੰਘ ਗੂਰੀ ਆਦ ਨੇ ਵੀ ਹਿੱਸਾ ਲਿਆ। ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਵੱਖ-ਵੱਖ ਸਕੀਮਾਂ ਨੂੰ ਗਰੀਬ ਪਰਿਵਾਰਾਂ ਤੱਕ ਮੁਫ਼ਤ ਅਨਾਜ ਸਕੀਮ,ਉੱਜਵਲਾ ਯੋਜਨਾ,ਸਵੱਛ ਭਾਰਤ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤੋ ਪਿੰਡ ਵਾਸੀਆਨ ਨੇ ਦਲਿਤ ਨੇਤਾ ਪਰਮਜੀਤ ਸਿੰਘ ਕੈਂਥ ਨੂੰ ਦੱਸਿਆ ਸਾਨੂੰ ਵਾਂਝਿਆ ਰੱਖਿਆ ਹੋਇਆ ਹੈ ਅਤੇ ਮਨਰੇਗਾ ਵਰਕਰਾਂ ਨੂੰ ਪੇਮੈਂਟ ਭੁਗਤਾਨ ਵਿੱਚ ਟਾਲ- ਮੋਟਲ ਵਾਲੀ ਨੀਤੀ ਰਾਂਹੀ ਖੱਜਲ ਖੁਆਰ ਕੀਤਾ ਜਾਂਦਾ ਹੈ । ਸ੍ਰ ਕੈਂਥ ਨੇ ਭਰੋਸਾ ਦਿਵਾਇਆ ਕਿ ਤੁਹਾਡੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ । ਪਿੰਡ ਵਾਸੀਆਂ ਨੂੰ ਨਮੋ ਐਪ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ । ਅਤੇ ਕਿਹਾ ਕਿ ਅਪਣੀ ਕੋਈ ਵੀ ਸ਼ਿਕਾਇਤ ਇਸ ਪੋਟਲ ਤੇ ਅਪਲੋਡ ਕਰ ਸਕਦੇ ਹੋ ਇਸ ਦਾ ਤੁਰੰਤ ਕਾਰਵਾਈ ਹੋਵੇਗੀ । ਉਨ੍ਹਾ ਦੱਸਿਆ ਕਿ ਅਜਿਹੇ ਪ੍ਰੋਗਰਾਮਾਂ ਦਾ ਸਿਲਸ਼ਿਲਾ ਭਾਰਤੀਆ ਜਨਤਾ ਪਾਰਟੀ ਦੇ ਐਸ ਸੀ ਮੋਰਚਾ ਵੱਲੋ ਚਲਾਉਣ ਲਈ ਵਿਸ਼ੇਸ਼ ਮੁਹਿੰਮ ਤਹਿਤ ਸੰਪਰਕ ਕੀਤਾ ਜਾ ਰਿਹਾ ਹੈ । ਪਿੰਡ ਦੀਆਂ ਵੱਡੀ ਗਿਣਤੀ ਵਿੱਚ ਔਰਤ-ਮਰਦਾਂ ਅਤੇ ਨੌਜਵਾਨਾਂ ਨੇ “ਬਸਤੀ ਸੰਪਰਕ ਅਭਿਆਨ ”ਪ੍ਰੋਗਰਾਮ ਦਾ ਨਿੱਘਾ ਸਵਾਗਤ ਕੀਤਾ ਅਤੇ ਪ੍ਰੋਗਰਾਮ ਵਿਚ ਸਮੂਲੀਅਤ ਕੀਤੀ ।

Have something to say? Post your comment

 

More in Malwa

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ