Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪ੍ਰਧਾਨ ਮੰਤਰੀ ਵੱਲੋਂ ਪੀਐਮ ਊਸ਼ਾ ਅਭਿਆਨ ਹੇਠ 78 ਪ੍ਰੋਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ

February 20, 2024 05:54 PM
SehajTimes
ਪਟਿਆਲਾ : ਸਿੱਖਿਆ ਅਤੇ ਸਿੱਖਿਆ ਸੰਸਥਾਵਾਂ ਦੇ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਸਾਰੀਆਂ ਯੂਨੀਵਰਸਿਟੀਆਂ ਇੱਕ ਸਾਰ ਗ੍ਰਾਂਟ ਦਿੱਤੇ ਜਾਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ। ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲ ਪ੍ਰਧਾਨ ਮੰਤਰੀ ਉਚਤਰ ਸਿੱਖਿਆ ਅਭਿਆਨ (ਪੀ.ਐਮ. ਊਸ਼ਾ) ਸਕੀਮ ਹੇਠ 78 ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਦੀ ਆਨਲਾਈਨ ਸਮਾਰੋਹ ਦੌਰਾਨ ਪ੍ਰਵਾਨਗੀ ਦਿੱਤੀ ਗਈ। ਇਸ ਦੌਰਾਨ ਯੂਨੀਵਰਸਿਟੀ ਸੈਨੇਟ ਹਾਲ ਵਿਖੇ ਯੂਨੀਵਰਸਿਟੀ ਪ੍ਰਬੰਧਕਾਂ, ਫੈਕਲਟੀ ਮੈਂਬਰਾਂ, ਸਟਾਫ ਅਤੇ ਵਿਦਿਆਰਥੀਆਂ ਦੇ ਇੱਕ ਇਕੱਠ ਨੇ ਇਸ ਸਮਾਰੋਹ ਨੂੰ ਆਨ ਲਾਈਨ ਦੇਖਿਆ।
 
 
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਾਈਸ ਚਾਂਸਲਰ ਨੇ ਕਿਹਾ ਕਿ ਦੇਸ਼ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਹੀ ਆਪਣੇ ਵਿਕਾਸ ਲਈ ਗ੍ਰਾਂਟ ਦੀ ਜ਼ਰੂਰਤ ਹੈ ਅਤੇ ਇਹ ਗ੍ਰਾਂਟ ਸਭਨਾਂ ਨੂੰ ਹੀ ਖੁਲ੍ਹੀਦਿਲੀ ਨਾਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੀਆਂ 500 ਤੋਂ ਵੱਧ ਯੂਨੀਵਰਸਿਟੀਆਂ ਵਿੱਚ ਮੁਕਾਬਲੇ ਤੋਂ ਬਾਅਦ 78 ਯੂਨੀਵਰਸਿਟੀਆਂ ਨੂੰ ਇਹ ਗ੍ਰਾਂਟ ਪ੍ਰਾਪਤ ਹੋਈ ਹੈ। ਇਸ ਗ੍ਰਾਂਟ ਲਈ ਪੰਜਾਬ ਦੀਆਂ ਪੰਜ ਯੂਨੀਵਰਸਿਟੀਆਂ ਨੇ ਅਪਲਾਈ ਕੀਤਾ ਸੀ ਪਰ ਇਹ ਕੇਵਲ ਪੰਜਾਬੀ ਯੂਨੀਵਰਸਿਟੀ ਨੂੰ ਹੀ ਮਿਲੀ ਹੈ। ਉਹਨਾਂ ਕਿਹਾ ਕਿ ਨੈਸ਼ਨਲ ਅਸਿਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਨੈਕ) ਦੁਆਰਾ ਯੂਨੀਵਰਸਿਟੀ ਨੂੰ ‘ਏ ਪਲਸ ਗ੍ਰੇਡ’ ਹਾਸਲ ਹੋਣ ਕਾਰਨ ਸ਼ਤ ਪ੍ਰਤੀਸ਼ਤ ਅੰਕ ਹਾਸਲ ਹੋਏ ਹਨ ਜਿਸ ਕਰਕੇ ਇਹ ਗ੍ਰਾਂਟ ਪ੍ਰਾਪਤ ਕਰਨ ਵਿੱਚ ਯੂਨੀਵਰਸਿਟੀ ਨੂੰ ਸਫਲਤਾ ਮਿਲੀ ਹੈ।
 
 
ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਕਰਕੇ ਹੋ ਸੰਭਵ ਹੋ ਸਕਿਆ ਹੈ। ਪੀ.ਐਮ. ਊਸ਼ਾ ਸਕੀਮ ਲਈ ਪ੍ਰਸਤਾਵ ਤਿਆਰ ਕਰਨ ਵਾਲੀ ਟੀਮ ਨੂੰ ਵਧਾਈ ਦਿੰਦੇ ਹੋਏ ਪ੍ਰੋਫੈਸਰ ਅਰਵਿੰਦ ਨੇ ਕਿਹਾ ਕਿ ਇਹ ਗ੍ਰਾਂਟ ਉਸ ਸਮੇਂ ਮਿਲੀ ਹੈ ਜਦੋਂ ਯੂਨੀਵਰਸਿਟੀ ਨੂੰ ਇਸ ਦੀ ਬਹੁਤ ਜ਼ਿਆਦਾ ਜ਼ਰੂਰਤ ਸੀ। ਉਹਨਾਂ ਕਿਹਾ ਕਿ ਇਸ ਦੇ ਨਾਲ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਿਆ ਜਾ ਸਕੇਗਾ। ਇਸ ਨਾਲ ਨਵੇਂ ਕੋਰਸਾਂ ਲਈ ਕਲਾਸ ਰੂਮ, ਇਮਾਰਤਾਂ ਦੀ ਮੁਰੰਮਤ ਅਤੇ ਐਕਸਟੈਂਨਸ਼ਨ, ਸੀਵਰੇਜ਼ ਪਲਾਂਟ, ਬਹੁਮੰਜ਼ਿਲਾਂ ਇਮਾਰਤਾਂ ਦੀਆਂ ਲਿਫ਼ਟਾਂ ਅਤੇ ਹੋਰ ਕੰਮ ਕਰਵਾਏ ਜਾਣਗੇ। ਇਸ ਗਰਾਂਟ ਨਾਲ ਯੂਨੀਵਰਸਿਟੀ ਵਿਖੇ ਸਥਿਤ ਅਬਜ਼ਰਵੈਟਰੀ ਨੂੰ ਮੁੜ ਚਾਲੂ ਕੀਤਾ ਜਾਵੇਗ।
 
 
ਇਸ ਨਾਲ ਨਵੀਆਂ ਡਿਜੀਟਲ ਲੈਬਾਰਟਰੀਆਂ ਅਤੇ ਨੈਟਵਰਕ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਸਾਇੰਸ ਵਿਭਾਗਾਂ ਵਿੱਚ ਨਵੇਂ ਕੋਰਸਾਂ ਲਈ ਲੈਬਾਰਟਰੀ ਯੰਤਰ ਖਰੀਦੇ ਜਾਣਗੇ। ਇਸ ਗਰਾਂਟ ਨਾਲ ਉੱਦਮਤਾ (ਇੰਟਰਪ੍ਰੀਨੀਓਰਸ਼ਿਪ) ਅਤੇ ਕਿੱਤਾ ਮੁਖੀ ਕੋਰਸਾਂ ਲਈ ਟੇੇ੍ਰਨਿੰਗ ਸ਼ੁਰੂ ਕਰਨ ਲਈ ਵੀ ਮਦੱਦ ਮਿਲੇਗੀ। ਪੀ.ਐਮ. ਊਸ਼ਾ ਦੇ ਹੇਠ ਪੰਜਾਬੀ ਯੂਨੀਵਰਸਿਟੀ ਨੂੰ 20 ਕਰੋੜ ਰੁਪਏ ਦੀ ਇਹ ਗ੍ਰਾਂਟ ਤਿੰਨ ਸਾਲ ਲਈ ਮਿਲੀ ਹੈ। ਇਹ ਫੰਡ ਪ੍ਰਾਪਤ ਕਰਨ ਲਈ ਸਿੱਖਿਆ ਸੰਸਥਾ ਕੋਲ ਨੈਕ ਦਾ ਚੰਗਾ ਸਕੋਰ ਹੋਣਾ ਚਾਹੀਦਾ ਹੈ। ਇਸ ਮੌਕੇ ਯਨੀਵਰਸਿਟੀ ਦੀ ਰਜਿਸਟਰਾਰ ਡਾ. ਨਵਜੋਤ ਕੌਰ, ਡਾ. ਸੰਜੀਵ ਪੁਰੀ, ਡੀਨ ਅਕਦਮਿਕ ਡਾ. ਅਸ਼ੋਕ ਤਿਵਾੜੀ ਅਤੇ ਪੀਐਮ-ਊਸ਼ਾ ਸਕੀਮ ਦੇ ਕੋਆਰਡੀਨੇਟਰ ਬਲਵਿੰਦਰ ਸਿੰਘ ਸੂਚ ਵੀ ਹਾਜ਼ਰ ਸਨ।

Have something to say? Post your comment

 

More in Malwa

ਆਮ ਆਦਮੀ ਪਾਰਟੀ ਦੇ ਅੰਦਰ ਲੀਡਰਸ਼ਿਪ ਤੋਂ ਵਿਸ਼ਵਾਸ਼ ਖਤਮ ਹੋ ਗਿਆ ਹੈ : ਮਨਵੀਰ ਰੰਗਾ

ਨਿਰੰਤਰ ਵਧਦੀ ਗਰਮੀ ’ਚ ਕਰੀਏ ਪਸ਼ੂਆਂ ਤੇ ਪੰਛੀਆਂ ਲਈ ਪਾਣੀ ਦਾ ਪ੍ਰਬੰਧ

ਸ਼ਾਦੀਹਰੀ 'ਚ ਜਵਾਈ ਨੇ ਸਹੁਰੇ ਤੇ ਸਾਲੇ ਦੀ ਗੋਲੀ ਮਾਰਕੇ ਕੀਤੀ ਹੱਤਿਆ 

ਅਕਾਲੀਆਂ ਨੇ ਐਸਡੀਐਮ ਦਫ਼ਤਰ ਮੂਹਰੇ ਲਾਇਆ ਧਰਨਾ 

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ