Monday, November 03, 2025

Chandigarh

911 ਕਰੋੜ ਰੁਪਏ ਦੀ ਲਾਗਤ ਵਾਲੇ ਪੇਂਡੂ ਵਿਕਾਸ ਪ੍ਰਾਜੈਕਟਾਂ ਨੂੰ ਲੀਹ 'ਤੇ ਪਾਇਆ: ਮੁੱਖ ਸਕੱਤਰ ਵਿਨੀ ਮਹਾਜਨ

April 28, 2021 11:25 AM
SehajTimes

ਚੰਡੀਗੜ੍ਹ : ਸੂਬੇ ਦੇ ਦਿਹਾਤੀ ਇਲਾਕਿਆਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਪੇਂਡੂ ਢਾਂਚਾ ਵਿਕਾਸ ਫੰਡ-27 ਤਹਿਤ ਨਾਬਾਰਡ ਕੋਲੋਂ ਸਹਾਇਤਾ ਪ੍ਰਾਪਤ ਕਰਨ ਵਾਸਤੇ ਅੱਜ 911 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀਆਂ ਤਰਜੀਹਾਂ ਮਿੱਥੀਆਂ ਗਈਆਂ।
ਸੂਬੇ ਵਿੱਚ ਚੱਲ ਰਹੇ ਨਾਬਾਰਡ-ਫੰਡਿਡ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਉੱਚ-ਤਾਕਤੀ ਕਮੇਟੀ ਦੀ ਮੀਟਿੰਗ ਵਿੱਚ ਇਸ ਸਬੰਧੀ ਫੈਸਲਾ ਲਿਆ ਗਿਆ।
ਪਹਿਲੀ ਵਾਰ ਵਾਧੂ ਉਧਾਰ ਸਮਰੱਥਾ ਹਾਸਲ ਕਰਕੇ ਪਿਛਲੇ ਸਾਲ ਦੇ ਮੁਕਾਬਲੇ ਸਾਲ-ਦਰ-ਸਾਲ 100 ਫ਼ੀਸਦੀ ਵਾਧਾ ਦਰਜ ਕਰਦਿਆਂ 2020-21 ਦੌਰਾਨ ਦਿਹਾਤੀ ਬੁਨਿਆਦੀ ਢਾਂਚਾ ਵਿਕਾਸ ਫੰਡ (ਆਰ.ਆਈ.ਡੀ.ਐਫ) ਦੀ ਉਪਲੱਬਧਤਾ ਦੁੱਗਣੀ ਕਰਕੇ 600 ਕਰੋੜ ਰੁਪਏ ਕਰਨ ਲਈ ਵਿੱਤ ਅਤੇ ਹੋਰ ਸਬੰਧਤ ਵਿਭਾਗਾਂ ਅਤੇ ਨਾਬਾਰਡ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਨੂੰ ਚੱਲ ਰਹੇ ਸਾਰੇ ਬੁਨਿਆਦੀ ਢਾਂਚਾ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਸਾਲ 2020-21 ਦੀਆਂ ਮੁੱਖ ਪ੍ਰਾਪਤੀਆਂ ਬਾਰੇ ਦੱਸਿਆਂ ਸੀ.ਜੀ.ਐਮ. ਨਾਬਾਰਡ ਸ੍ਰੀ ਰਾਜੀਵ ਸਿਵਾਚ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 2020-21 ਦੌਰਾਨ 563.63 ਕਰੋੜ ਰੁਪਏ ਦੀ ਆਰ.ਆਈ.ਡੀ.ਐਫ. ਸਹਾਇਤਾ ਨੂੰ ਪ੍ਰਵਾਨਗੀ ਦਿੱਤੀ ਗਈ ਜੋ 500 ਕਰੋੜ ਰੁਪਏ ਦੀ ਨਿਯਮਿਤ ਅਲਾਟਮੈਂਟ ਦਾ 112.73 ਫ਼ੀਸਦੀ ਸੀ।
ਉਨ੍ਹਾਂ ਭਰੋਸਾ ਦਿੱਤਾ ਕਿ ਸੂਬੇ ਦੀ ਪਿਛਲੇ ਸਾਲ ਦੀ ਕਾਰਗੁਜ਼ਾਰੀ ਨੂੰ ਮੱਦੇਨਜ਼ਰ ਰੱਖਦਿਆਂ ਨਾਬਾਰਡ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਸੂਬੇ ਦੇ ਦਿਹਾਤੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ 700 ਕਰੋੜ ਰੁਪਏ ਦੀ ਵੰਡ ਕਰੇਗੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸਰਵਜੀਤ ਸਿੰਘ, ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਵਿੱਤ ਕਮਿਸ਼ਨਰ ਸਹਿਕਾਰਤਾ ਸ੍ਰੀ ਕੇ. ਸਿਵਾ ਪ੍ਰਸਾਦ, ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ ਅਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਮੌਜੂਦ ਸਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਬੁੱਢੇ ਨਾਲੇ ਦੀ ਸਫ਼ਾਈ ਲਈ ਅਗਲੇ ਮਹੀਨੇ ਛੱਡਿਆ ਜਾਵੇਗਾ 200 ਕਿਊਸਿਕ ਨਹਿਰੀ ਪਾਣੀ: ਮੁੱਖ ਸਕੱਤਰ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਗ਼ੈਰ ਕਾਨੂੰਨੀ ਤਰੀਕੇ ਨਾਲ ਵੇਚੇ ਜਾ ਰਹੇ ਹਨ ਆਕਸੀਜਨ ਸਲੰਡਰ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਜੈਪਾਲ ਗਿਰੋਹ ਦਾ ਲੋੜੀਂਦਾ ਗੈਂਗਸਟਰ ਝਾਰਖੰਡ ਤੋਂ ਗਿ੍ਰਫ਼ਤਾਰ

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ