Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਜਪਾ ਵਿਰੋਧੀ ਤਾਕਤਾਂ ਕਿਸਾਨ ਅੰਦੋਲਨ ਨੂੰ ਦੇ ਰਹੀਆਂ ਤੂਲ : ਗੁਪਤਾ 

February 20, 2024 06:16 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਜਪਾ ਦੇ ਸੂਬਾਈ ਆਗੂ ਵਿਨੋਦ ਗੁਪਤਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਪੰਜਾਬ ਭਾਜਪਾ ਕਿਸਾਨਾਂ ਦੀਆਂ ਹੱਕੀ ਮੰਗਾਂ ਦੇ ਨਾਲ ਹੈ। ਮੋਦੀ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਪਹਿਲਾਂ ਹੀ ਕਈ ਫੈਸਲੇ ਲੈ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਸਲੇ ਉਠਾਉਣ ਵਾਲੀਆਂ ਕਿਸਾਨ ਜਥੇਬੰਦੀਆਂ ਵੀ ਇਕਜੁੱਟ ਨਹੀਂ ਹਨ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੀਆਂ ਵੱਖ-ਵੱਖ ਸੁਰਾਂ ਗੂੰਜ ਰਹੀਆਂ ਹਨ। ਜੇਕਰ ਕੇਂਦਰ ਸਰਕਾਰ ਕੋਈ ਪ੍ਰਸਤਾਵ ਦਿੰਦੀ ਹੈ ਤਾਂ ਕੋਈ ਨਾ ਕੋਈ ਸੰਸਥਾ ਉਸ ਨੂੰ ਰੱਦ ਕਰ ਦਿੰਦੀ ਹੈ। ਮੰਗਲਵਾਰ ਨੂੰ ਭਾਜਪਾ ਆਗੂ ਵਿਨੋਦ ਗੁਪਤਾ ਨੇ ਜਾਰੀ ਕੀਤੇ ਬਿਆਨ ਵਿੱਚ ਕਿਹਾ ਕਿ ਕਈ ਭਾਜਪਾ ਵਿਰੋਧੀ ਤਾਕਤਾਂ ਪਰਦੇ ਪਿੱਛੇ ਕੰਮ ਕਰਕੇ ਕਿਸਾਨ ਅੰਦੋਲਨ ਨੂੰ ਹਵਾ ਦੇ ਰਹੀਆਂ ਹਨ। ਤਾਂ ਜੋ ਭਾਜਪਾ ਵਿਰੋਧੀ ਲਹਿਰ ਪੈਦਾ ਹੋ ਸਕੇ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਜਾਗਰੂਕ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਜਿਹੀਆਂ ਤਾਕਤਾਂ ਤੋਂ ਸੁਚੇਤ ਰਹਿਣ। ਕਿਸਾਨੀ ਮਸਲਿਆਂ ਦੀ ਆੜ ਵਿੱਚ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਨੂੰ ਕਿਸਾਨਾਂ ਨੂੰ ਖੁਦ ਮੂੰਹ ਤੋੜਵਾਂ ਜਵਾਬ ਦੇਣਾ ਚਾਹੀਦਾ ਹੈ।

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ