Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਕਾਬੂ

February 20, 2024 07:21 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਜਿੰਦਰ ਸਿੰਘ ਵਾਸੀ ਨਵੀਂ ਅਬਾਦੀ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਚੋਰੀ ਦੇ ਇੱਕ ਕੇਸ ਵਿੱਚ ਉਸਦਾ ਵਾਹਨ 'ਸੁਪਰਦਾਰੀ' ‘ਤੇ ਛੱਡਣ ਬਦਲੇ 3,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਮੌਕੇ 'ਤੇ ਉਸ ਦੇ ਕਬਜ਼ੇ 'ਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਤਫਤੀਸ਼ ਜਾਰੀ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ