Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਕੁਲਜੀਤ ਸਿੰਘ ਸਰਹਾਲ ਨੇ ਸੰਭਾਲਿਆ ਉਪ ਚੇਅਰਮੈਨ ਦਾ ਅਹੁਦਾ

February 21, 2024 01:02 PM
SehajTimes

ਮੋਹਾਲੀ : ਆਮ ਆਦਮੀ ਪਾਰਟੀ ਸਦਕਾ ਪੂਰੇ ਦੇਸ਼ ਦੀ ਰਾਜਨੀਤੀ ਵਿੱਚ ਤਬਦੀਲੀ ਆਈ ਹੈ ਤੇ ਅੱਜ ਆਮ ਘਰਾਂ ਦੇ ਧੀਆਂ-ਪੁੱਤ ਮੰਤਰੀ, ਵਿਧਾਇਕ, ਚੇਅਰਮੈਨ ਤੇ ਹੋਰ ਉੱਚ ਅਹੁਦਿਆਂ 'ਤੇ ਪੁੱਜ ਰਹੇ ਹਨ। ਇਸ ਸਾਰਥਕ ਤਬਦੀਲੀ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਦਾ ਜਿੰਨਾ ਧੰਨਵਾਦ ਕੀਤਾ ਜਾਵੇ, ਥੋੜ੍ਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਧਾਨ ਸਭਾ ਹਲਕਾ ਬੰਗਾ ਦੇ ਸੀਨੀਅਰ ਪਾਰਟੀ ਆਗੂ ਸ਼੍ਰੀ ਕੁਲਜੀਤ ਸਿੰਘ ਸਰਹਾਲ ਵੱਲੋਂ ਇੱਥੇ ਫੇਜ਼-1 ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਅਤੇ ਦੋ ਨਵ-ਨਿਯੁਕਤ ਡਾਇਰੈਕਟਰਾਂ ਕੁਲਜਿੰਦਰ ਸਿੰਘ ਢੀਂਡਸਾ ਅਤੇ ਅਮਰਦੀਪ ਸਿੰਘ ਰਾਜਨ ਨੂੰ ਅਹੁਦਾ ਸੰਭਾਲਣ ਵੇਲੇ ਵਧਾਈ ਦਿੰਦਿਆਂ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼੍ਰੀ ਸਰਹਾਲ ਬਹੁਤ ਹੀ ਮਿਹਨਤੀ ਆਗੂ ਹਨ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਦਾ ਤਤਪਰ ਰਹਿੰਦੇ ਹਨ। ਜਿੱਥੇ ਉਹ ਸਮਾਜਕ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ। ਉੱਥੇ ਉਹਨਾਂ ਵਲੋਂ ਆਪਣੇ ਮਾਤਾ ਤੇ ਸਾਰੇ ਪਰਿਵਾਰ ਪ੍ਰਤੀ ਜ਼ਿੰਮੇਵਾਰੀਆਂ ਨਿਭਾਉਣ ਤੇ ਸਤਿਕਾਰ ਪ੍ਰਗਟਾਉਣ ਦਾ ਤਰੀਕਾ ਵੀ ਇਕ ਮਿਸਾਲ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਹਨਾਂ ਨੂੰ ਪੂਰਨ ਆਸ ਹੈ ਕਿ ਸ਼੍ਰੀ ਸਰਹਾਲ ਪੰਜਾਬ ਨੂੰ ਜਲ ਸਰੋਤ ਪ੍ਰਬੰਧਨ ਖੇਤਰ ਵਿੱਚ ਬੁਲੰਦੀਆਂ 'ਤੇ ਲੈ ਕੇ ਜਾਣ ਵਿੱਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਸ਼੍ਰੀ ਸਰਹਾਲ ਨੂੰ ਵਧਾਈ ਦਿੱਤੀ। ਇਸ ਅਹੁਦੇ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਸ਼੍ਰੀ ਸਰਹਾਲ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਜਿਸ ਆਸ ਨਾਲ ਉਹਨਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਹਨਾਂ ਆਸਾਂ 'ਤੇ ਖਰੇ ਉਤਰਨ ਦਾ ਪੂਰਾ ਯਤਨ ਕਰਨਗੇ। ਇਸ ਮੌਕੇ ਸ. ਮਾਲਵਿੰਦਰ ਸਿੰਘ ਕੰਗ, ਮੁੱਖ ਬੁਲਾਰਾ (ਆਪ), ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਸ. ਰਣਜੀਤ ਸਿੰਘ ਚੀਮਾ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ਼੍ਰੀ ਪਰਵਿੰਦਰ ਗੋਲਡੀ, ਜ਼ਿਲ੍ਹਾ ਯੋਜਨਾ ਕਮੇਟੀ ਐੱਸ.ਏ. ਐਸ.ਨਗਰ ਦੇ ਚੇਅਰਪਰਸਨ ਸ਼੍ਰੀਮਤੀ ਪ੍ਰਭਜੋਤ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਚੇਅਰਮੈਨ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ, ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਇੰਦਰਜੀਤ ਸਿੰਘ ਮਾਨ, ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਹਰਜੀ ਮਾਨ ਫਗਵਾੜਾ, ਸ਼੍ਰੀ ਸਰਹਾਲ ਦੇ ਮਾਤਾ ਗੁਰਮੇਲ ਕੌਰ ਤੇ ਪਤਨੀ ਗੁਰਵਿੰਦਰ ਕੌਰ, ਸ. ਜਗਰੂਪ ਸਿੰਘ ਸੇਖਵਾਂ, ਸਟੇਟ ਜਨਰਲ ਸਕੱਤਰ (ਆਪ), ਸ਼੍ਰੀ ਲਲਿਤ ਮੋਹਨ ਪਾਠਕ ਨਵਾਂ ਸ਼ਹਿਰ (ਆਪ) ਅਤੇ ਪਤਵੰਤੇ ਹਾਜ਼ਰ ਸਨ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ