Thursday, May 16, 2024

Malwa

ਅਕਾਲੀ ਦਲ ਕਿਸਾਨਾਂ ਦੀਆਂ ਮੰਗਾਂ ਮਨਾਉਣ ਲਈ ਕੇਂਦਰ ਉਤੇ ਦਬਾਅ ਬਣਾ ਰਿਹੈ : ਜ਼ਾਹਿਦਾ ਸੁਲੇਮਾਨ

February 21, 2024 01:32 PM
SehajTimes

ਮਾਲੇਰਕੋਟਲਾ : ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਵਲੋਂ ਮਿਲੀਭੁਗਤ ਰਾਹੀਂ ਕਿਸਾਨਾਂ ਨਾਲ ਕੀਤੀ ਜਾ ਰਹੀ ਸਿਆਸਤ ਬੰਦ ਹੋਣੀ ਚਾਹੀਦੀ ਹੈ। ਹੁਣ ਸਮਾਂ ਆ ਚੁੱਕਾ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਆਦਰ ਸਹਿਤ ਪ੍ਰਵਾਨ ਕੀਤੀਆਂ ਜਾਣ। ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਲਗਾਤਾਰ ਕੇਂਦਰ ਸਰਕਾਰ ਉਤੇ ਦਬਾਅ ਪਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਆਦਮਪਾਲ, ਆਹਨਖੇੜੀ ਅਤੇ ਨੌਧਰਾਣੀ ਪਿੰਡਾਂ ਦਾ ਤੁਫ਼ਾਨੀ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜ਼ਿਕਰਯੋਗ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਸ. ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਨੁੱਕੜ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਇਸੇ ਕੜੀ ਤਹਿਤ ਇਨ੍ਹਾਂ ਪਿੰਡਾਂ ਵਿਚ ਅਕਾਲੀ ਵਰਕਰਾਂ ਨਾਲ ਮਿਲਣੀਆਂ ਰੱਖੀਆਂ ਗਈਆਂ ਸਨ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਪਿੰਡਾਂ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਲੋਕਾਂ ਨਾਲ ਗੱਲਬਾਤ ਤੋਂ ਸਪੱਸ਼ਟ ਹੋਇਆ ਕਿ ਕਿਸਾਨ ਬਹੁਤ ਗੁੱਸੇ ਵਿਚ ਹਨ ਅਤੇ ਸਾਰੇ ਚਾਹੁੰਦੇ ਹਨ ਕਿ ਸਰਕਾਰਾਂ ਵਿਰੁਧ ਲੜਾਈ ਲੜ ਰਹੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਮਿਲ ਕੇ ਕਿਸਾਨਾਂ ਨਾਲ ਸਿਆਸਤ ਖੇਡ ਰਹੀਆਂ ਹਨ।

 

ਕਿਸਾਨ ਜਥੇਬੰਦੀਆਂ ਨਾਲ ਤਿੰਨ ਦੌਰ ਦੀਆਂ ਜਿਹੜੀ ਮੀਟਿੰਗਾਂ ਬੇਸਿੱਟਾ ਰਹੀਆਂ ਹਨ, ਉਨ੍ਹਾਂ ਤੋਂ ਸਪੱਸ਼ਟ ਹੈ ਕਿ ਸਰਕਾਰਾਂ ਦੀ ਨੀਅਤ ਠੀਕ ਨਹੀਂ। ਬੀਬਾ ਜ਼ਾਹਿਦਾ ਸੁਲੇਮਾਨ ਨੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਉਤੇ ਗੁਆਂਢੀ ਰਾਜ ਦੀ ਪੁਲਿਸ ਕਿਸਾਨਾਂ ਉਤੇ ਜ਼ੁਲਮ ਕਰਨ ਤੋਂ ਬਾਅਦ ਸ਼ਰੇਆਮ ਮੁੱਕਰ ਗਈ। ਬੀਬਾ ਜ਼ਾਹਿਦਾ ਸੁਲੇਮਾਨ ਨੇ ਪੁਛਿਆ ਕਿ ਜੇ ਹਰਿਆਣਾ ਪੁਲਿਸ ਨੇ ਪਲਾਸਟਿਕ ਦੀਆਂ ਗੋਲੀਆਂ ਨਹੀਂ ਚਲਾਈਆਂ ਅਤੇ ਅੱਥਰੂ ਗੈਸ ਦੇ ਗੋਲੇ ਵੀ ਨਹੀਂ ਛੱਡੇ ਤਾਂ ਸ਼ੱਭੂ ਬਾਰਡਰ ਉਤੇ ਜਿਹੜੇ 400 ਤੋਂ ਜ਼ਿਆਦਾ ਕਿਸਾਨ ਰਬੜ ਦੀਆਂ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋਏ ਹਨ, ਉਹ ਗੋਲੀਆਂ ਕਿਸੇ ਨੇ ਚਲਾਈਆਂ ਹਨ? ਅਕਾਲੀ ਆਗੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ, ਹਰਿਆਣਾ ਅਤੇ ਕੇਂਦਰ ਸਰਕਾਰ ਅੱਗੇ ਗੋਢੇ ਟੇਕ ਚੁੱਕੀ ਹੈ ਅਤੇ ਇਕ ਗਿਣੀ-ਮਿੱਥੀ ਸਾਜ਼ਸ਼ ਨਾਲ ਕਿਸਾਨਾਂ ਨੂੰ ਬੇਵਕੂਫ਼ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸਾਰੀਆਂ ਕਿਸਾਨ ਮੀਟਿੰਗਾਂ ਵਿਚ ਹਾਜ਼ਰ ਰਹੇ ਹਨ ਪਰ ਕੇਂਦਰੀ ਮੰਤਰੀਆਂ ਨੂੰ ਕਿਸੇ ਸਿੱਟੇ ਉਤੇ ਪਹੁੰਚਣ ਵਿਚ ਕੋਈ ਮਦਦ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਚੋਣ ਜ਼ਾਬਤਾ ਲੱਗ ਜਾਵੇ, ਕੇਂਦਰ ਸਰਕਾਰ ਨੂੰ ਐਮ.ਐਸ.ਪੀ. ਸਮੇਤ ਹੋਰ ਸਾਰੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚੱਟਾਨ ਵਾਂਗ ਕਿਸਾਨਾਂ ਦੇ ਨਾਲ ਖੜਾ ਹੈ ਅਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਕੇਂਦਰ ਸਰਕਾਰ ਉਤੇ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਨ ਲਈ ਦਬਾਅ ਬਣਾ ਰਹੇ ਹਨ। ਇਸ ਤੋਂ ਪਹਿਲਾਂ ਸ. ਇਕਬਾਲ ਸਿੰਘ ਝੂੰਦਾਂ ਨੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬੀਆਂ ਨੂੰ ਅਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਤਰਲੋਚਨ ਸਿੰਘ ਧਲੇਰ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਸ. ਗੁਰਮੇਲ ਸਿੰਘ ਨੌਧਰਾਣੀ, ਐਸ.ਸੀ. ਵਿੰਗ ਦੇ ਪ੍ਰਧਾਨ ਸ੍ਰੀਰਾਮ, ਨੰਬਰਦਾਰ ਬਲਬੀਰ ਸਿੰਘ, ਨੰਬਰਦਾਰ ਮੁਕੰਦ ਸਿੰਘ, ਸ. ਜਸਬੀਰ ਸਿੰਘ, ਸ. ਨਾਹਰ ਸਿੰਘ, ਸਿਰਾਜ ਖ਼ਾਨ ਅਤੇ ਫ਼ਤਿਹ ਮੁਹੰਮਦ ਵੀ ਹਾਜ਼ਰ ਸਨ।

Have something to say? Post your comment

 

More in Malwa

ਅਸੀਂ ਹੋਰਨਾਂ ਪਾਰਟੀਆਂ ਵਾਂਗ ਝੂਠੇ ਵਾਅਦੇ ਕਰਨਾ ਨਹੀਂ ਜਾਣਦੇ : ਸਿਮਰਨਜੀਤ ਸਿੰਘ ਮਾਨ

ਲੋਕ ਸਭਾ ਚੋਣਾਂ ਸਬੰਧੀ ਸਾਧੂਗੜ੍ਹ ਦੀ Coca Cola Factory ਵਿੱਚ ਕੀਤਾ ਗਿਆ ਜਾਗਰੂਕ

ਵਿਧਾਇਕ ਰਹਿਮਾਨ ਦੀਆਂ ਕੋਸ਼ਿਸ਼ਾਂ ਸਦਕਾ ਲੋਕ ਸਭਾ ਹਲਕਾ ਸੰਗਰੂਰ 'ਚ ਆਪ ਹੋਈ ਮਜ਼ਬੂਤ

ਸੋਸ਼ਲ ਮੀਡੀਆ 'ਤੇ ਭੜਕਾਊ ਬਿਆਨਬਾਜੀ ਤੇ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ

ਖੇਤੀਬਾੜੀ ਵਿਭਾਗ ਵੱਲੋਂ 17 ਮਈ ਨੂੰ ਲਗਾਇਆ ਜਾਵੇਗਾ ਕਿਸਾਨ ਸਿਖਲਾਈ ਕੈਂਪ

ਲੋਕ ਸਭਾ ਚੋਣਾ ਲਈ ਆਬਜ਼ਰਬਰ ਕੀਤੀ ਗਏ ਨਿਯੁਕਤ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੇ ਸਿਰਮੌਰ ਕਵੀ ਪਦਮਸ਼੍ਰੀ ਸੁਰਜੀਤ ਪਾਤਰ ਨੂੰ ਨਿੱਘੀ ਸ਼ਰਧਾਂਜਲੀ

ਪਹਿਲੀ ਚੋਣ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਚੋਣ ਅਮਲੇ ਖਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਖਤਿਆਰ ਕਰਦਿਆ ਕਾਰਨ ਦੱਸੋ ਨੋਟਿਸ ਜਾਰੀ

ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ

ਬਰਨਾਲਾ ਦੇ ਵਪਾਰੀਆਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ : ਗੁੱਜਰਾਂ