Monday, May 06, 2024

Chandigarh

ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਣ ਲਈ ਜਾ ਰਹੇ ਨੌਜਵਾਨ ਦੀ ਮੌਤ

February 21, 2024 02:33 PM
SehajTimes

ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਮੂਹ ਨਾਲ ਸ਼ੰਭੂ ਬਾਰਡਰ ਜਾ ਰਹੇ ਇੱਕ ਨੌਜਵਾਨ ਦੀ ਜਲੰਧਰ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਖਿੰਡਾ ਪੁੱਤਰ ਦਰਸ਼ਨ ਸਿੰਘ ਵਾਸੀ ਰਾਮਪੁਰ, ਜਲੰਧਰ ਵਜੋਂ ਹੋਈ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਦੱਸਿਆ ਕਿ ਉਪ ਖਜ਼ਾਨਚੀ ਰਜਿੰਦਰ ਸਿੰਘ ਨੰਗਲ ਅੰਬੀਆਂ ਦੀ ਅਗਵਾਈ ਹੇਠ ਜਥੇ ਨੇ ਸ਼ਾਹਕੋਟ ਤੋਂ ਸ਼ੰਭੂ ਬਾਰਡਰ ਲਈ ਰਵਾਨਾ ਹੋਣਾ ਸੀ, ਜਿਸ ਵਿੱਚ ਪਿੰਡ ਰਾਮਪੁਰ ਦੇ ਹਰਦੀਪ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਬੀਤੀ ਰਾਤ ਕਰੀਬ 7 ਵਜੇ ਜਦੋਂ ਹਰਦੀਪ ਸਿੰਘ ਆਪਣੇ ਘਰ ਤੋਂ ਸ਼ਾਹਕੋਟ ਵੱਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਖੜ੍ਹੀ ਕੰਬਾਈਨ ਨਾਲ ਉਸ ਦੀ ਬਾਈਕ ਟਕਰਾ ਗਈ।
ਕੰਬਾਈਨ ਦੇ ਪਿੱਛੇ ਕੋਈ ਸੁਰੱਖਿਆ ਪ੍ਰਣਾਲੀ ਨਹੀਂ ਸੀ ਅਤੇ ਨਾ ਹੀ ਕੋਈ ਰਿਫਲੈਕਟਰ ਲਗਾਏ ਗਏ ਸਨ। ਮ੍ਰਿਤਕ ਆਪਣੇ ਪਿੱਛੇ ਚਾਰ ਛੋਟੇ ਬੱਚੇ ਛੱਡ ਗਿਆ ਹੈ। ਥਾਣਾ ਸ਼ਾਹਕੋਟ ਦੇ SHO ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਕੰਬਾਈਨ ਮਾਲਕ ਖ਼ਿਲਾਫ਼ ਧਾਰਾ 304-ਏ ਅਤੇ 427 ਤਹਿਤ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ