Wednesday, July 16, 2025

Malwa

ਸ਼ਹੀਦ ਅਮਰਦੀਪ ਸਿੰਘ ਦਾ ਪਿੰਡ ਕਰਮਗੜ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

April 28, 2021 05:45 PM
SehajTimes

ਮਹਿਲ ਕਲਾਂ/ਬਰਨਾਲਾ, : 21 ਪੰਜਾਬ ਰੈਜੀਮੈਂਟ ਦਾ ਬਹਾਦਰ ਸਿਪਾਹੀ ਅਮਰਦੀਪ ਸਿੰਘ (23) ਪੁੱਤਰ ਮਨਜੀਤ ਸਿੰਘ, ਜੋ ਲੰਘੀ 25 ਅਪਰੈਲ ਨੂੰ ਸਿਆਚਿਨ ਵਿਖੇ ਆਪਣੀ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ, ਦਾ ਅੱਜ ਪਿੰਡ ਕਰਮਗੜ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।
ਇਸ ਮੌਕੇ ਸ਼ਹੀਦ ਸੈਨਿਕ ਨੂੰ ਸਲਾਮੀ ਦਿੱਤੀ ਗਈ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਵਰਜੀਤ ਵਾਲੀਆ ਸਮੇਤ ਵੱਖ ਵੱਖ ਸ਼ਖਸੀਅਤਾਂ ਅਤੇ ਪਿੰਡ ਵਾਸੀਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। 


       ਇਸ ਮੌਕੇ  ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਬਹਾਦਰ ਸੈਨਿਕ ਅਮਰਦੀਪ ਸਿੰਘ ਨੇ ਜਵਾਨੀ ਵਿਚ ਦੇਸ਼ ਤੋਂ ਆਪਾ ਵਾਰ ਦਿੱਤਾ। ਉਨਾਂ ਸ਼ਹੀਦ ਸੈਨਿਕ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਸੈਨਿਕ ਅਮਰਦੀਪ ਸਿੰਘ ਦੀ ਆਪਣੀ ਡਿਊਟੀ ਪ੍ਰਤੀ ਸਮਰਪਣ ਭਾਵਨਾ ਸਾਡੇ ਸਭ ਲਈ ਮਿਸਾਲ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਪਰਿਵਾਰ ਦੇ ਹਮੇਸ਼ਾ ਨਾਲ ਹੈ।
 ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਲਈ 50 ਲੱਖ ਰੁਪਏ ਦਾ ਐਕਸ-ਗ੍ਰੇਸ਼ੀਆ ਮੁਆਵਜ਼ਾ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। 

  ਇਸ ਮੌਕੇ ਮਾਨੀਟਰਿੰਗ ਰੱਖਿਆ ਸੇਵਾਵਾਂ ਭਲਾਈ ਪੰਜਾਬ ਦੇ ਡਿਪਟੀ ਡਾਇਰੈਕਟਰ ਕਰਨਲ (ਸੇਵਾਮੁਕਤ) ਜਰਨੈਲ ਸਿੰਘ, ਜ਼ਿਲਾ ਰੱਖਿਆ ਭਲਾਈ ਸੇਵਾਵਾਂ ਦਫਤਰ ਬਰਨਾਲਾ ਤੋਂ ਸੁਪਰਡੈਂਟ ਰਵਿੰਦਰ ਸਿੰਘ, ਭਲਾਈ ਪ੍ਰਬੰਧਕ ਕੈਪਟਨ ਸੁਖਪਾਲ ਸਿੰਘ, 21 ਪੰਜਾਬ ਰੈਜੀਮੈਂਟ ਤੋਂ ਨਾਇਬ ਸੂਬੇਦਾਰ ਸੁਖਦੇਵ ਸਿੰਘ, ਕਲਰਕ ਜਗਦੀਪ ਸਿੰਘ ਤੇ ਹੋਰਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।

Have something to say? Post your comment

 

More in Malwa

ਕੱਪੜੇ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦੇ ਨੁਕਸਾਨ ਦਾ ਖ਼ਦਸ਼ਾ  

ਭਾਜਪਾ ਨੇ ਸੁਨਾਮ ਹਲਕੇ ਦੇ ਸਰਕਲ ਪ੍ਰਧਾਨ ਐਲਾਨੇ 

ਵਿਧਾਇਕ ਗੁਰਲਾਲ ਘਨੌਰ ਨੇ ਘਨੌਰ ਹਲਕੇ ਨੂੰ ਹੜਾਂ ਤੋਂ ਬਚਾਉਣ ਲਈ ਵਿਧਾਨ ਸਭਾ ‘ਚ ਅਹਿਮ ਮੁੱਦਾ ਚੁੱਕਿਆ

ਅਕਾਲ ਤਖ਼ਤ ਦੀ ਸਰਬਉਚਤਾ ਨੂੰ ਢਾਹ ਲਾਉਣ ਵਾਲਿਆਂ ਨਾਲ ਸਮਝੌਤਾ ਨਹੀਂ ਹੋ ਸਕਦਾ : ਪਰਮਿੰਦਰ ਸਿੰਘ ਢੀਂਡਸਾ 

ਮਿਲਾਵਟਖੋਰੀ ਰੋਕਣ ਲਈ ਪ੍ਰਸ਼ਾਸਨ ਹੋਇਆ ਮੁਸਤੈਦ 

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ "ਡੇਅਰੀ ਪਾਲਣ" ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਹੋਇਆ ਸਮਾਪਤ

ਸੀਨੀਅਰ ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਡੀ.ਆਈ.ਜੀ. ਪਟਿਆਲਾ ਰੇਂਜ ਵਜੋਂ ਅਹੁਦਾ ਸੰਭਾਲਿਆ

ਜ਼ਿਲ੍ਹੇ 'ਚ 112 ਪਿੰਡਾਂ 'ਚ ਹੋਣ ਵਾਲੀ ਪੰਚਾਂ ਤੇ ਸਰਪੰਚਾਂ ਦੀ ਉਪ ਚੋਣ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ

ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਫਾਸਟ ਫੂਡ ਟ੍ਰੇਨਿੰਗ ਕੋਰਸ ਕਰਵਾਇਆ

ਮਾਲ ਤੇ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸੇਵਾਵਾਂ ਸੇਵਾ ਕੇਂਦਰ ਤੇ ਡੋਰ ਸਟੈੱਪ ਸਰਵਿਸ ਡਲਿਵਰੀ ਰਾਹੀ ਉਪਲਬਧ : ਡੀ.ਸੀ