Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪਟਿਆਲਾ ਵਿੱਚ ਕੋਵਿਡ ਦੇ ਨਿਯਮਾਂ ਅਨੁਸਾਰ ਹੋਣਗੇ ਵਿਆਹ

April 28, 2021 06:47 PM
SehajTimes

ਪਟਿਆਲਾ : ਕਰੋਨਾ ਦੀ ਲਾਗ ਦੇ ਫ਼ੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ ਵੱਖ ਤਰ੍ਹਾਂ ਦੀਆਂ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ। ਜਿਸ ਤਹਿਤ ਹੁਣ ਵਿਆਹ ਸਮਾਗਮ ਵਿੱਚ 20 ਤੋਂ ਵਧੇਰੇ ਲੋਕ ਸ਼ਿਰਕਤ ਨਹੀਂ ਕਰ ਸਕਣਗੇ। ਇਸ ਤੋਂ ਇਲਾਵਾ 30 ਅਪ੍ਰੈਲ ਤੱਕ ਵਿਆਹ ਸਮਾਗਮਾਂ ਲਈ ਪ੍ਰਸ਼ਾਸਨ ਤੋਂ ਈ-ਪਾਸ ਵੀ ਲੈਣ ਹੋਵੇਗਾ ਅਤੇ 6 ਵਜੇ ਤੋਂ ਬਾਅਦ ਵਿਆਹ ਸਮਾਗਮਾਂ ਲਈ ਵੀ ਪ੍ਰਵਾਨਗੀ ਲੈਣੀ ਲਾਜ਼ਮੀ ਕਰਾਰ ਦਿੱਤੀ ਗਈ ਹੈ ਅਤੇ ਵਿਆਹ ਸਮਾਗਮ 9 ਵਜੇ ਤੱਕ ਸੰਪੂਰਨ ਕਰਨਾ ਹੋਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਅਮਿਤ ਨੇ ਆਖਿਆ ਹੈ ਕਿ 1 ਮਈ 2021 ਜਾਂ ਉਸ ਤੋਂ ਬਾਅਦ ਤੈਅ ਕੀਤੇ ਗਏ ਵਿਆਹ ਸਮਾਗਮਾਂ ਲਈ ਪਰਿਵਾਰਾਂ ਨੂੰ ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਪਰਿਵਾਰ ਸਮਾਂ ਸੀਮਾ, ਸੋਮਵਾਰ ਤੋਂ ਸ਼ੁੱਕਰਵਾਰ ਨੂੰ ਸਵੇਰੇ 5 ਵਜੇ ਤੋਂ ਸ਼ਾਮ 6 ਵਜੇ ਦੇ ਦਰਮਿਆਨ ਅਤੇ ਸਨਿਚਰਵਾਰ ਅਤੇ ਐਤਵਾਰ ਨੂੰ ਲਾਕਡਾਊਨ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਕੋਈ ਸਮਾਗਮ ਨਾ ਰੱਖਣ ਅਤੇ ਜ਼ਰੂਰੀ ਹਦਾਇਤਾਂ ਅਨੁਸਾਰ 10 ਤੋਂ ਵਧੇਰੇ ਦਾ ਇਕੱਠ ਨਾ ਕਰਨ ਅਤੇ ਸਮਾਗਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਮਨਜੂਰੀ ਜ਼ਰੂਰ ਲੈਣ।

Have something to say? Post your comment