Sunday, May 03, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਦੇ ਸਾਰੇ ਬੈੱਡ ਕੋਵਿਡ ਮਰੀਜ਼ਾਂ ਲਈ ਰਾਖਵੇਂ ਰੱਖਣ ਦਾ ਫੈਸਲਾ ਲਿਆ ਗਿਆ: ਸੋਨੀ

April 28, 2021 07:11 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਗਲੇ ਹੁਕਮਾਂ ਤੱਕ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਵਿੱਚ ਓ.ਪੀ.ਡੀ. ਸੇਵਾਵਾਂ ਮੁਅੱਤਲ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਸਾਰੇ ਬੈੱਡ ਕੋਵਿਡ ਮਰੀਜ਼ਾਂ ਲਈ ਰਾਖਵੇਂ ਰੱਖੇ ਗਏ ਹਨ ਪਰ ਐਮਰਜੈਂਸੀ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।
ਅੱਜ ਇਥੇ ਮੈਡੀਕਲ ਆਕਸੀਜਨ ਦੀ ਉਪਲਬਧਤਾ ਅਤੇ ਹੋਰ ਜ਼ਰੂਰਤਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਇੱਕ ਮੀਟਿੰਗ ਦੌਰਾਨ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅਧਿਕਾਰੀਆਂ ਨੂੰ ਆਕਸੀਜਨ ਅਤੇ ਕਿਸੇ ਹੋਰ ਡਾਕਟਰੀ ਸਪਲਾਈ ਵਿੱਚ ਕੋਈ ਰੁਕਾਵਟ ਆਉਣ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਆਕਸੀਜਨ ਦੀ ਕਮੀ ਬਾਰੇ ਕੋਈ ਰਿਪੋਰਟ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਤੁਰੰਤ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦੇਣ ਤਾਂ ਜੋ ਇਸ ਨਿਪਟਣ ਸਬੰਧੀ ਕਦਮ ਚੁੱਕੇ ਜਾ ਸਕਣ।
ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਾ ਛੱਡਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਨੂੰ ਕੋਵਿਡ ਮਰੀਜ਼ਾਂ ਲਈ ਐਡਵਾਂਸਡ ਕੈਂਸਰ ਸੈਂਟਰ, ਬਠਿੰਡਾ ਵਿਚ 75 ਬੈੱਡ ਰਾਖਵੇਂ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਦੱਸਿਆ ਕਿ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਬੈੱਡਾਂ ਦੀ ਮੌਜੂਦਾ ਗਿਣਤੀ ਨਾਲੋਂ ਹੋਰ 900 ਬੈੱਡਾਂ ਦਾ ਵਾਧਾ ਕਰਨ ਲਈ ਕਿਹਾ ਗਿਆ ਹੈ। ਸੂਬੇ ਭਰ ਵਿੱਚ ਆਕਸੀਜਨ ਟੈਂਕਰ ਅਤੇ ਉਤਪਾਦਨ ਪਲਾਂਟ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ। ਉਹਨਾਂ ਨੇ ਲੀਕਜ ਜਾਂ ਦਬਾਅ ‘ਤੇ ਕੰਟਰੋਲ ਰੱਖਣ ਲਈ ਆਕਸੀਜਨ ਦੀ ਸਪਲਾਈ, ਉਪਲਬਧਤਾ ਅਤੇ ਵਰਤੋਂ ਦਾ ਬਾਕਾਇਦਾ ਆਡਿਟ ਕਰਨ ਦੇ ਆਦੇਸ਼ ਵੀ ਦਿੱਤੇ।

Have something to say? Post your comment

 

More in Chandigarh

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ