Friday, May 03, 2024

Malwa

ਸਰਕਾਰੀ ਰਾਜਿੰਦਰਾ ਹਸਪਤਾਲ 'ਚ ਦੋ ਕੋਵਿਡ ਮਰੀਜਾਂ ਦੀ ਐਮਰਜੈਂਸੀ ਸਫ਼ਲਤਾ ਪੂਰਵਕ ਸਰਜਰੀ

April 28, 2021 07:24 PM
SehajTimes

ਪਟਿਆਲਾ : ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਕੋਵਿਡ ਵਾਰਡ 'ਚ ਆਏ ਦੋ ਮਰੀਜਾਂ ਦੀ ਅਤਿ ਲੋੜੀਂਦੀ ਐਮਰਜੈਂਸੀ ਸਰਜਰੀ ਸਫ਼ਲਤਾ ਪੂਰਵਕ ਕੀਤੀ ਗਈ। ਇਹ ਦੋਵੇਂ ਮਰੀਜ ਹੁਣ ਬਿਲਕੁਲ ਤੰਦਰੁਸਤ ਹਨ ਅਤੇ ਸਿਹਤਯਾਬੀ ਵੱਲ ਵਧ ਰਹੇ ਹਨ। ਇਨ੍ਹਾਂ ਦੋਵਾਂ ਮਰੀਜਾਂ ਦੇ ਹੰਗਾਮੀ ਹਾਲਤ 'ਚ ਇਹ ਉਪਰੇਸ਼ਨ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ ਦੀ ਅਗਵਾਈ ਹੇਠਲੀ ਸਰਜਰੀ ਵਿਭਾਗ ਦੀ ਯੂਨਿਟ-4 ਦੇ ਡਾਕਟਰਾਂ ਵੱਲੋਂ ਪ੍ਰੋਫੈਸਰ ਡਾ. ਸੁਸ਼ੀਲ ਮਿੱਤਲ ਦੀ ਦੇਖ-ਰੇਖ ਹੇਠਾਂ ਸੀਨੀਅਰ ਰੈਜੀਡੈਂਟ ਡਾ. ਗਗਨਦੀਪ ਸਿੰਘ ਦੀ ਟੀਮ ਨੇ ਕੀਤੇ।
ਇਨ੍ਹਾਂ ਸਰਜਰੀਆਂ ਬਾਰੇ ਜਾਣਕਾਰੀ ਦਿੰਦਿਆਂ ਐਮ.ਐਸ. ਡਾ. ਐਚ.ਐਸ. ਰੇਖੀ ਨੇ ਦੱਸਿਆ ਕਿ ਰਾਜਪੁਰਾ ਵਾਸੀ ਲਖਵੀਰ ਸਿੰਘ ਨੂੰ ਅਪੈਂਡੇਸਾਈਟਿਸ ਦੀ ਗੰਭੀਰ ਤਕਲੀਫ਼ ਸੀ ਜਦਕਿ ਗੁਰਪ੍ਰੀਤ ਸਿੰਘ ਨਾਮ ਦਾ ਮਰੀਜ ਆਦੇਸ਼ ਹਸਪਤਾਲ ਬਠਿੰਡਾ ਤੋਂ ਰੈਫ਼ਰ ਹੋ ਕੇ ਇੱਥੇ ਆਇਆ ਸੀ, ਜਿਸ ਦੀ ਪੇਟ 'ਚ ਪਸ ਭਰੀ ਹੋਈ ਸੀ, ਜੋ ਕਿ ਗੁਰਦਿਆਂ ਦੇ ਆਲੇ-ਦੁਆਲੇ ਹੋਕੇ ਪੇਟ 'ਚੋਂ ਹੁੰਦੀ ਹੋਈ, ਗੁਦਾ ਦੇ ਆਲੇ-ਦੁਆਲੇ ਪਹੁੰਚੀ ਹੋਈ ਸੀ, ਜਿਸ ਦੀ ਕਿ ਹੰਗਾਮੀ ਹਾਲਤ 'ਚ ਸਰਜਰੀ ਕੀਤੇ ਜਾਣ ਦੀ ਲੋੜ ਸੀ।
ਡਾ. ਰੇਖੀ ਨੇ ਦੱਸਿਆ ਕਿ ਇਹ ਦੋਵੇਂ ਮਰੀਜ ਇਸ ਵੇਲੇ ਤੰਦਰੁਸਤ ਹੋ ਰਹੇ ਹਨ ਅਤੇ ਇਨ੍ਹਾਂ ਨੂੰ ਲਗਾਤਾਰ ਸਰਜਨ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਇਨ੍ਹਾਂ ਦੇ ਉਪਰੇਸ਼ਨ ਵਾਲੇ ਟਾਂਕੇ ਖੋਲ੍ਹ ਕੇ ਕੋਵਿਡ-19 ਪ੍ਰੋਟੋਕਾਲ ਮੁਤਾਬਕ ਆਈਸੋਲੇਸ਼ਨ ਸਮਾਂ ਖ਼ਤਮ ਹੁੰਦਿਆਂ ਹੀ ਛੁੱਟੀ ਦੇ ਦਿੱਤੀ ਜਾਵੇਗੀ।
ਡਾ. ਹਰਨਾਮ ਸਿੰਘ ਰੇਖੀ ਨੇ ਅੱਗੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਖੇਤਰ ਦਾ ਇਕਲੌਤਾ ਅਜਿਹਾ ਸਰਕਾਰੀ ਹਸਪਤਾਲ ਹੈ, ਜਿੱਥੇ ਕੋਵਿਡ ਮਰੀਜਾਂ ਦੀਆਂ ਹੰਗਾਮੀ ਹਾਲਤ 'ਚ ਸਰਜਰੀਆਂ ਕੀਤੀਆਂ ਜਾਂਦੀ ਹਨ। ਇਸ ਤੋਂ ਇਲਾਵਾ ਇੱਥੇ ਗੁਰਦਿਆਂ ਦੇ ਰੋਗਾਂ ਤੋਂ ਪੀੜਤ ਕੋਵਿਡ ਪਾਜਿਟਿਵ ਮਰੀਜਾਂ ਦੇ ਡਾਇਲਿਸਿਸ ਵੀ ਕੋਵਿਡ ਵਾਰਡ 'ਚ ਹੀ ਕੀਤੇ ਜਾਂਦੇ ਹਨ।
ਡਾ. ਰੇਖੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਦੀ ਅਗਵਾਈ ਹੇਠ ਰਾਜਿੰਦਰਾ ਹਸਪਤਾਲ ਦੇ ਡਾਕਟਰ ਅਤੇ ਹੋਰ ਸਿਹਤ ਅਮਲੇ ਦੇ ਮੈਂਬਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਦੀ ਅਗਵਾਈ ਹੇਠ ਕੋਵਿਡ ਮਰੀਜਾਂ ਨੂੰ ਬਿਹਤਰ ਇਲਾਜ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧਤਾ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ।

Have something to say? Post your comment

 

More in Malwa

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ

ਭਰਤ ਭਾਰਦਵਾਜ਼ ਬ੍ਰਾਹਮਣ ਸਭਾ ਯੂਥ ਵਿੰਗ ਦੇ ਪ੍ਰਧਾਨ ਬਣੇ

ਸ਼ੋ੍ਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ