Thursday, January 22, 2026
BREAKING NEWS
ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Malwa

ਵੱਢੀ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ

February 21, 2024 04:15 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਝਾੜੋਂ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸ ਦੇ ਰਿਸ਼ਤੇਦਾਰ ਰਣਜੀਤ ਸਿੰਘ ਵਾਸੀ ਪਿੰਡ ਝਾੜੋਂ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਥਾਣਾ ਲੌਂਗੋਵਾਲ ਵਿਖੇ ਪੁਲੀਸ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਉਪਰੰਤ ਉਸ ਕੋਲ਼ੋਂ  10,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਛੋਟਾ ਥਾਣੇਦਾਰ ਰਣਜੀਤ ਸਿੰਘ ਦੇ ਘਰੋਂ ਇੱਕ ਗੱਡੀ (ਅਰਟਿਗਾ ਕਾਰ) ਵੀ ਚੁੱਕ ਕੇ ਲੈ ਗਿਆ ਹੈ ਜੋ ਉਸਦੀ ਪਤਨੀ ਦੇ ਨਾਮ 'ਤੇ ਰਜਿਸਟਰਡ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ  ਕਥਿਤ ਮੁਲਜ਼ਮ ਏ.ਐਸ.ਆਈ. ਰਣਜੀਤ ਸਿੰਘ ਨੂੰ ਰਿਸ਼ਵਤ ਦੇਣ ਲਈ ਧਮਕੀਆਂ ਦੇ ਰਿਹਾ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਉਸਦੀ ਪਤਨੀ ਨੂੰ ਵੀ ਨਾਮਜ਼ਦ ਕਰ ਦੇਵੇਗਾ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਏ.ਐਸ.ਆਈ. ਚਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਿੰਦਰ ਸਿੰਘ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment