Monday, May 20, 2024

Malwa

ਸਰਕਾਰੀ ਸਕੂਲਾਂ ’ਚ ਦਾਖਲੇ ਲਈ ਪਟਿਆਲਾ ਜ਼ਿਲ੍ਹੇ ’ਚ ਚਲਾਈ ਦਾਖਲਾ ਮੁਹਿੰਮ

February 21, 2024 05:13 PM
SehajTimes

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਚੱਲ ਰਹੀ ਦਾਖਲਾ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਗਿੰਨੀ ਦੁੱਗਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈ. ਸਿੱ . ਸੰਜੀਵ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ . ਸਿੱ) ਮਨਵਿੰਦਰ ਕੌਰ ਭੁੱਲਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈ . ਸਿੱ ) ਡਾ. ਰਵਿੰਦਰਪਾਲ ਦੀ ਅਗਵਾਈ ਹੇਠ ਤਿੰਨ ਰੋਜ਼ਾ ਦਾਖਲਾ ਮੁਹਿੰਮ ਚਲਾਈ ਗਈ। ਦਾਖਲਾ ਵੈਨ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੈ ਦੁਆਰਾ ਹਰੀ ਝੰਡੀ ਦੇ ਕੇ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਤੋਂ ਰਵਾਨਾ ਕੀਤਾ ਗਿਆ। ਪਹਿਲੇ ਦਿਨ ਇਹ ਵੈਨ ਪਟਿਆਲਾ -1, ਰਾਜਪੁਰਾ -2, ਰਾਜਪੁਰਾ - 1, ਡਾਹਰੀਆਂ, ਘਨੌਰ  ਅਤੇ ਭੁਨਰਹੇੜੀ - 2 ਸਿੱਖਿਆ ਬਲਾਕਾਂ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚੋਂ ਹੁੰਦੀ ਹੋਈ ਬੱਸ ਸਟੈਂਡ, ਸਨੌਰ ਪਹੁੰਚੀ। ਦੂਸਰੇ ਦਿਨ ਇਸ ਵੈਨ ਦੁਆਰਾ ਪਟਿਆਲਾ - 2, ਪਟਿਆਲਾ - 3, ਭਾਦਸੋਂ - 2, ਬਾਬਰਪੁਰ ਅਤੇ ਭਾਦਸੋਂ -1 ਆਦਿ ਸਿੱਖਿਆ ਬਲਾਕਾਂ ਦੇ ਵੱਖ-ਵੱਖ ਪਿੰਡਾਂ-ਸ਼ਹਿਰਾਂ ਵਿੱਚ ਪਹੁੰਚ ਕੀਤੀ ਗਈ। ਤੀਸਰੇ ਦਿਨ ਇਸ ਵੈਨ ਨੇ ਭੁਨਰਹੇੜੀ -1, ਦੇਵੀਗੜ੍ਹ, ਸਮਾਣਾ -2, ਸਮਾਣਾ - 3 ਅਤੇ ਸਮਾਣਾ - 1 ਦੇ ਵੱਖ ਵੱਖ ਪਿੰਡਾਂ, ਕਸਬਿਆਂ ਅਤੇ ਤਹਿਸੀਲਾਂ ਵਿੱਚ ਦਾਖਲਾ ਮੁਹਿੰਮ ਤਹਿਤ ਪ੍ਰਚਾਰ ਕੀਤਾ।

ਵੱਖ-ਵੱਖ ਪਿੰਡਾਂ-ਸ਼ਹਿਰਾਂ ਵਿੱਚ ਕੀਤੇ ਗਏ ਪੜਾਵਾਂ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਗਿੰਨੀ ਦੁੱਗਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈ. ਸਿੱ . ਸੰਜੀਵ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ . ਸਿੱ) ਮਨਵਿੰਦਰ ਕੌਰ ਭੁੱਲਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ . ਸਿੱ) ਡਾ. ਰਵਿੰਦਰਪਾਲ ਅਤੇ ਵੱਖ-ਵੱਖ ਬਲਾਕਾਂ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਵੱਲੋਂ ਲੋਕਾਂ ਨੂੰ ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ, ਪ੍ਰਾਪਤੀਆਂ ਅਤੇ ਉੱਚ ਮਿਆਰੀ ਪੜ੍ਹਾਈ ਬਾਰੇ ਗੱਲਬਾਤ ਕਰਦਿਆਂ ਲੋਕਾਂ ਨੂੰ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਨ੍ਹਾਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਦਾਖਲਾ ਟੀਮ ਦੀ ਅਗਵਾਈ ਵਿੱਚ ਵੱਖ-ਵੱਖ ਬਲਾਕਾਂ ਦੀਆਂ ਦਾਖਲਾ ਟੀਮਾਂ ਵੱਲੋਂ ਦਾਖਲਾ ਵੈਨ ਦੇ ਪੜਾਅ ਵਾਲੀਆਂ ਥਾਵਾਂ ਉੱਪਰ ਵਿਸ਼ੇਸ਼ ਦਾਖਲਾ ਬੂਥ ਲਗਾ ਕੇ ਦਾਖ਼ਲੇ ਕੀਤੇ ਗਏ ਅਤੇ ਲੋਕਾਂ ਨੂੰ ਆਨਲਾਈਨ ਅਤੇ ਆਫ਼ਲਾਈਨ ਦਾਖ਼ਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਮੇਂ ਸਟੇਟ ਕੋਰ ਕਮੇਟੀ ਮੈਂਬਰ ਜਗਜੀਤ ਸਿੰਘ ਵਾਲੀਆ, ਸਮਾਰਟ ਸਕੂਲ ਕੋਆਰਡੀਨੇਟਰ ਲਖਵਿੰਦਰ ਸਿੰਘ ਕੌਲੀ, ਰਾਜਵੰਤ ਸਿੰਘ, ਨਵਦੀਪ ਸਿੰਘ, ਅਵਤਾਰ ਸਿੰਘ, ਪਰਵਿੰਦਰ ਸਿੰਘ,  ਨਰਿੰਦਰ ਸਿੰਘ, ਕੁਲਦੀਪ ਸਿੰਘ ਅਤੇ ਹੋਰ ਹਾਜ਼ਰ ਸਨ |

 

Have something to say? Post your comment

 

More in Malwa

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ