Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

Chandigarh ਦੇ Mayor ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤ : Chief Minister

February 21, 2024 06:29 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ‘ਲੋਕਤੰਤਰ ਅਤੇ ਸੱਚਾਈ ਦੀ ਜਿੱਤ’ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਹੈ, ਜਿਸ ਨੇ ਚੰਡੀਗੜ੍ਹ ਨਗਰ ਨਿਗਮ ਵਿੱਚ ਆਪਣੀ ਸੱਤਾ ਹਾਸਲ ਕਰਨ ਦੀ ਲਾਲਸਾ ਨੂੰ ਪੂਰਾ ਕਰਨ ਲਈ ਜਮਹੂਰੀਅਤ ਦਾ ਕਤਲ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ 30 ਜਨਵਰੀ ਨੂੰ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ ‘ਸਭ ਤੋਂ ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਇਸ ਦਿਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਮੇਅਰ ਦੇ ਅਹੁਦੇ ਲਈ ਹੋਈਆਂ ਚੋਣਾਂ ਦੌਰਾਨ ਲੋਕਤੰਤਰ ਦਾ ਕਤਲ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੇ ਸਮੁੱਚੀ ਜਮਹੂਰੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ ਅਤੇ ਸਮੁੱਚੇ ਦੇਸ਼ ਨੂੰ ਅਤੇ ਵਿਸ਼ੇਸ਼ ਤੌਰ 'ਤੇ ਚੰਡੀਗੜ੍ਹ ਨੂੰ ਇਸ ਇਤਿਹਾਸਕ ਫੈਸਲੇ 'ਤੇ ਖ਼ੁਸ਼ੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਜਮਹੂਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਡੇਗਣ ਦੀ ਆਦਤ ਹੈ ਪਰ ਇਹ ਫੈਸਲਾ ਇਸ ਗੈਰ-ਸੰਵਿਧਾਨਕ ਰੁਝਾਨ ਨੂੰ ਠੱਲ੍ਹ ਪਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਕਿਉਂਕਿ ਅਦਾਲਤ ਨੇ ਭਾਜਪਾ ਦੇ ਇਸ਼ਾਰੇ 'ਤੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਨੂੰ ਦਰਕਿਨਾਰ ਕਰ ਕੇ ਹਰ ਜਮਹੂਰੀਅਤ ਪ੍ਰੇਮੀ ਦੇ ਪੱਖ ਨੂੰ ਸਹੀ ਠਹਿਰਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਅੱਠ ਕਾਨੂੰਨੀ ਵੋਟਾਂ ਰੱਦ ਕਰਨ ਦੇ ਘਿਨਾਉਣੇ ਫੈਸਲੇ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਠ ਵੋਟਾਂ ਬਹਾਲ ਹੋਣ ਨਾਲ ‘ਆਪ’ ਦੇ ਕੁਲਦੀਪ ਕੁਮਾਰ ਦੇ ਚੰਡੀਗੜ੍ਹ ਨਗਰ ਨਿਗਮ ਦਾ ਜਮਹੂਰੀ ਢੰਗ ਨਾਲ ਮੇਅਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਮੁੱਚਾ ਦੇਸ਼ ਇਸ ਫੈਸਲੇ ਲਈ ਸੁਪਰੀਮ ਕੋਰਟ ਦਾ ਕਰਜ਼ਦਾਰ ਹੈ, ਜੋ ਦੇਸ਼ ਵਿੱਚ ਜਮਹੂਰੀਅਤ ਦੀ ਮਰਿਆਦਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ