Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

February 21, 2024 06:44 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ।ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਭਗਵਾਂ ਪਾਰਟੀ ਦੇ ਆਗੂ ਉਸ ਭਾਈਚਾਰੇ ਦੇ ਅਕਸ ਤੇ ਕਾਬਲੀਅਤ ਉਤੇ ਸਵਾਲ ਚੁੱਕ ਰਹੇ ਹਨ ਜਿਸ ਭਾਈਚਾਰੇ ਨੂੰ ਵਤਨਪ੍ਰਸਤੀ ਅਤੇ ਰਾਸ਼ਟਰਵਾਦੀ ਦੇ ਤੌਰ ਉਤੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਇਸ ਹਕੀਕਤ ਤੋਂ ਮੁਨਕਰ ਹੋ ਚੁੱਕੇ ਹਨ ਕਿ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਦੀ ਆਜ਼ਾਦੀ ਲਈ ਮਿਸਾਲੀ ਕੁਰਬਾਨੀਆਂ ਕੀਤੀਆਂ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਕ ਨੂੰ ਅੰਨ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਲਈ ਸਿੱਖ ਕਿਸਾਨਾਂ ਨੇ ਵੀ ਵੱਡਾ ਯੋਗਦਾਨ ਪਾਇਆ ਹੈ ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਪੁੱਤ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਭਾਜਪਾ ਲੀਡਰ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਸਿੱਖ ਅਫਸਰ ਨੂੰ ਦੇਸ਼ ਵਿਰੋਧੀ ਦੱਸ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨੇਤਾਵਾਂ ਦੀ ਇਹ ਹਰਕਤ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਦਾ ਘੋਰ ਨਿਰਾਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ, ਬੇਇਨਸਾਫੀ ਅਤੇ ਦਮਨ ਦੇ ਟਾਕਰਾ ਕਰਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਦੇ ਇਸ ਜ਼ਲਾਲਤ ਭਰੇ ਕਦਮ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੂੰ ਆਪਣੇ ਨੇਤਾਵਾਂ ਦੇ ਇਸ ਗੈਰ-ਜ਼ਿੰਮੇਵਾਰਾਨਾ, ਨਿਰਾਦਰ ਅਤੇ ਵਿਤਕਰੇ ਵਾਲੇ ਰਵੱਈਏ ਲਈ ਮੁਆਫੀ ਮੰਗਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਬਹਾਦਰ ਸਿੱਖ ਪੁਲਿਸ ਅਫਸਰ ਨਾਲ ਡਟ ਕੇ ਖੜ੍ਹਾ ਹੈ ਜਿਸ ਨੇ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ