Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਸਿਹਤ ਮੰਤਰੀ ਵੱਲੋਂ ਅਰਬਨ ਅਸਟੇਟ ਲਈ ਵਿਕਾਸ ਕਾਰਜਾਂ ਦਾ ਤੋਹਫ਼ਾ

February 21, 2024 07:19 PM
SehajTimes
ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ ਦੇ ਵਿਕਾਸ ਲਈ ਕਰੀਬ 14 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਕੇ ਤੋਹਫ਼ਾ ਦਿੱਤਾ ਹੈ। ਇੱਥੇ ਅਰਬਨ ਅਸਟੇਟ ਫੇਜ 3 ਵਿਖੇ ਇੱਕ ਸਮਾਗਮ ਮੌਕੇ ਇਨ੍ਹਾਂ ਕੰਮਾਂ ਦੇ ਨੀਂਹ ਪੱਥਰ ਰੱਖਦਿਆਂ ਸਿਹਤ ਮੰਤਰੀ ਨੇ ਦੱਸਿਆ ਕੀਤਾ ਕਿ ਪਿਛਲੇ ਸਮੇਂ 'ਚ ਆਏ ਹੜ੍ਹਾਂ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਘੱਗਰ ਅਤੇ ਪਟਿਆਲਾ ਕੀ ਰਾਓ ਨਦੀਆਂ 'ਚ ਹੜ੍ਹਾਂ ਦੀ ਸਮੱਸਿਆ ਦੇ ਪੱਕੇ ਹੱਲ ਲਈ ਤਜਵੀਜਾਂ ਉਲੀਕੀਆਂ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਟਿਆਲਾ ਸ਼ਹਿਰ 'ਚ ਜਿੱਥੇ 100 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਥੇ ਹੀ ਨਹਿਰੀ ਪਾਣੀ ਦੇ ਪ੍ਰਾਜੈਕਟ ਦਾ ਕੰਮ ਵੀ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਅਰਬਨ ਅਸਟੇਟ ਵਾਸੀਆਂ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਹੁਣ ਇੱਥੋਂ ਦੇ ਨਿਵਾਸੀਆਂ ਨੂੰ ਵੀ ਇਸ ਪ੍ਰਾਜੈਕਟ ਦਾ ਪਾਣੀ 24 ਘੰਟੇ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨ੍ਹਾਂ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵੇਂ ਬੂਟੇ ਵੀ ਲਗਾਏ ਜਾਣਗੇ।
 
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੜ੍ਹਾਂ ਕਰਕੇ ਨੁਕਸਾਨੀ ਗਈ 1.1 ਕਿਲੋਮੀਟਰ ਸਾਧੂ ਬੇਲਾ ਰੋਡ ਦੇ ਨਵੀਨੀਕਰਨ 'ਤੇ 183.13 ਲੱਖ ਰੁਪਏ ਖ਼ਰਚੇ ਜਾਣਗੇ। ਇਸ ਤੋਂ ਬਿਨ੍ਹਾਂ ਸਾਧੂ ਬੇਲਾ ਤੋਂ ਸਰਹਿੰਦ ਰੋਡ ਬਾਈਪਾਸ ਨੂੰ ਜੋੜਦੀ ਅਰਬਨ ਅਸਟੇਟ ਦੀ ਪੈਰੀਫੇਰੀ ਸੜਕ ਨੂੰ 1.5 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕਰਕੇ ਉਸਾਰੀ ਕੀਤੀ ਜਾਵੇਗੀ। ਜਦੋਂਕਿ ਨਾਭਾ ਰੋਡ 'ਤੇ ਉਸਾਰੇ ਗਏ ਪੁੱਡਾ ਇਨਕਲੇਵ-1 ਵਿੱਚ 1.20 ਕਰੋੜ ਰੁਪਏ ਦੀ ਲਾਗਤ ਨਾਲ 3 ਪਾਰਕ ਬਣਾਏ ਜਾਣਗੇ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਅਰਬਨ ਅਸਟੇਟ ਦੇ ਫੇਜ 3 ਵਿੱਚ ਇੱਕ ਕਮਰਸ਼ੀਅਲ ਮਾਰਕੀਟ 5.42 ਏਕੜ ਰਕਬੇ ਵਿੱਚ ਤਿਆਰ ਕੀਤੀ ਜਾ ਰਹੀ ਹੈ ਜਿਸ ਵਿੱਚ 32 ਸ਼ੋਰੂਮ ਤੇ 34 ਦੁਕਾਨਾਂ ਬਣਾਈਆਂ ਜਾਣਗੀਆਂ ਤੇ ਇਸ ਕੰਮ ਉਪਰ 571.10 ਲੱਖ ਰੁਪਏ ਖਰਚੇ ਜਾਣਗੇ।ਜਦੋਂਕਿ ਸਾਧੂ ਬੇਲਾ ਸੜਕ ਦੇ ਨਾਲ ਨਵੇਂ ਬਣਾਏ ਗਏ ਫੇਸ-4 ਵਿੱਚ 1.86 ਏਕੜ ਜਮੀਨ ਅੰਦਰ 256.86 ਲੱਖ ਰੁਪਏ ਦੀ ਲਾਗਤ ਨਾਲ ਦੋ ਕਮਰਸ਼ੀਅਲ ਮਾਰਕੀਟਾਂ ਤਿਆਰ ਕੀਤੀਆਂ ਜਾਣਗੀਆਂ, ਜਿੱਥੇ 42 ਸ਼ੋਰੂਮ, 48 ਸ਼ਾਪਸ ਅਤੇ 7 ਬੂਥ ਕੱਟੇ ਜਾਣਗੇ।
ਇਸ ਦੇ ਨਾਲ ਹੀ 26.76 ਏਕੜ ਸਕੀਮ ਅਰਬਨ ਅਸਟੇਟ ਫੇਜ 1 ਨੂੰ ਜੋੜਦੀ ਸੜਕ 80 ਫੁਟੀ ਤੇ 300 ਮੀਟਰ ਸੜਕ ਦੀ ਉਸਾਰੀ ਵੀ ਵੀ 36.32 ਲੱਖ ਦੀ ਲਾਗਤ ਨਾਲ ਕੀਤੀ ਜਾਵੇਗੀ।
ਇਸ ਮੌਕੇ ਪੀਡੀਏ ਦੇ ਮੁੱਖ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਥਿੰਦ ਨੇ ਸਿਹਤ ਮੰਤਰੀ ਦਾ ਸਵਾਗਤ ਕੀਤਾ ਅਤੇ ਪੀਡੀਏ ਵੱਲੋਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੀ ਤਜਵੀਜ ਤੋਂ ਜਾਣੂ ਕਰਵਾਇਆ। ਅਰਬਨ ਅਸਟੇਟ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਨੇ ਡਾ. ਬਲਬੀਰ ਸਿੰਘ ਦਾ ਸਨਮਾਨ ਕੀਤਾ। ਸਮਾਰੋਹ 'ਚ ਕਰਨਲ ਜੇ.ਵੀ. ਸਿੰਘ, ਡਾ. ਭੀਮਇੰਦਰ ਸਿੰਘ, ਜਸਬੀਰ ਸਿੰਘ ਗਾਂਧੀ, ਕੁਮਕੁਮ ਬਜਾਜ, ਪ੍ਰਧਾਨ ਮਨਜੀਤ ਸਿੰਘ ਸਾਹੀ, ਪ੍ਰੈਸ ਸਕੱਤਰ ਰਜਿੰਦਰ ਸਿੰਘ ਥਿੰਦ, ਐਡਵੋਕੇਟ ਕੁਲਵੰਤ ਸਿੰਘ, ਸਕੱਤਰ ਕੁਲਵਿੰਦਰ ਸਿੰਘ ਖੰਗੂੜਾ, ਕਰਮਜੀਤ ਸਿੰਘ ਕੰਗ, ਰਾਜਿੰਦਰ ਸਿੰਘ, ਬਲਾਕ ਪ੍ਰਧਾਨ ਲਾਲ ਸਿੰਘ, ਮੋਹਿਤ ਕੁਮਾਰ, ਗੁਰਕ੍ਰਿਪਾਲ ਸਿੰਘ ਸਰਪੰਚ, ਮਨਦੀਪ ਸਿੰਘ ਤੇ ਪ੍ਰਦੀਪ ਗਰਗ ਸਮੇਤ ਪੀਡੀਏ ਦੇ ਅਧਿਕਾਰੀ ਤੇ ਹੋਰ ਪਤਵੰਤੇ ਮੌਜੂਦ ਸਨ।

Have something to say? Post your comment

 

More in Malwa

ਪਟਿਆਲਾ ਡਿਵੀਜ਼ਨਲ ਕਮਿਸ਼ਨਰ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰਾਜੈਕਟ ਡਾਇਰੈਕਟਰ ਨੂੰ ਲਿਖੇ ਪੱਤਰ ਮਗਰੋਂ ਰਾਜਪੁਰਾ ਨੈਸ਼ਨਲ ਹਾਈਵੇ 'ਤੇ ਸਲਿਪ ਰੋਡ ਦੀ ਮੁਰੰਮਤ ਕਰਵਾਈ

ਕੌਮਾਂਤਰੀ ਪੱਧਰ ਤੇ ਪੁਲਿਸ ਖੇਡਾਂ ਚ ਮੈਡਲ ਜੇਤੂ ਸਰਬਜੀਤ ਸਨਮਾਨਿਤ 

ਸ਼ਿਵ ਸ਼ਕਤੀ ਵੂਮੈਨ ਕਲੱਬ ਨੇ ਮਨਾਈਆਂ ਤੀਆਂ 

ਜੰਕ ਫੂਡ, ਡੱਬਾਬੰਦ ਭੋਜਨ, ਸ਼ਰਾਬ ਦੀ ਵਰਤੋਂ ਅਤੇ ਘੱਟ ਸਰੀਰਕ ਗਤੀਵਿਧੀ ਵਧਾਉਂਦੀ ਹੈ ਬਾਂਝਪਣ ਦਾ ਜੋਖਮ : ਪੰਜਾਬੀ ਯੂਨੀਵਰਸਿਟੀ ਦਾ ਤਾਜ਼ਾ ਅਧਿਐਨ

ਪੰਜਾਬੀ ਯੂਨੀਵਰਸਿਟੀ ਵਿਖੇ ਬੀ. ਫਾਰਮੇਸੀ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ

ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਕਮਿਸ਼ਨ ਵਚਨਬੱਧ : ਚੇਅਰਮੈਨ ਚੰਦਨ ਗਰੇਵਾਲ

ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਪਸ਼ੂ ਪਾਲਕ : ਡਿਪਟੀ ਕਮਿਸ਼ਨਰ

ਪਿੰਡ ਮਿੱਠੇਵਾਲ ਵਿਖੇ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 400 ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ

ਮਹਾਕਵੀ ਗੋਸਵਾਮੀ ਤੁਲਸੀਦਾਸ ਅਤੇ ਕਥਾ ਸਮਰਾਟ ਮੁਨਸ਼ੀ ਪ੍ਰੇਮਚੰਦ ਦੀ ਜਯੰਤੀ ਮੌਕੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਪ੍ਰੋਗਰਾਮ

ਮੁੱਖ ਮੰਤਰੀ ਦੇ ਪਿੰਡ ਨੂੰ ਜੋੜਦੀ ਸੜਕ ਦਾ ਬੁਰਾ ਹਾਲ