Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਜ਼ਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ 03 ਮਾਰਚ ਤੋਂ

February 22, 2024 10:37 AM
SehajTimes

ਮੋਹਾਲੀ  : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਾਸਕ ਫੋਰਸ ਫਾਰ ਪਲਸ ਪੋਲੀਓ ਅਤੇ ਜ਼ਿਲ੍ਹਾ ਟਾਸਕ ਫੋਰਸ ਫਾਰ ਇਮੂਨਾਈਜੇਸ਼ਨ ਕਮੇਟੀ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ 03 ਮਾਰਚ ਤੋਂ ਸ਼ੁਰੂ ਹੋ ਰਹੀ ਪਲਸ ਪੋਲੀਓ ਮੁਹਿੰਮ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਗਈ। ਇਸ ਤਹਿਤ ਸਿਹਤ ਵਿਭਾਗ ਵੱਲੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 03 ਮਾਰਚ ਤੋਂ 05 ਮਾਰਚ ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਨ ਲਈ 22 ਟਰਾਂਜ਼ਿਟ ਬੂਥ ਲਗਾਏ ਜਾ ਰਹੇ ਹਨ। ਘਰ ਘਰ ਜਾ ਕੇ ਬੱਚਿਆਂ ਨੂੰ ਪਲਸ ਪੋਲੀਓ ਦੀ ਬੂੰਦਾਂ ਪਿਲਾਉਣ ਲਈ 1109 ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 116 ਮੋਬਾਈਲ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੱਸ ਸਟੈਂਡਾਂ, ਪਿੰਡਾਂ, ਪ੍ਰਵਾਸੀ ਮਜ਼ਦੂਰਾਂ ਦੀਆਂ ਕਲੋਨੀਆਂ, ਝੁੱਗੀਆਂ ਅਤੇ ਭੱਠਿਆਂ ਤੱਕ ਵੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਹੁੰਚ ਕੇ ਹਰ ਵਰਗ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ।


ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਾਈਵੇਟ ਨਰਸਿੰਗ ਹੋਮ ਅਤੇ ਹਸਪਤਾਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਲਸ ਪੋਲੀਓ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਅਤੇ ਆਪਣੀ ਸੰਸਥਾਵਾਂ ਵਿੱਚ ਦਾਖਲ 0-5 ਸਾਲ ਦੇ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਉਣੀਆਂ ਯਕੀਨੀ ਬਣਾਉਣ। ਸ਼੍ਰੀਮਤੀ ਸੋਨਮ ਚੌਧਰੀ ਨੇ ਵਿਸ਼ੇਸ਼ ਤੌਰ 'ਤੇ ਹਾਊਸਿੰਗ ਸੁਸਾਇਟੀਆਂ ਨੂੰ ਵਿਸ਼ੇਸ਼ ਤੌਰ 'ਤੇ ਸਹਿਯੋਗ ਦੇਣ ਦੀ ਅਪੀਲ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ ਵੱਖ ਵਿਭਾਗਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਅਪਣੇ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਲਈ ਇਹ ਬੂੰਦਾਂ ਜ਼ਰੂਰ ਪਿਲਾਉਣ। ਇਸ ਮੌਕੇ ਸਿਹਤ ਵਿਭਾਗ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ