Thursday, July 03, 2025

Chandigarh

PMKisan Samman Nidhi Scheme ਦਾ ਲਾਭ ਲੈਣ ਲਈ EKYC ਅਤੇ ਲੈਂਡ ਸੀਡਿੰਗ ਲਾਜ਼ਮੀ

February 22, 2024 10:53 AM
SehajTimes

ਮੋਹਾਲੀ : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸਕੀਮ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਬੈਂਕ ਖਾਤੇ ਦੀ ਈ.ਕੇ.ਵਾਈ.ਸੀ. ਅਤੇ ਵਾਹੀਯੋਗ ਜ਼ਮੀਨ ਦੀ ਲੈਂਡ ਸੀਡਿੰਗ ਕਰਵਾਉਣੀ ਜ਼ਰੂਰੀ ਹੈ। ਪੀ.ਐਮ. ਕਿਸਾਨ ਯੋਜਨਾ 19 ਫਰਵਰੀ 2019 ਵਿੱਚ  ਸਰਕਾਰ ਵੱਲੋਂ ਲਾਗੂ ਕੀਤੀ ਗਈ ਸੀ। ਇਸ ਸਕੀਮ ਤਹਿਤ ਕਿਸਾਨਾਂ ਨੂੰ ਇਕ ਸਾਲ ਵਿੱਚ ਤਿੰਨ ਮਹੀਨਿਆਂ ਬਾਅਦ (2000 ਰੁਪਏ) ਦੇ ਰੂਪ ਵਿੱਚ ਵਿੱਤੀ ਸਹਾਇਤਾ ਪ੍ਰਾਪਤ ਹੁੰਦੀ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ, ਐਸ.ਏ.ਐਸ ਨਗਰ, ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 32,726 ਲਾਭਪਾਤਰੀ ਸਕੀਮ ਅਧੀਨ ਰਜਿਸਟਰਡ ਹਨ, ਜਿਨ੍ਹਾਂ ਵਿੱਚੋਂ 12,288 ਕਿਸਾਨਾਂ ਦੀ ਲੈਂਡ ਸੀਡਿੰਗ/ਈ. ਕੇ. ਵਾਈ. ਸੀ ਪੈਂਡਿੰਗ ਹੈ।

ਉਹਨਾਂ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੇ ਹੁਣ ਤੱਕ ਪੀ.ਐਮ. ਕਿਸਾਨ ਪੋਰਟਲ 'ਤੇ (ਜ਼ਮੀਨ ਦੀ ਡਿਟੇਲ) ਸਬੰਧੀ ਲੈਂਡ ਸੀਡਿੰਗ ਦਰਜ ਨਹੀਂ ਹੋਈ ਹੈ, ਉਹ ਆਪਣੇ ਨਜ਼ਦੀਕ ਦੇ ਖੇਤੀਬਾੜੀ ਦਫਤਰ ਵਿਖੇ ਆਪਣੀ ਜ਼ਮੀਨ ਦੀ ਮਲਕੀਅਤ ਸਬੰਧੀ ਫਰਦ ਅਤੇ ਆਧਾਰ ਕਾਰਡ ਜਮ੍ਹਾਂ ਕਰਵਾਉਣ ਤਾਂ ਜੋ ਪੜਤਾਲ ਉਪਰੰਤ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪ੍ਰਾਪਤ ਹੋ ਸਕੇ। ਜਿਨ੍ਹਾਂ ਲਾਪਾਤਰੀਆਂ ਨੇ ਹੁਣ ਤੱਕ ਈ.ਕੇ. ਵਾਈ. ਸੀ. ਨਹੀਂ ਕਰਵਾਈ ਉਹ ਜਲਦੀ ਤੋਂ ਜਲਦੀ ਯੋਜਨਾ ਦਾ ਲਾਭ ਲੈਣ ਲਈ ਕਾਮਨ ਸਰਵਿਸ ਸੈਂਟਰਾਂ ਰਾਹੀਂ ਸਬੰਧਤ ਬੈਂਕਾਂ ਜਾਂ ਖੇਤੀਬਾੜੀ ਦਫਤਰਾਂ ਵਿੱਚ ਜਾ ਕੇ ਈ.ਕੇ.ਵਾਈ.ਸੀ ਕਰਵਾ ਸਕਦੇ ਹਨ। ਈ. ਕੇ ਵਾਈ.ਸੀ ਦਾ ਕੰਮ ਪੂਰਾ ਕਰਨ ਲਈ ਪਿੰਡ ਪੱਧਰ 'ਤੇ ਕੈਂਪ ਵੀ ਲਾਏ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਦਫਤਰ ਮੁੱਖ ਖੇਤੀਬਾੜੀ ਅਫਸਰ,ਐਸ.ਏ.ਐਸ ਨਗਰ ਨਾਲ ਦਫਤਰੀ ਨੰਬਰ 0172-2219529 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਮਹਾਰਾਸ਼ਟਰ ਵਿੱਚ ਸਿਰਫ਼ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮ-ਕਾਜ ਦਾ ਲਿਆ ਜਾਇਜ਼ਾ : ਸਾਬਕਾ ਸੈਨਿਕਾਂ ਨੂੰ ਹੋਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਉੱਤੇ ਕੇਂਦਰਿਤ ਰਹੀ ਵਿਚਾਰ-ਚਰਚਾ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 21 ਕੈਡਿਟਾਂ ਦੀ ਤਿੰਨ ਹਫ਼ਤਿਆਂ ਵਿੱਚ ਐਨ.ਡੀ.ਏ. ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਯੁੱਧ ਨਸ਼ਿਆਂ ਵਿਰੁੱਧ’ ਦੇ 124ਵੇਂ ਦਿਨ ਪੰਜਾਬ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 1.2 ਕਿਲੋ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਜਸਵੀਰ ਸਿੰਘ ਗੜ੍ਹੀ ਵਿਦੇਸ਼ ਦੌਰੇ ‘ਤੇ ਰਵਾਨਾ

ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਲੱਗਾ ਸਦਮਾ, ਨੌਜਵਾਨ ਪੁੱਤਰ ਦੀ ਹੋਈ ਮੌਤ

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ CR ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ