Friday, May 17, 2024

Malwa

ਸਿਹਤ ਵਿਭਾਗ ਨੇ ਆਂਗਣਵਾੜੀ ਵਰਕਰਾਂ ਨੂੰ RBSK ਪ੍ਰੋਗਰਾਮ ਤਹਿਤ ਦਿੱਤੀ ਟ੍ਰੇਨਿੰਗ

February 22, 2024 11:32 AM
SehajTimes

ਫਤਿਹਗੜ੍ਹ ਸਾਹਿਬ : ਜਿਲਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਆਰ.ਬੀ.ਐੱਸ.ਕੇ (ਰਾਸ਼ਟਰੀ ਬਾਲ ਸੁਰੱਖਿਆ ਕਾਰਿਆਕਰਮ) ਪ੍ਰੋਗਰਾਮ ਤਹਿਤ ਜਿਲੇ ਦੀਆਂ ਸਮੂਹ ਆਂਗਨਵਾੜੀ ਵਰਕਰਾਂ ਨੂੰ ਬੈਚਵਾਈਜ਼ ਇੱਕ-ਇੱਕ ਦਿਨ ਦੀ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਦਾ ਮੁੱਖ ਮਕਸਦ ਰਾਸ਼ਟਰੀ ਬਾਲ ਸਵਾਸਥ ਕਾਰਿਆਕਰਮ ਸੰਬੰਧੀ ਆਂਗਨਵਾੜੀ ਵਰਕਰਾਂ ਨੂੰ ਪੂਰਨ ਜਾਣਕਾਰੀ ਦੇਣਾ ਸੀ ਤਾਂ ਜੋ ਲੋੜਬੰਦ ਬੱਚਿਆਂ ਨੂੰ ਲੋੜੀਦੀਆਂ ਸਿਹਤ ਸਹੂਲਤਾਂ ਸਮੇਂ ਸਿਰ ਮਿਲ ਸਕਣ। ਇਸ ਮੌਕੇ ਆਂਗਨਵਾੜੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਆਰ.ਬੀ.ਐਸ.ਕੇ. ਤਹਿਤ ਜ਼ਿਲ੍ਹੇ ਅਧੀਨ 05 ਟੀਮਾਂ ਕੰਮ ਕਰਦੀਆਂ ਹਨ ,ਇਹਨਾਂ ਟੀਮਾਂ ਵੱਲੋਂ ਇਸ ਪ੍ਰੋਗਰਾਮ ਤਹਿਤ ਆਗਣਵਾੜੀਆਂ ਵਿਚ ਰਜਿਸਟਰਡ ਬੱਚਿਆਂ ਦਾ ਸਾਲ ਵਿਚ 02 ਵਾਰ ਅਤੇ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਰਜਿਸਟਰਡ ਬੱਚਿਆਂ ਦਾ ਸਾਲ ਵਿਚ 01 ਵਾਰ ਮੈਡੀਕਲ ਚੈਕਅੱਪ ਕੀਤਾ ਜਾਂਦਾ ਹੈ,

 ਇਸ ਚੈੱਕਅਪ ਦੌਰਾਨ ਬਿਮਾਰ ਜਾਂ ਕਿਸੇ ਬਿਮਾਰੀ ਤੋਂ ਪੀੜਤ ਬੱਚਿਆਂ ਨੂੰ ਉਚੇਰੇ ਹਸਪਤਾਲਾਂ ਵਿੱਚ ਰੈਫਰ ਕੀਤਾ ਜਾਂਦਾ ਹੈ ਤੇ ਲਗਭਗ 30 ਅਤੇ 08 ਵੱਖ-ਵੱਖ ਬੀਮਾਰੀਆਂ ਜਿੰਨਾ ਨੂੰ ਸਰਕਾਰ ਵੱਲੋਂ ਨੋਟੀਫਾਈ ਕੀਤਾ ਗਿਆ ਹੈ ,ਤੋਂ ਜੇਕਰ ਕੋਈ ਵੀ ਬੱਚਾ ਪੀੜਤ ਹੋਵੇ ਤੇ ਉਹ ਆਗਣਵਾੜੀ ਜਾਂ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਵਿਚ ਰਜਿਟਰਡ ਹੋਵੇ ਤਾਂ ਉਸ ਦਾ ਇਲਾਜ਼ ਬਿਲਕੁੱਲ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਦਸਿਆ ਕਿ ਜੇਕਰ ਕੋਈ ਬੱਚਾ ਇਹਨਾਂ ਬਿਮਾਰੀਆਂ ਵਿੱਚੋ ਕਿਸੇ ਵੀ ਬਿਮਾਰੀ ਨਾਲ ਪੀੜਤ ਹੈ ਤਾਂ ਆਂਗਨਵਾੜੀ ਵਰਕਰ ਜਾਂ ਅਧਿਆਪਕ ਸਕੂਲ ਦੇ ਨੇੜੇ ਦੀ ਸਿਹਤ ਸੰਸਥਾ ਜਾਂ ਆਰ ਬੀ ਐੱਸ ਕੇ ਟੀਮ ਨਾਲ ਸੰਪਰਕ ਕਰਕੇ ਕਿਸੇ ਵੀ ਸਮੇਂ ਉਸ ਨੂੰ ਉੱਚ ਸਿਹਤ ਸੰਸਥਾ ਵਿੱਚ ਇਲਾਜ਼ ਲਈ ਰੈਫਰ ਕਰਵਾ ਸਕਦੇ ਹਨ। ਡਾ ਦਵਿੰਦਰਜੀਤ ਕੌਰ ਨੇ ਇਹ ਵੀ ਦਸਿਆ ਕਿ ਸਿਹਤ ਵਿਭਾਗ ਵਲੋਂ ਘੱਟ ਨਜ਼ਰ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਐਨਕਾ ਵੀ ਦਿੱਤੀਆਂ ਜਾਂਦੀਆਂ ਹਨ। ਉਹਨਾਂ ਇਸ ਮੌਕੇ ਨੈਸ਼ਨਲ ਡੀ ਵਾਰਮਿੰਗ ਦਿਵਸ ਅਤੇ ਅਨੀਮੀਆ ਦੀ ਰੋਕਥਾਮ ਪ੍ਰੋਗਰਾਮ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਜ਼ਿਲਾ ਪ੍ਰੋਗਰਾਮ ਮੈਨੇਜਰ ਡਾ ਕਸੀਤਿਜ ਸੀਮਾ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ , ਗੁਰਦੀਪ ਸਿੰਘ,ਜਸਵਿੰਦਰ ਕੌਰ,ਜਿਲਾ ਬੀਸੀਸੀ ਕੁਆਰਡੀਨੇਟਰ ਅਮਰਜੀਤ ਸਿੰਘ, ਜਿਲਾ ਸਕੂਲ ਹੈਲਥ ਕੁਆਰਡੀਨੇਟਰ ਹਰਪਾਲ ਸਿੰਘ ਸੋਢੀ ਅਤੇ ਜਿਲਾ ਕਮਿਊਨਿਟੀ ਮੋਬਿਲਾਈਜਰ ਹਰਦੀਪ ਸਿੰਘ ਤੇ ਆਂਗਣਵਾੜੀ ਵਰਕਰ ਹਾਜ਼ਰ ਸਨ।

Have something to say? Post your comment

 

More in Malwa

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ 

ਪਟਿਆਲਾ 'ਚ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, 27 ਨਾਮਜ਼ਦਗੀਆਂ ਦਰੁਸਤ ਪਾਈਆਂ

ਪੰਜਾਬੀ ਯੂਨੀਵਰਸਿਟੀ ਵਿੱਚ ਮੈਡੀਟੇਸ਼ਨ ਕੈਂਪ ਹੋਇਆ ਸ਼ੁਰੂ

ਅਸੀਂ ਹੋਰਨਾਂ ਪਾਰਟੀਆਂ ਵਾਂਗ ਝੂਠੇ ਵਾਅਦੇ ਕਰਨਾ ਨਹੀਂ ਜਾਣਦੇ : ਸਿਮਰਨਜੀਤ ਸਿੰਘ ਮਾਨ

ਲੋਕ ਸਭਾ ਚੋਣਾਂ ਸਬੰਧੀ ਸਾਧੂਗੜ੍ਹ ਦੀ Coca Cola Factory ਵਿੱਚ ਕੀਤਾ ਗਿਆ ਜਾਗਰੂਕ

ਵਿਧਾਇਕ ਰਹਿਮਾਨ ਦੀਆਂ ਕੋਸ਼ਿਸ਼ਾਂ ਸਦਕਾ ਲੋਕ ਸਭਾ ਹਲਕਾ ਸੰਗਰੂਰ 'ਚ ਆਪ ਹੋਈ ਮਜ਼ਬੂਤ