Tuesday, May 14, 2024

Malwa

ਕਿੰਨੂਆਂ ਦੀ ਮਿਠਾਸ ਅਧਿਆਪਕਾਂ ਲਈ ਬਣੀ ਖਟਾਸ

February 22, 2024 12:25 PM
Harjit Joga
ਮਾਨਸਾ : ਸਿੱਖਿਆ ਵਿਭਾਗ ਦਾ ਬਾਬਾ ਆਲਮ ਹੀ ਨਿਰਾਲਾ ਹੈ ਪਹਿਲਾਂ ਤਾਂ ਸਕੂਲ ਮੁਖੀ ਅਤੇ ਅਧਿਆਪਕ  ਹਫਤੇ ਵਿਚ ਇਕ ਦਿਨ ਪੂਰੀਆਂ ਬਣਾਉਣ ਲਈ ਰੁੱਝੇ ਰਹਿੰਦੇ ਹਨ । ਨਵੇਂ ਹੁਕਮਾਂ ਨੇ ਅਧਿਆਪਕਾਂ ਲਈ ਨਵੀ ਮੁਸੀਬਤ ਖੜੀ ਕਰ ਦਿੱਤੀ ਹੈ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੋ ਰਾਹੀਂ ਸਕੂਲਾਂ ਵਿੱਚ ਬੱਚਿਆਂ ਲਈ ਹਫਤੇ ਵਿਚ ਇਕ ਦਿਨ ਕਿੰਨੂ ਦਿੱਤੇ ਜਾਣੇ ਹਨ। ਇੰਨਾ ਕਿੰਨੂਆਂ ਦੀ ਸਪਲਾਈ ਬਲਾਕ ਪ੍ਰਾਇਮਰੀ ਸਿੱਖਿਆ ਦਫਤਰਾਂ ਰਾਹੀਂ ਕੀਤੀ ਜਾਣੀ ਹੈ। ਅਧਿਆਪਕ ਇੱਕ ਦਿਨ ਪਹਿਲਾਂ ਜਾ ਕੇ ਦਫ਼ਤਰੋਂ ਕਿੰਨੂ ਪ੍ਰਾਪਤ ਕਰਨਗੇ ਅਤੇ ਅਗਲੇ ਦਿਨ ਬੱਚਿਆਂ ਨੂੰ  ਵੰਡਣਗੇ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਬਲਬੀਰ ਲੌਂਗੋਵਾਲ ਦੀ ਅਗਵਾਈ ਵਿੱਚ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਸਕੱਤਰ ਹਰਜਿੰਦਰ ਅਨੂਪਗੜ ਨੇ ਅਧਿਆਪਕਾਂ ਦੀ ਖੱਜਲ ਖੁਾਰੀ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਬਿਨਾਂ ਸੋਚੇ ਸਮਝੇ ਅਧਿਆਪਕ ਵਿਰੋਧੀ ਫੈਸਲੇ ਲਏ ਜਾ ਰਹੇ ਹਨ ਉਹਨਾਂ ਕਿਹਾ ਕਿ ਜੇਕਰ ਬੱਚਿਆਂ ਨੂੰ ਮੌਸਮੀ ਫਲ ਦੇਣਾ ਹੈ ਤਾਂ ਇਸ ਦੀ ਸਪਲਾਈ ਵੀ ਸਕੂਲਾਂ ਵਿੱਚ ਯਕੀਨੀ ਬਣਾ ਲਈ ਜਾਣੀ ਚਾਹੀਦੀ। ਡੀ ਟੀ ਐਫ ਸੀਨੀਅਰ ਆਗੂਆਂ ਗੁਰਤੇਜ ਉਭਾ, ਨਵਜੋਸ਼ ਸਪੋਲੀਆ ਤੇ ਰਾਜਵਿੰਦਰ ਬੈਹਣੀਵਾਲ ਨੇ ਸਿੱਖਿਆ ਭਾਗ ਦੀਆਂ ਇਹਨਾਂ ਨੀਤੀਆਂ ਦੀ ਨਿਖੇਧੀ ਕਰਦਿਆ ਕਿਹਾ ਕੇ ਵਿਭਾਗ ਵੱਲੋਂ ਪਹਿਲਾਂ ਤਾਂ ਵਿਦਿਆਰਥੀਆਂ ਨੂੰ ਹਫਤੇ ਵਿੱਚ ਇੱਕ ਦਿਨ ਪੂੜੀਆਂ ਛੋਲੇ ਬਣਾ ਕੇ ਦੇਣ ਦਾ ਫਰਮਾਨ ਜਾਰੀ ਕੀਤਾ ਜਾ ਚੁੱਕਾ ਹੈ ਉਸ ਦਿਨ ਸਾਰਾ ਸਟਾਫ ਖਾਣੇ ਵਿੱਚ ਉਲਝ ਕੇ ਰਹਿ ਜਾਂਦਾ ਹੈ। ਹੁਣ ਜਦੋਂ ਪੇਪਰਾਂ ਦੇ ਦਿਨ ਚੱਲ ਰਹੇ ਹਨ ਵਿਦਿਆਰਥੀਆਂ ਨੂੰ ਸਿਲੇਬਸ  ਦੀ ਦੁਹਰਾਈ ਕਰਵਾਈ ਜਾ ਰਹੀ ਹੈ। ਅਜਿਹੇ ਸਮੇਂ ਇੱਕ ਅਧਿਆਪਕ ਬਲਾਕ ਦਫਤਰਾਂ ਵਿੱਚੋਂ ਕਿੰਨੂ ਚੁੱਕਣ ਤੇ ਲਗਾ ਦਿੱਤਾ ਗਿਆ ਹੈ। ਇਸ ਤਰ੍ਹਾਂ ਜਿੱਥੇ ਅਧਿਆਪਕਾਂ ਦੀ ਖੱਜਲ ਖੁਆਰੀ ਵਧੇਗੀ ਉਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਵੀ ਹੋਵੇਗਾ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਮੌਸਮੀ ਫਲ ਸਕੂਲਾਂ ਵਿੱਚ ਪਹੁੰਚਦਾ ਕੀਤਾ ਜਾਵੇ ਪੂੜੀਆਂ ਦੀ ਥਾਂ ਤੇ ਪੌਸ਼ਟਿਕ ਭੋਜਨ ਦਾ ਬਦਲਵਾਂ ਪ੍ਰਬੰਧ ਕੀਤਾ ਜਾਵੇ।ਇਸ ਸਮੇਂ ਨਿਧਾਨ ਸਿੰਘ,ਅਮ੍ਰਿਤਪਾਲ ਖ਼ੈਰਾ, ਸ਼ਿੰਗਾਰਾ ਸਿੰਘ, ਚਰਨਪਾਲ ਸਿੰਘ, ਹਰਫੂਲ ਬੋਹਾ, ਜਸਵਿੰਦਰ ਸਿੰਘ, ਤਰਸੇਮ ਬੋੜਾਵਾਲ, ਜਗਦੇਵ ਸਿੰਘ, ਰਾਜਿੰਦਰਪਾਲ ਸਿੰਘ, ਸੁਖਚੈਨ ਸੇਖੋਂ, ਗੁਰਪ੍ਰੀਤ ਭੀਖੀ, ਗੁਰਬਚਨ ਹੀਰੇਵਾਲਾ, ਗੁਰਜੀਤ ਮਾਨਸਾ, ਗੁਰਦੀਪ ਬਰਨਾਲਾ,ਸਿਕੰਦਰ ਸਿੰਘ, ਮਨਦੀਪ ਸਿੰਘ, ਹਰਵਿੰਦਰ ਕੋਟੜਾ, ਹਰਜੀਤ ਸਿੰਘ ਜੋਗਾ, ਬਲਜੀਤ ਅਕਲੀਆ ਅਤੇ ਜਗਰਾਜ ਸਿੰਘ ਅਕਲੀਆ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਆਗੂ ਹਾਜ਼ਰ ਸਨ।
 

Have something to say? Post your comment

 

More in Malwa

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਦੂਜੀ ਰੈਂਡੇਮਾਈਜੇਸ਼ਨ

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਲੋਕ ਸਭਾ ਚੋਣਾ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਨ ਲਈ ਕਾਲ ਸੈਂਟਰ ਸਥਾਪਿਤ

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰਨ ਦੀ ਸਿਫਾਰਿਸ਼

ਡਿਪਟੀ ਕਮਿਸ਼ਨਰ ਨੇ ਪੇਏਸੀਐਸ ਅਕੈਡਮੀ ਸਰਹਿੰਦ ਦਾ ਲਾਇਸੰਸ ਕੀਤਾ ਰੱਦ

ਸਰਬਜੀਤ ਸਿੰਘ ਕੋਹਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ

ਵਧੀਆ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਉਮੀਦਵਾਰਾਂ ਦੇ ਚੋਣ ਖ਼ਰਚਿਆਂ ਤੇ ਹਰ ਸਰਗਰਮੀ ਉਪਰ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ : ਮੀਤੂ ਅਗਰਵਾਲ

Cvigil 'ਤੇ 66 ਸ਼ਿਕਾਇਤਾਂ ਮਿਲੀਆਂ ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ : ਏ ਡੀ ਸੀ ਵਿਰਾਜ ਐਸ ਤਿੜਕੇ 

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਵਾਸੀਆਂ ਨੂੰ ਮੈਰਾਥਨ 'ਚ ਹਿੱਸਾ ਲੈਣ ਦੀ ਅਪੀਲ